12ਵੀਂ ਦੇ ਨਤੀਜੇ ’ਚ ਮਨਜੋਤ ਕੌਰ ਦਾ ਸ਼ਾਨਦਾਰ ਪ੍ਰਦਰਸ਼ਨ
ਬਾਰਵੀਂ ਦੇ ਨਤੀਜਿਆਂ ਵਿੱਚ ਮਨਜੋਤ ਕੌਰ ਦਾ ਸ਼ਾਨਦਾਰ ਪ੍ਰਦਰਸ਼ਨ
Publish Date: Fri, 15 May 2026 05:22 PM (IST)
Updated Date: Sat, 16 May 2026 04:03 AM (IST)

ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ, ਕੋਟਫੱਤਾ : ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਐਲਾਨੇ ਗਏ ਬਾਰਵੀਂ ਜਮਾਤ ਦੇ ਸਾਲਾਨਾ ਨਤੀਜਿਆਂ ਵਿੱਚ ਸਕੂਲ ਆਫ਼ ਐਮੀਨੈਂਸ ਕੋਟ ਸ਼ਮੀਰ ਦੀ ਵਿਦਿਆਰਥਣ ਮਨਜੋਤ ਕੌਰ ਨੇ ਮੈਰਿਟ ਪੁਜ਼ੀਸ਼ਨ ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਨਾਨ-ਮੈਡੀਕਲ ਸਟ੍ਰੀਮ ਦੀ ਵਿਦਿਆਰਥਣ ਮਨਜੋਤ ਕੌਰ ਨੇ 96.8 ਫੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿੱਚ 17ਵਾਂ ਸਥਾਨ ਹਾਸਲ ਕੀਤਾ। ਮਨਜੋਤ ਕੌਰ ਨੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਵੀ ਮੈਰਿਟ ਪੁਜ਼ੀਸ਼ਨ ਹਾਸਲ ਕੀਤੀ ਸੀ। ਇਸ ਸ਼ਾਨਦਾਰ ਪ੍ਰਾਪਤੀ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਪਿੰਡ ’ਚ ਇਕ ਸੰਖੇਪ ਰੋਡ ਸ਼ੋਅ ਕੱਢਿਆ। ਉਪਰੰਤ ਸਕੂਲ ਵਿਖੇ ਕਰਵਾਏ ਗਏ ਸਾਦਗੀ ਭਰੇ ਸਮਾਗਮ ਦੌਰਾਨ ਮਨਜੋਤ ਕੌਰ ਅਤੇ ਉਸ ਦੇ ਮਾਪਿਆਂ ਨੂੰ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮਮਤਾ ਖੁਰਾਣਾ ਸੇਠੀ ਨੇ ਮਨਜੋਤ ਕੌਰ ਸਮੇਤ ਸਾਰੇ ਸਫਲ ਵਿਦਿਆਰਥੀਆਂ, ਮਾਪਿਆਂ ਅਤੇ ਸਕੂਲ ਸਟਾਫ਼ ਨੂੰ ਵਧਾਈ ਦਿੰਦਿਆਂ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਹੋਰ ਮਿਹਨਤ ਨਾਲ ਅੱਗੇ ਵਧਣ ਲਈ ਪ੍ਰੇਰਿਆ। ਸਕੂਲ ਪ੍ਰਿੰਸੀਪਲ ਨਿਸ਼ਾ ਬਾਂਸਲ ਨੇ ਕਿਹਾ ਕਿ ਮਨਜੋਤ ਕੌਰ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਮਿਹਨਤ, ਲਗਨ, ਸਵੈ-ਅਧਿਐਨ ਅਤੇ ਅਧਿਆਪਕਾਂ ਦੇ ਮਾਰਗਦਰਸ਼ਨ ਨਾਲ ਵੱਡੀਆਂ ਪ੍ਰਾਪਤੀਆਂ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਸ਼ੌਕਤ ਅਹਿਮਦ ਪਰੇ ਵਿੱਤ ਸਕੱਤਰ ਪੰਜਾਬ ਸਰਕਾਰ ਦੇ ਮਾਰਗਦਰਸ਼ਨ, ਜ਼ਿਲ੍ਹਾ ਸਿੱਖਿਆ ਅਫ਼ਸਰ ਮਮਤਾ ਖੁਰਾਣਾ ਦੀ ਯੋਗ ਅਗਵਾਈ ਅਤੇ ਸਕੂਲ ਦੇ ਤਜਰਬੇਕਾਰ ਅਧਿਆਪਕਾਂ ਦੇ ਸਹਿਯੋਗ ਨਾਲ ਸਕੂਲ ਦੇ ਵਿਦਿਆਰਥੀ ਹਰ ਖੇਤਰ ਵਿੱਚ ਉੱਚੀਆਂ ਪੁਲਾਂਘਾਂ ਪੁੱਟ ਰਹੇ ਹਨ। ਇਸ ਮੌਕੇ ਵਿਸ਼ਾਲ ਬਾਂਸਲ, ਅਲਪਨਾ ਚੋਪੜਾ, ਹਰਬਖ਼ਸ਼ ਸਿੰਘ, ਨੀਤੂ ਰਾਣੀ, ਕਿਰਨਪਾਲ ਕੌਰ, ਸੀਨਮ, ਸੁਮਨ ਕਾਂਸਲ, ਮੋਨਾ ਰਾਣੀ, ਮਲਕੀਤ ਸਿੰਘ ਆਹਲੂਵਾਲੀਆ, ਡਾ. ਰਵਨੀਤ ਸਿੰਘ ਮਾਨ, ਸੋਮਾ ਸਿੰਘ ਝੰਡੂਕੇ, ਅਸ਼ੋਕ ਕੁਮਾਰ, ਗੁਰਦੀਪ ਸਿੰਘ ਪਥਰਾਲਾ, ਅਮਰੀਕ ਸਿੰਘ, ਮਨਦੀਪ ਸਿੰਘ ਤਲਵੰਡੀ, ਅਮਰਜੀਤ ਕੌਰ, ਸੋਨਪ੍ਰੀਤ ਕੌਰ, ਨਿਸ਼ਾ ਅਰੋੜਾ, ਅੰਜੂ ਰਾਣੀ, ਰਣਜੀਤ ਕੌਰ, ਪ੍ਰਤਿਭਾ ਸ਼ਰਮਾ, ਸ਼ਿਵਾਲੀ ਗੁਪਤਾ, ਸ਼ਿਵਾਨੀ ਜਿੰਦਲ, ਪਰਮਜੀਤ ਕੌਰ, ਰਚਨਾ ਗੋਇਲ, ਰੀਤੂ ਰਾਣੀ, ਜੋਤੀ ਸੱਚਦੇਵਾ, ਕਮਲਜੀਤ ਕੌਰ, ਨੀਤੂ ਗੁਪਤਾ, ਕੁਲਜੀਤ ਕੌਰ, ਅੰਮ੍ਰਿਤਪਾਲ ਸਿੰਘ, ਰਣਜੀਤ ਰਾਮ, ਗੁਰਦੀਪ ਸਿੰਘ, ਗੁਰਜੰਟ ਸਿੰਘ ਚੌਕੀਦਾਰ ਤੇ ਕੁਸਮ ਦੇਵੀ ਸਮੇਤ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।