ਸੜਕ ਹਾਦਸੇ ’ਚ 60 ਸਾਲਾ ਬਜ਼ੁਰਗ ਦੀ ਮੌਤ
ਸੜਕ ਹਾਦਸੇ ਵਿੱਚ 60 ਸਾਲਾ ਬਜ਼ੁਰਗ ਦੀ ਮੌਤ
Publish Date: Fri, 15 May 2026 05:27 PM (IST)
Updated Date: Sat, 16 May 2026 04:03 AM (IST)
ਦੀਪਕ ਸ਼ਰਮਾ, ਪੰਜਾਬੀ ਜਾਗਰਣ, ਬਠਿੰਡਾ : ਪਿੰਡ ਬੰਗੀ ਨਿਹਾਲ ਸਿੰਘ ਵਾਲਾ ਕੋਲ ਵਾਪਰੇ ਇੱਕ ਸੜਕ ਹਾਦਸੇ ਵਿੱਚ ਇਕ ਬਜ਼ੁਰਗ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਮ੍ਰਿਤਕ ਦੇ ਲੜਕੇ ਦੀ ਸ਼ਿਕਾਇਤ ਤੇ ਹਾਦਸੇ ਦਾ ਕਾਰਨ ਬਣੇ ਮੋਟਰਸਾਈਕਲ ਚਾਲਕ ਦੇ ਖਿਲਾਫ ਕੇਸ ਦਰਜ ਕੀਤਾ ਹੈ। ਇਸ ਸਬੰਧੀ ਸੇਵਕ ਸਿੰਘ ਵਾਸੀ ਕੋਟਬਖਤੂ ਨੇ ਥਾਣਾ ਰਾਮਾ ਦੀ ਪੁਲਿਸ ਨੂੰ ਬਿਆਨ ਦਰਜ ਕਰਵਾਇਆ ਕਿ ਲੰਘੀ 13 ਮਈ ਨੂੰ ਉਸ ਦਾ ਪਿਤਾ ਰੂਪ ਸਿੰਘ (60) ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਜਾ ਰਿਹਾ ਸੀ। ਇਸ ਦੌਰਾਨ ਕੁਲਦੀਪ ਸਿੰਘ ਵਾਸੀ ਬੰਗੀ ਨਿਹਾਲ ਸਿੰਘ ਨੇ ਆਪਣੇ ਮੋਟਰਸਾਈਕਲ ਨਾਲ ਉਹਨਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਣ ਕਾਰਨ ਰੂਪ ਸਿੰਘ ਦੀ ਮੌਤ ਹੋ ਗਈ। ਸਬ ਇੰਸਪੈਕਟਰ ਜਸਵਿੰਦਰ ਸਿੰਘ ਅਨੁਸਾਰ ਨੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।