ਗੁਰੂ ਕਾਸ਼ੀ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
ਗੁਰੂ ਕਾਸ਼ੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ
Publish Date: Fri, 15 May 2026 05:35 PM (IST)
Updated Date: Sat, 16 May 2026 04:04 AM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ, ਬਠਿੰਡਾ : ਸੀਐੱਮਐੱਸ ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਭਾਈਕਾ ਦੇ ਵਿਦਿਆਰਥੀਆਂ ਨੇ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸੀਬੀਐਸਈ ਨਵੀਂ ਦਿੱਲੀ ਵੱਲੋਂ ਐਲਾਨੇ ਗਏ 12ਵੀਂ ਕਲਾਸ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੇ ਸਕੂਲ, ਮਾਪਿਆਂ ਤੇ ਇਲਾਕੇ ਦਾ ਨਾਮ ਰੋਸ਼ਨ ਕੀਤਾ ਹੈ। ਪ੍ਰਿੰਸੀਪਲ ਰਮਨ ਕੁਮਾਰ ਅਨੁਸਾਰ ਸਕੂਲ ਦੀ ਹੋਣਹਾਰ ਵਿਦਿਆਰਥਣ ਜਾਨਵੀ (ਆਰਟਸ ਗਰੁੱਪ)ਸਪੁੱਤਰੀ ਕੇਵਲ ਸਿੰਘ ਨੇ 93.8 ਫੀਸਦੀ ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ, ਬੰਦਨਾ(ਕਾਮਰਸ ਗਰੁੱਪ) ਸਪੁੱਤਰੀ ਗੁਰਸੇਵਕ ਸਿੰਘ ਨੇ 93.2 ਫੀਸਦੀ ਅੰਕ ਹਾਸਲ ਕਰਕੇ ਹਾਸਲ ਦੂਜਾ ਸਥਾਨ ਤੇ ਜਸ਼ਨਦੀਪ ਕੌਰ (ਸਾਇੰਸ ਗਰੁੱਪ)ਸਪੁੱਤਰੀ ਸੇਵਕ ਸਿੰਘ ਨੇ 91.8 ਫੀਸਦੀ ਅੰਕ ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ।
ਇਸ ਤਰ੍ਹਾਂ ਐਸਵੀਰ ਕੌਰ ਨੇ 91.2 ਫ਼ੀਸਦੀ ਅੰਕ, ਸਹਿਬਜੀਤ ਕੌਰ ਨੇ 90 ਫੀਸਦੀ ਅੰਕ, ਖੁਸਕਰਨਦੀਪ ਕੌਰ ਨੇ 90 ਫੀਸਦੀ ਅੰਕ ਪ੍ਰਾਪਤ ਕੀਤੇ। ਇਸ ਪ੍ਰੀਖਿਆ ਵਿੱਚੋਂ ਸਕੂਲ ਦੇ ਛੇ ਬੱਚਿਆਂ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਸਕੂਲ ਦੇ ਸਾਰੇ ਹੀ ਵਿਦਿਆਰਥੀਆਂ ਨੇ ਬਹੁਤ ਵਧੀਆ ਅੰਕ ਪ੍ਰਾਪਤ ਕਰਕੇ 12ਵੀਂ ਦੀ ਪ੍ਰੀਖਿਆ ਸਫਲਤਾ ਸਹਿਤ ਪਾਸ ਕੀਤੀ ਹੈ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜੈ ਸਿੰਘ ਨੇ ਕਿਹਾ ਕਿ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ’ਚ ਉੱਚ ਅੰਕ ਪ੍ਰਾਪਤ ਕਰਕੇ ਆਪਣੀ ਮਿਹਨਤ ਅਤੇ ਅਧਿਆਪਕਾਂ ਦੀ ਲਗਨ ਦਾ ਪ੍ਰਮਾਣ ਦਿੱਤਾ ਹੈ। ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਖੁਸ਼ਵੰਤ ਸਿੰਘ ਨੇ ਇਸ ਮੌਕੇ ਪ੍ਰਿੰਸੀਪਲ, ਸਟਾਫ, ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜੇ ਸਕੂਲ ਦੀ ਉੱਚ ਸਿੱਖਿਆ ਤੇ ਅਨੁਸ਼ਾਸਨ ਦੀ ਪਰੰਪਰਾ ਨੂੰ ਦਰਸਾਉਂਦੇ ਹਨ। ਉਹਨਾਂ ਕਿਹਾ ਕਿ ਵਿਦਿਆਰਥੀਆਂ ਦੀ ਸਫਲਤਾ ਪਿੱਛੇ ਅਧਿਆਪਕਾਂ ਦੀ ਅਣਥੱਕ ਮਿਹਨਤ ਤੇ ਮਾਪਿਆਂ ਦਾ ਸਹਿਯੋਗ ਬਹੁਤ ਹੀ ਮਹੱਤਵਪੂਰਨ ਹੈ। ਸਕੂਲ ਦੇ ਪ੍ਰਿੰਸੀਪਲ ਰਮਨ ਕੁਮਾਰ ਨੇ ਕਿਹਾ ਕਿ ਖ਼ਾਸ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਰਾਜਵੰਤ ਸਿੰਘ, ਜਗਮੋਹਨ ਸਿੰਘ, ਜਸਪ੍ਰੀਤ ਸਿੰਘ, ਸੁਖਵਿੰਦਰ ਸਿੰਘ ਗਗਨ ਤੇ ਲਵਪ੍ਰੀਤ ਸਿੰਘ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।