ਖ਼ਾਲਸਾ ਕਾਲਜ ਦਾ ਨਤੀਜਾ ਸ਼ਾਨਦਾਰ ਰਹਿਣ ’ਤੇ ਪ੍ਰਿੰਸੀਪਲ ਵੱਲੋਂ ਵਧਾਈਆਂ
ਖ਼ਾਲਸਾ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Fri, 15 May 2026 05:38 PM (IST)
Updated Date: Sat, 16 May 2026 04:04 AM (IST)

ਵੀਰਪਾਲ ਭਗਤਾ, ਪੰਜਾਬੀ ਜਾਗਰਣ, ਬਠਿੰਡਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਵਿੱਦਿਆ ਸੁਖਮਿੰਦਰ ਸਿੰਘ ਅਤੇ ਸਿਕੰਦਰ ਸਿੰਘ ਮਲੂਕਾ ਸਾਬਕਾ ਕੈਬਨਿਟ ਮੰਤਰੀ ਪੰਜਾਬ ਅਤੇ ਆਨਰੇਰੀ ਸਕੱਤਰ ਕਾਲਜ ਦੀ ਰਹਿਨੁਮਾਈ ਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਲਾਕੇ ਦੀ ਨਾਮਵਰ ਸੰਸਥਾ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈਕਾ ਵੱਲੋਂ ਕਾਲਜ ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਦੀ ਸੁਯੋਗ ਅਗਵਾਈ ਅਧੀਨ ਬਾਰ੍ਹਵੀਂ ਕਲਾਸ ਦਾ ਸਲਾਨਾ ਨਤੀਜਾ ਘੋਸ਼ਿਤ ਕੀਤਾ ਗਿਆ। ਸਕੂਲ ਇੰਚਾਰਜ ਪ੍ਰੋ. ਰਮਨਦੀਪ ਕੌਰ ਨੇ ਦੱਸਿਆ ਕਿ ਕਾਲਜ ਦੇ ਕਈ ਵਿਦਿਆਰਥੀਆਂ ਨੇ 80 ਤੋਂ 90 ਫੀਸਦੀ ਅੰਕ ਪ੍ਰਾਪਤ ਕੀਤੇ ਹਨ। ਸਕੂਲ ਰਜਿਸਟਰਾਰ ਪ੍ਰੋ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਆਰਟਸ ਵਿੱਚੋਂ ਹਰਜੀਵਨ ਸਿੰਘ ਨੇ 83.6 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾਂ, ਬਖਸਦੀਪ ਕੌਰ ਨੇ 72.8 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਹਰਮਨ ਨੇ 70 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ। ਕਾਮਰਸ ਵਿੱਚੋਂ ਪਰਮਿੰਦਰ ਸਿੰਘ ਨੇ 74 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾਂ, ਰਾਜਬਹਾਦਰ ਸਿੰਘ 70 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਨੂਰਅਰਸਦੀਪ ਸਿੰਘ ਨੇ 64.2 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ। ਮੈਡੀਕਲ ਵਿੱਚੋਂ ਹਰਮਨਪ੍ਰੀਤ ਸਿੰਘ ਨੇ65.4 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾਂ, ਤਰਨਤਾਜ ਸਿੰਘ ਨੇ64.4 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਰਾਜਵੀਰ ਸਿੰਘ ਨੇ 62.4 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ। ਨਾਨ ਮੈਡੀਕਲ ’ਚ ਗੁਰਲਵ ਸਿੰਘ ਨੇ 56.2 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾਂ ਸਥਾਨ,ਅਨਮੋਲ ਸਿੰਘ ਗਿੱਲ ਨੇ 55.4 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਸੁਖਨੀਤ ਕੌਰ ਨੇ 54.2 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਕਾਲਜ ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਸਾਰਿਆਂ ਦੀ ਸਾਂਝੀ ਮਿਹਨਤ ਦਾ ਨਤੀਜਾ ਹੈ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅੱਗੇ ਵੀ ਲਗਾਤਾਰ ਮਿਹਨਤ ਕਰਨ ਲਈ ਪ੍ਰੇਰਿਆ। ਇਸ ਮੌਕੇ ਪ੍ਰੋ. ਸੁਸ਼ਮਾ ਰਾਣੀ,ਪੋੑ. ਹਰਦੀਪ ਕੌਰ , ਮਨਦੀਪ ਕੌਰ, ਪ੍ਰੋ. ਲਖਵੀਰ ਕੌਰ, ਕਿਰਨਜੀਤ ਕੌਰ ਤੇ ਪੋੑ ਰਾਜਵੀਰ ਕੌਰ ਆਦਿ ਹਾਜ਼ਰ ਸਨ।