10ਵੀਂ ਤੇ 12ਵੀਂ ਦੇ ਨਤੀਜੇ ’ਚ ਗੁਰੂ ਕਾਸ਼ੀ ਸਕੂਲ ਰਿਹਾ ਅੱਵਲ
ਗੁਰੂ ਕਾਸ਼ੀ ਪਬਲਿਕ ਸਕੂਲ ਦਾ ਦਸਵੀਂ ਤੇ ਬਾਰਵੀਂ ਦਾ ਨਤੀਜਾ ਸ਼ਾਨਦਾਰ ਰਿਹਾ
Publish Date: Fri, 15 May 2026 05:40 PM (IST)
Updated Date: Sat, 16 May 2026 04:04 AM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ
ਗੁਰੂ ਕਾਸ਼ੀ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਬਠਿੰਡਾ ਦਾ ਦਸਵੀਂ ਅਤੇ ਬਾਰਵੀਂ ਜਮਾਤ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਹੁਤ ਹੀ ਸ਼ਾਨਦਾਰ ਰਿਹਾ। ਸਕੂਲ ਦੇ ਵਿਦਿਆਰਥੀਆਂ ਨੇ ਉੱਚ ਅੰਕ ਹਾਸਲ ਕਰਕੇ ਆਪਣੀ ਮਿਹਨਤ ਦਾ ਪ੍ਰਮਾਣ ਦਿੱਤਾ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਾਇੰਸ ਗਰੁੱਪ ਅਤੇ ਹਿਊਮੈਨਿਟੀਜ਼ ਗਰੁੱਪ ਦੇ ਕੁੱਲ 191 ਵਿਦਿਆਰਥੀ ਇਮਤਿਹਾਨ ਵਿੱਚ ਸ਼ਾਮਲ ਹੋਏ ਸਨ, ਜਿੰਨ੍ਹਾਂ ਚੰਗੇ ਨੰਬਰਾਂ ਨਾਲ ਪ੍ਰੀਖਿਆ ਪਾਸ ਕੀਤੀ। ਸਾਇੰਸ ਗਰੁੱਪ ਵਿੱਚ ਵਿਦਿਆਰਥਣ ਮਨਸੀਰਤ ਕੌਰ ਨੇ 95.2 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਮਨਪ੍ਰੀਤ ਕੌਰ ਨੇ 94.6 ਫੀਸਦੀ ਅਤੇ ਨੰਦਨੀ ਅਤੇ ਪ੍ਰਭਲੀਨ ਕੌਰ ਨੇ 93-93 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਕਾਮਰਸ ਗਰੁੱਪ ਵਿੱਚ ਸਾਜਨਪ੍ਰੀਤ ਸਿੰਘ ਨੇ 85.2 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ। ਜਸਮੀਨ ਕੌਰ ਅਤੇ ਲਖਵਿੰਦਰ ਸਿੰਘ ਨੇ 82.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਲਿਆ, ਜਦਕਿ ਅਮਨਦੀਪ ਕੌਰ ਨੇ 80 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਹਿਊਮੈਨਿਟੀਜ਼ ਗਰੁੱਪ ਵਿੱਚ ਤਰਜਮੀਤ ਕੌਰ ਨੇ 94.8 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਅਵਨੀਤ ਕੌਰ ਮਾਨ ਨੇ 93.2 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ ਅਤੇ ਹਰਨੂਰ ਸਿੰਘ ਨੇ 90.4 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ। ਨਤੀਜੇ ਐਲਾਨ ਹੋਣ ਤੋਂ ਬਾਅਦ ਸਕੂਲ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੇ ਇੱਕ ਦੂਜੇ ਨੂੰ ਵਧਾਈਆਂ ਦਿੱਤੀਆਂ ਅਤੇ ਇਸ ਸ਼ਾਨਦਾਰ ਪ੍ਰਦਰਸ਼ਨ ਦਾ ਜਸ਼ਨ ਮਨਾਇਆ। ਇਸ ਮੌਕੇ ਸਕੂਲ ਦੇ ਪ੍ਰਧਾਨ ਤੋਗਾ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਹ ਸਫਲਤਾ ਉਨ੍ਹਾਂ ਦੀ ਲਗਨ, ਮਿਹਨਤ ਅਤੇ ਅਧਿਆਪਕਾਂ ਦੀ ਸਮਰਪਿਤ ਸੇਵਾ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਕੂਲ ਹਮੇਸ਼ਾ ਗੁਣਵੱਤਾ ਭਰੀ ਸਿੱਖਿਆ ਦੇਣ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਸ਼ਾਨਦਾਰ ਨਤੀਜੇ ਆਉਣ ਦੀ ਉਮੀਦ ਹੈ। ਪ੍ਰਿੰਸੀਪਲ ਰਣਜੀਤ ਕੌਰ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜੇ ਸਕੂਲ ਦੀ ਅਕਾਦਮਿਕ ਉੱਤਮਤਾ ਨੂੰ ਦਰਸਾਉਂਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਅੱਗੇ ਵੀ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।