ਐੱਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਦਾ ਅਸਤੀਫਾ
ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਦਾ ਅਸਤੀਫਾ
Publish Date: Fri, 15 May 2026 06:54 PM (IST)
Updated Date: Sat, 16 May 2026 04:10 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਨਿਗਮ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੂੰ ਝਟਕਾ ਲੱਗਾ ਹੈ। ਪਾਰਟੀ ਦੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣੇ ਅਸਤੀਫੇ ਲਈ ਨਿੱਜੀ ਕਾਰਨ ਦੱਸੇ, ਪਰ ਚੋਣਾਂ ਲਈ ਟਿਕਟਾਂ ਦੀ ਵੰਡ ਤੋਂ ਨਾਖੁਸ਼ ਹੋਣ ਦੀ ਖ਼ਬਰ ਹੈ। ਇਹ ਧਿਆਨ ਦੇਣ ਯੋਗ ਹੈ ਕਿ ਮਨਜੀਤ ਸਿੰਘ ਪਹਿਲਾਂ ਕੌਂਸਲਰ ਵਜੋਂ ਸੇਵਾ ਨਿਭਾਅ ਚੁੱਕੇ ਹਨ। ਉਹ ਆਮ ਆਦਮੀ ਪਾਰਟੀ ਵਿਚ ਲੰਬੇ ਸਮੇਂ ਤੋਂ ਸਰਗਰਮ ਚੱਲ ਰਹੇ ਸਨ। ਉਨ੍ਹਾਂ ਆਪਣੇ ਅਸਤੀਫ਼ੇ ਸਬੰਧੀ ਜਾਣਕਾਰੀ ਸੋਸ਼ਲ ਮੀਡੀਆ ’ਤੇ ਪਾਈ ਪੋਸਟ ਰਾਹੀ ਸਾਂਝੀ ਕੀਤੀ ਹੈ। ਜ਼ਿਕਰਯੋਗ ਹੈ ਟਿਕਟ ਵੰਡ ਨੂੰ ਲੈ ਕੇ ਪਾਰਟੀ ਅੰਦਰ ਨਾਰਾਜ਼ਗੀ ਵਧੀ ਹੋਈ ਹੈ।