ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ 55 ਪਰਿਵਾਰ ‘ਆਪ’ ’ਚ ਹੋਏ ਸ਼ਾਮਲ
ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ 55 ਪਰਿਵਾਰ ‘ਆਪ’ ਵਿਚ ਸ਼ਾਮਲ, ਵਿਧਾਇਕ ਬਲਕਾਰ ਸਿੱਧੂ ਨੇ ਕੀਤੇ ਸ਼ਾਮਲ
Publish Date: Fri, 15 May 2026 06:56 PM (IST)
Updated Date: Sat, 16 May 2026 04:10 AM (IST)
-‘ਆਪ’ ’ਚ ਸ਼ਾਮਲ ਹੋਣ ਵਾਲੇ 55 ਪਰਿਵਾਰਾਂ ਦਾ ਵਿਧਾਇਕ ਸਿੱਧੂ ਵੱਲੋਂ ਸਵਾਗਤ
ਜਸਪਾਲ ਪਾਲੀ, ਪੰਜਾਬੀ ਜਾਗਰਣ, ਮਹਿਰਾਜ : ਨਗਰ ਪੰਚਾਇਤ ਮਹਿਰਾਜ ਅਤੇ ਇਲਾਕੇ ਦੀਆਂ ਹੋਰ ਨਗਰ ਪੰਚਾਇਤਾਂ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਸਮਰਥਨ ਮਿਲ ਰਿਹਾ ਹੈ। ਹਲਕਾ ਰਾਮਪੁਰਾ ਫੂਲ ਦੇ ਵੱਡੇ ਨਗਰ ਮਹਿਰਾਜ ਤੋਂ ਵੱਖ-ਵੱਖ ਰਵਾਇਤੀ ਪਾਰਟੀਆਂ ਨੂੰ ਛੱਡ ਕੇ 55 ਪਰਿਵਾਰ ਵਿਧਾਇਕ ਬਲਕਾਰ ਸਿੱਧੂ ਦੀ ਅਗਵਾਈ ਹੇਠ ‘ਆਪ’ ਵਿੱਚ ਸ਼ਾਮਲ ਹੋਏ। ਇਸ ਮੌਕੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਸਾਫ-ਸੁਥਰੀ ਰਾਜਨੀਤੀ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ। ਵਿਧਾਇਕ ਬਲਕਾਰ ਸਿੱਧੂ ਨੇ ਕਿਹਾ ਕਿ ਮਹਿਰਾਜ ਵਿਖੇ ਪਿਛਲੇ ਸਮੇਂ ਦੌਰਾਨ ਰਿਕਾਰਡ ਤੋੜ ਵਿਕਾਸ ਕਾਰਜ ਹੋਏ ਹਨ। ਨਗਰ ਵਿੱਚ ਨਵੀਆਂ ਸੜਕਾਂ, ਗਲੀਆਂ, ਸਟਰੀਟ ਲਾਈਟਾਂ, ਸਾਫ਼-ਸਫਾਈ ਪ੍ਰਬੰਧ, ਸੀਵਰੇਜ ਅਤੇ ਪੀਣ ਵਾਲੇ ਪਾਣੀ ਦੀਆਂ ਸਹੂਲਤਾਂ ਨੂੰ ਮਜ਼ਬੂਤ ਕੀਤਾ ਗਿਆ ਹੈ। ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੇ ਉਮੀਦਵਾਰਾਂ ਨੇ ਲੋਕਾਂ ਵਿੱਚ ਰਹਿ ਕੇ ਸੇਵਾ ਕੀਤੀ ਹੈ ਅਤੇ ਹਰ ਸਮੇਂ ਲੋਕਾਂ ਦੇ ਦੁੱਖ-ਸੁੱਖ ਵਿੱਚ ਨਾਲ ਖੜ੍ਹੇ ਰਹੇ ਹਨ। 'ਆਪ' ਦੇ ਉਮੀਦਵਾਰਾਂ ਦੀ ਮਿਹਨਤ ਅਤੇ ਇਮਾਨਦਾਰ ਕਾਰਗੁਜ਼ਾਰੀ ਕਰਕੇ ਹੀ ਅੱਜ ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ‘ਤੇ ਵਧਿਆ ਹੈ। ਸਿੱਧੂ ਨੇ ਦਾਅਵਾ ਕੀਤਾ ਕਿ ਲੋਕ ਆਪ ਮੁਹਾਰੇ ‘ਆਪ’ ਦੇ ਉਮੀਦਵਾਰਾਂ ਦੀ ਮੱਦਦ ਕਰ ਰਹੇ ਹਨ ਤੇ ਆਉਣ ਵਾਲੀਆਂ ਚੋਣਾਂ ਵਿੱਚ 5 ਨਗਰ ਪੰਚਾਇਤਾਂ ‘ਚ ਇਤਿਹਾਸਕ ਜਿੱਤ ਦਰਜ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕ ਹੁਣ ਰਵਾਇਤੀ ਪਾਰਟੀਆਂ ਦੀ ਸਿਆਸਤ ਤੋਂ ਤੰਗ ਆ ਚੁੱਕੇ ਹਨ ਅਤੇ ਵਿਕਾਸ, ਇਮਾਨਦਾਰੀ ਤੇ ਲੋਕ ਸੇਵਾ ਦੀ ਰਾਜਨੀਤੀ ਨੂੰ ਤਰਜੀਹ ਦੇ ਰਹੇ ਹਨ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਆਗੂ, ਵਰਕਰ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।