ਡੀਐੱਮ ਸਕੂਲ ਕਰਾੜਵਾਲਾ ਦੇ ਵਿਦਿਆਰਥੀ ਸਨਮਾਨਿਤ
ਡੀਐੱਮ ਸਕੂਲ ਕਰਾੜਵਾਲਾ ਦੇ ਦਸਵੀਂ ਤੇ ਬਾਰਵੀਂ ਦੇ ਨਤੀਜੇ ਸ਼ਾਨਦਾਰ
Publish Date: Fri, 15 May 2026 07:15 PM (IST)
Updated Date: Sat, 16 May 2026 04:10 AM (IST)

ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ : ਸੀਬੀਐੱਸਈ ਬੋਰਡ ਨਵੀਂ ਦਿੱਲੀ ਵੱਲੋਂ ਐਲਾਨੇ ਗਏ ਦਸਵੀਂ ਤੇ 12ਵੀਂ ਦੇ ਨਤੀਜਿਆਂ ਵਿੱਚ ਡੀਐੱਮ. ਸਕੂਲ ਕਰਾੜਵਾਲਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਜਾਣਕਾਰੀ ਅਨੁਸਾਰ ਬਾਰਵੀਂ ਜਮਾਤ ਦੇ ਸੈਸ਼ਨ 2026 ਵਿੱਚ ਲਗਭਗ 146 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਅਤੇ ਸਾਰੇ ਵਿਦਿਆਰਥੀ ਪਹਿਲੀ ਡਿਵੀਜ਼ਨ ਨਾਲ ਪਾਸ ਹੋਏ। ਬਾਰਵੀਂ ਜਮਾਤ ਵਿੱਚ ਪ੍ਰੀਤਕਮਲ ਸਿੰਘ ਨੇ 95 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਅੰਗਦਵੀਰ ਸਿੰਘ ਨੇ 92 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਮਹਿਕਪ੍ਰੀਤ ਸਿੰਘ ਨੇ 91 ਫ਼ੀਸਦੀ ਅੰਕ ਹਾਸਲ ਕਰਕੇ ਤੀਜਾ ਸਥਾਨ ਆਪਣੇ ਨਾਮ ਕੀਤਾ। ਇਸੇ ਤਰ੍ਹਾਂ ਦਸਵੀਂ ਜਮਾਤ ਦੇ ਨਤੀਜੇ ਵੀ 100 ਫ਼ੀਸਦੀ ਰਹੇ। ਵਿਦਿਆਰਥਣ ਰਾਸ਼ੀ ਮੰਗਲਾ ਨੇ 96 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦਕਿ ਰਣਵੀਰ ਕੌਰ ਢਿੱਲੋਂ ਨੇ 94 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਖੁਸ਼ਪ੍ਰੀਤ ਕੌਰ ਨੇ 90 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਵਿਦਿਆਰਥੀਆਂ ਦੀ ਇਸ ਉਪਲਬਧੀ ‘ਤੇ ਸੰਸਥਾ ਦੇ ਚੇਅਰਮੈਨ ਇੰਜੀਨੀਅਰ ਅਵਤਾਰ ਸਿੰਘ ਢਿੱਲੋਂ ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਸ਼ਾਨਦਾਰ ਨਤੀਜਿਆਂ ਦੀ ਲਗਾਤਾਰਤਾ ਹੀ ਉੱਚ ਪੱਧਰੀ ਸੰਸਥਾਵਾਂ ਦੀ ਪਹਿਚਾਣ ਹੁੰਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਸਕੂਲ ਦੇ ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਮਾਪਿਆਂ ਨੂੰ ਵੀ ਵਧਾਈ ਦਿੱਤੀ।