ਦਸਮੇਸ਼ ਸਕੂਲ ਦਾ 10ਵੀਂ ਤੇ 12ਵੀਂ ਦਾ ਨਤੀਜਾ ਰਿਹਾ ਸ਼ਾਨਦਾਰ
ਦਸ਼ਮੇਸ਼ ਸਕੂਲ ਦਾ ਦਸਵੀਂ ਤੇ ਬਾਰਵੀਂ ਦਾ ਨਤੀਜਾ ਸ਼ਾਨਦਾਰ
Publish Date: Sat, 16 May 2026 05:14 PM (IST)
Updated Date: Sun, 17 May 2026 04:04 AM (IST)

ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਸੀਬੀਐੱਸਈ. ਵੱਲੋਂ ਐਲਾਨੇ ਗਏ ਸੈਸ਼ਨ 2025-26 ਦੇ ਬਾਰਵੀਂ ਜਮਾਤ ਦੇ ਨਤੀਜਿਆਂ ’ਚ ਸ੍ਰੀ ਦਸ਼ਮੇਸ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਤਲਵੰਡੀ ਸਾਬੋ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ, ਮਾਪਿਆਂ ਤੇ ਅਧਿਆਪਕਾਂ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੀ ਪ੍ਰਿੰਸੀਪਲ ਮੈਡਮ ਸਾਨੀਆ ਕਾਮਰਾ ਨੇ ਜਾਣਕਾਰੀ ਦਿੱਤੀ ਕਿ ਆਰਟਸ ਗਰੁੱਪ ਵਿੱਚ ਹਰਸ਼ਦੀਪ ਕੌਰ ਨੇ 93.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ। ਸੁਖਮਨਜੋਤ ਕੌਰ ਨੇ 91 ਫ਼ੀਸਦੀ ਅੰਕਾਂ ਨਾਲ ਦੂਸਰਾ ਅਤੇ ਗੁਰਲੀਨ ਕੌਰ ਨੇ 90.2 ਫ਼ੀਸਦੀ ਅੰਕਾਂ ਨਾਲ ਤੀਸਰਾ ਸਥਾਨ ਪ੍ਰਾਪਤ ਕੀਤਾ। ਨਾਨ-ਮੈਡੀਕਲ ਗਰੁੱਪ ਵਿੱਚ ਅਰਮਾਨਦੀਪ ਸਿੰਘ ਨੇ 81.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਜਸ਼ਨਦੀਪ ਸਿੰਘ ਨੇ 77.2 ਫ਼ੀਸਦੀ ਨਾਲ ਦੂਸਰਾ ਅਤੇ ਕਮਲਪ੍ਰੀਤ ਕੌਰ ਨੇ 74.2 ਫ਼ੀਸਦੀ ਅੰਕਾਂ ਨਾਲ ਤੀਸਰਾ ਸਥਾਨ ਹਾਸਲ ਕੀਤਾ। ਕਾਮਰਸ ਗਰੁੱਪ ਵਿੱਚ ਸੁਖਪ੍ਰੀਤ ਸਿੰਘ ਨੇ 83.8 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਸੁਖਮਨਜੋਤ ਕੌਰ ਨੇ 80.6 ਫ਼ੀਸਦੀ ਅਤੇ ਮਨਿੰਦਰ ਕੌਰ ਨੇ 71.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਮੈਡੀਕਲ ਗਰੁੱਪ ਵਿੱਚ ਸੁਖਮਨਪ੍ਰੀਤ ਕੌਰ ਨੇ 80.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਜਸ਼ਨਦੀਪ ਕੌਰ ਨੇ 79 ਫ਼ੀਸਦੀ ਅਤੇ ਭਵਨੂਰਵੀਰ ਕੌਰ ਨੇ 75 ਫ਼ੀਸਦੀ ਅੰਕ ਪ੍ਰਾਪਤ ਕਰਕੇ ਆਪਣੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ। ਉਨ੍ਹਾਂ ਇਹ ਵੀ ਦੱਸਿਆ ਕਿ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਵੀ 100 ਫ਼ੀਸਦੀ ਰਿਹਾ, ਜੋ ਕਿ ਸਕੂਲ ਲਈ ਮਾਣ ਦੀ ਗੱਲ ਹੈ।