ਮੱਥਾ ਟੇਕ ਕੇ ਪਰਤ ਰਹੀਆਂ ਔਰਤਾਂ ਦੀ ਕੁੱਟਮਾਰ
ਮੱਥਾ ਟੇਕ ਕੇ ਪਰਤ ਰਹੀਆਂ ਔਰਤਾਂ ਦੀ ਕੁੱਟਮਾਰ
Publish Date: Sat, 16 May 2026 05:23 PM (IST)
Updated Date: Sun, 17 May 2026 04:04 AM (IST)
ਦੀਪਕ ਸ਼ਰਮਾ, ਪੰਜਾਬੀ ਜਾਗਰਣ, ਬਠਿੰਡਾ : ਪਿੰਡ ਰਾਮ ਨਿਵਾਸ ਵਿੱਚ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਆ ਰਹੀਆਂ ਔਰਤਾਂ ਨੂੰ ਰਾਹ ਵਿੱਚ ਰੋਕ ਕੇ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਔਰਤਾਂ ਦੇ ਕੱਪੜੇ ਵੀ ਪਾੜ ਦਿੱਤੇ ਤੇ ਛੁਡਾਉਣ ਆਏ ਪਰਿਵਾਰਕ ਮੈਂਬਰਾਂ ਨਾਲ ਵੀ ਹੱਥਾਪਾਈ ਕੀਤੀ। ਇਸ ਸਬੰਧੀ ਬਿੰਦਰ ਕੌਰ ਨੇ ਬਾਲਿਆਂਵਾਲੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਸਦੀ ਨੂੰਹ ਬਲਜਿੰਦਰ ਕੌਰ ਅਤੇ ਪੋਤੀ ਸਰਬਜੀਤ ਕੌਰ ਗੁਰਦੁਆਰਾ ਸਾਹਿਬ ਤੋਂ ਘਰ ਪਰਤ ਰਹੀਆਂ ਸਨ। ਰਸਤੇ ਵਿੱਚ ਕੁਲਦੀਪ ਸਿੰਘ, ਜਗਦੀਪ ਸਿੰਘ ਅਤੇ ਅਜੈਬ ਸਿੰਘ ਸਮੇਤ ਹੋਰਾਂ ਨੇ ਉਨ੍ਹਾਂ ਨੂੰ ਘੇਰ ਲਿਆ। ਉਕਤ ਵਿਅਕਤੀਆਂ ਨੇ ਉਸ ਦੀ ਨੂੰਹ ਅਤੇ ਪੋਤੀ ਦੀ ਕੁੱਟਮਾਰ ਕੀਤੀ ਅਤੇ ਕੱਪੜੇ ਪਾੜ ਦਿੱਤੇ। ਪੀੜਤਾਂ ਨੇ ਦੱਸਿਆ ਹੈ ਕਿ ਰੌਲਾ ਪੈਣ ਤੇ ਪਰਿਵਾਰ ਦੇ ਹੋਰ ਮੈਂਬਰ ਵੀ ਮੌਕੇ ’ਤੇ ਪਹੁੰਚੇ ਤਾਂ ਉਨ੍ਹਾਂ ਨਾਲ ਵੀ ਕੁੱਟਮਾਰ ਕੀਤੀ ਗਈ। ਪੁਲਿਸ ਨੇ ਕਥਿਤ ਦੋਸ਼ੀਆਂ ਖਿਲਾਫ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।