ਗੁਰੂ ਕਾਸ਼ੀ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
ਗੁਰੂ ਕਾਸ਼ੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ
Publish Date: Sat, 16 May 2026 07:02 PM (IST)
Updated Date: Sun, 17 May 2026 04:12 AM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ, ਬਠਿੰਡਾ : ਸੀਐੱਮਐੱਸ ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਭਾਈਕਾ ਦੇ ਵਿਦਿਆਰਥੀਆਂ ਨੇ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸੀਬੀਐਸਈ ਨਵੀਂ ਦਿੱਲੀ ਵੱਲੋਂ ਐਲਾਨੇ ਗਏ ਬਾਰਵੀਂ ਕਲਾਸ ਦੇ ਨਤੀਜਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਆਪਣੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਰੋਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪ੍ਰਿੰਸੀਪਲ ਰਮਨ ਕੁਮਾਰ ਨੇ ਦੱਸਿਆ ਕਿ ਸਕੂਲ ਦੀ ਹੋਣਹਾਰ ਵਿਦਿਆਰਥਣ ਜਾਨਵੀ (ਆਰਟਸ ਗਰੁੱਪ)ਸਪੁੱਤਰੀ ਕੇਵਲ ਸਿੰਘ ਨੇ 93.8 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਬੰਦਨਾ(ਕਾਮਰਸ ਗਰੁੱਪ)ਸਪੁੱਤਰੀ ਗੁਰਸੇਵਕ ਸਿੰਘ ਨੇ 93.2 ਫੀਸਦੀ ਅੰਕ ਹਾਸਲ ਕਰਕੇ ਹਾਸਲ ਦੂਜਾ ਸਥਾਨ ਅਤੇ ਜਸ਼ਨਦੀਪ ਕੌਰ (ਸਾਇੰਸ ਗਰੁੱਪ)ਸਪੁੱਤਰੀ ਸੇਵਕ ਸਿੰਘ ਨੇ 91.8 ਫੀਸਦੀ ਅੰਕ ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ।
ਇਸ ਤਰ੍ਹਾਂ ਐਸ਼ਵੀਰ ਕੌਰ ਨੇ 91.2 ਫੀਸਦੀ ਅੰਕ, ਸਹਿਬਜੀਤ ਕੌਰ ਨੇ 90 ਫੀਸਦੀ ਅੰਕ, ਖੁਸਕਰਨਦੀਪ ਕੌਰ ਨੇ 90 ਫੀਸਦੀ ਅੰਕ ਪ੍ਰਾਪਤ ਕੀਤੇ। ਇਸ ਪ੍ਰੀਖਿਆ ਵਿੱਚੋਂ ਸਕੂਲ ਦੇ ਛੇ ਬੱਚਿਆਂ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਸਕੂਲ ਦੇ ਸਾਰੇ ਹੀ ਵਿਦਿਆਰਥੀਆਂ ਨੇ ਬਹੁਤ ਵਧੀਆ ਅੰਕ ਪ੍ਰਾਪਤ ਕਰਕੇ ਬਾਰਵੀਂ ਕਲਾਸ ਦੀ ਪ੍ਰੀਖਿਆ ਸਫਲਤਾ ਸਹਿਤ ਪਾਸ ਕੀਤੀ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜੈ ਸਿੰਘ ਨੇ ਆਖਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਵਿੱਚ ਉੱਚ ਅੰਕ ਪ੍ਰਾਪਤ ਕਰਕੇ ਆਪਣੀ ਮਿਹਨਤ ਤੇ ਅਧਿਆਪਕਾਂ ਦੀ ਲਗਨ ਦਾ ਸਬੂਤ ਦਿੱਤਾ ਹੈ। ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਖੁਸ਼ਵੰਤ ਸਿੰਘ ਨੇ ਇਸ ਮੌਕੇ ਪ੍ਰਿੰਸੀਪਲ, ਸਟਾਫ ,ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜੇ ਸਕੂਲ ਦੀ ਉੱਚ ਸਿੱਖਿਆ ਅਤੇ ਅਨੁਸ਼ਾਸਨ ਦੀ ਪਰੰਪਰਾ ਨੂੰ ਦਰਸਾਉਂਦੇ ਹਨ। ਉਹਨਾਂ ਕਿਹਾ ਕਿ ਵਿਦਿਆਰਥੀਆਂ ਦੀ ਸਫਲਤਾ ਪਿੱਛੇ ਅਧਿਆਪਕਾਂ ਦੀ ਅਣਥੱਕ ਮਿਹਨਤ ਅਤੇ ਮਾਪਿਆਂ ਦਾ ਸਹਿਯੋਗ ਬਹੁਤ ਹੀ ਮਹੱਤਵਪੂਰਨ ਹੈ। ਸਕੂਲ ਦੇ ਪ੍ਰਿੰਸੀਪਲ ਰਮਨ ਕੁਮਾਰ ਨੇ ਆਖਿਆ ਕਿ ਖਾਸ ਪੁਜੀਸ਼ਨਾਂ ਪ੍ਰਾਪਤ ਕਰਨ ਵਾਲਿਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਇਸ ਸਮੇਂ ਸਕੂਲ ਪ੍ਰਬੰਧਕ ਕਮੇਟੀ ਦੇ ਰਾਜਵੰਤ ਸਿੰਘ, ਜਗਮੋਹਨ ਸਿੰਘ, ਜਸਪ੍ਰੀਤ ਸਿੰਘ, ਸੁਖਵਿੰਦਰ ਸਿੰਘ ਗਗਨ ਅਤੇ ਲਵਪ੍ਰੀਤ ਸਿੰਘ ਤੇ ਇਲਾਵਾ ਸਕੂਲ ਦਾ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।