ਹਾਦਸੇ ’ਚ ਬਾਈਕ ਸਵਾਰ ਜ਼ਖ਼ਮੀ
ਹਾਦਸੇ ’ਚ ਮੋਟਰਸਾਈਕਲ ਸਵਾਰ ਜਖਮੀ
Publish Date: Sun, 17 May 2026 04:18 PM (IST)
Updated Date: Mon, 18 May 2026 04:03 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਬਠਿੰਡਾ ਕੈਂਟ ਰਿੰਗ ਰੋਡ ’ਤੇ ਪਟੇਲ ਨਗਰ ਨੇੜੇ ਇੱਕ ਮੋਟਰਸਾਈਕਲ ਸਵਾਰ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਹਾਦਸੇ ਤੋਂ ਬਾਅਦ ਮੌਕੇ ’ਤੇ ਹਫ਼ੜਾ-ਦਫ਼ੜੀ ਦਾ ਮਾਹੌਲ ਬਣ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਤੁਰੰਤ ਮੌਕੇ ’ਤੇ ਪਹੁੰਚੀ। ਸਹਾਰਾ ਟੀਮ ਦੇ ਮੈਂਬਰ ਸੰਦੀਪ ਗਿੱਲ ਵੱਲੋਂ ਜ਼ਖ਼ਮੀ ਨੌਜਵਾਨ ਨੂੰ ਤੁਰੰਤ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸਦਾ ਇਲਾਜ ਸ਼ੁਰੂ ਕੀਤਾ ਗਿਆ। ਜ਼ਖ਼ਮੀ ਮੋਟਰਸਾਈਕਲ ਸਵਾਰ ਦੀ ਪਹਿਚਾਣ ਸੁਖਦੀਪ ਸਿੰਘ (28) ਵਾਸੀ ਸੁਰਖਪੀਰ ਰੋਡ ਵਜੋਂ ਹੋਈ ਹੈ। ਹਾਲਾਂਕਿ ਹਾਦਸੇ ਦੇ ਕਾਰਨਾਂ ਦਾ ਅਜੇ ਪੂਰੀ ਤਰ੍ਹਾਂ ਪਤਾ ਨਹੀਂ ਲੱਗ ਸਕਿਆ, ਪਰ ਪ੍ਰਾਰੰਭਿਕ ਜਾਣਕਾਰੀ ਅਨੁਸਾਰ ਮੋਟਰਸਾਈਕਲ ਬੇਕਾਬੂ ਹੋਣ ਕਾਰਨ ਇਹ ਹਾਦਸਾ ਵਾਪਰਿਆ ਦੱਸਿਆ ਜਾ ਰਿਹਾ ਹੈ। ਸਥਾਨਕ ਲੋਕਾਂ ਅਨੁਸਾਰ ਹਾਦਸੇ ਤੋਂ ਬਾਅਦ ਰਾਹਗੀਰਾਂ ਵੱਲੋਂ ਤੁਰੰਤ ਮਦਦ ਲਈ ਕੋਸ਼ਿਸ਼ ਕੀਤੀ ਗਈ ਤੇ ਸਹਾਰਾ ਟੀਮ ਨੂੰ ਸੂਚਿਤ ਕੀਤਾ ਗਿਆ। ਸਮੇਂ ਸਿਰ ਇਲਾਜ ਮਿਲਣ ਕਾਰਨ ਜ਼ਖ਼ਮੀ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।