ਗਿਆਨਾ ਸਕੂਲ ’ਚ 12ਵੀਂ ਦਾ ਨਤੀਜਾ ਰਿਹੈ ਸ਼ਾਨਦਾਰ
ਗਿਆਨਾ ਦਾ ਬਾਰਵੀਂ ਦਾ ਨਤੀਜਾ ਸ਼ਾਨਦਾਰ, ਜਸ਼ਨਦੀਪ ਕੌਰ ਰਹੀ ਪਹਿਲੇ ਸਥਾਨ ‘ਤੇ
Publish Date: Sun, 17 May 2026 04:27 PM (IST)
Updated Date: Mon, 18 May 2026 04:04 AM (IST)

ਖੁਸ਼ਦੀਪ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਿਆਨਾ (ਬਠਿੰਡਾ) ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨਿਆ ਬਾਰ੍ਹਵੀਂ ਜਮਾਤ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ। ਸਕੂਲ ਦੀ ਵਿਦਿਆਰਥਣ ਜਸ਼ਨਦੀਪ ਕੌਰ ਪੁੱਤਰੀ ਗੁਰਸੇਵਕ ਸਿੰਘ ਨੇ 94.2 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਜਸ਼ਨਦੀਪ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਨੇ 89.4 ਫੀਸਦੀ ਅੰਕ ਲੈ ਕੇ ਦੂਜਾ ਸਥਾਨ ਅਤੇ ਅਰਸ਼ਦੀਪ ਕੌਰ ਪੁੱਤਰੀ ਇਕਬਾਲ ਸਿੰਘ ਨੇ 81 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਸਕੂਲ ਦੇ ਹੋਰ ਦੋ ਵਿਦਿਆਰਥੀਆਂ ਅਰਸ਼ਦੀਪ ਕੌਰ ਤੇ ਹਰਜੀਤ ਸਿੰਘ ਨੇ ਵੀ 80 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਦਾ ਅੱਠਵੀਂ ਅਤੇ ਦਸਵੀਂ ਜਮਾਤ ਦਾ ਨਤੀਜਾ ਵੀ 100 ਫੀਸਦੀ ਰਿਹਾ, ਜਿਸ ਨਾਲ ਸਕੂਲ ਵਿੱਚ ਖੁਸ਼ੀ ਦਾ ਮਾਹੌਲ ਹੈ। ਇਸ ਮੌਕੇ ਸਕੂਲ ਇੰਚਾਰਜ ਲੈਕਚਰਾਰ ਖੁਸ਼ਦੀਪ ਸਿੰਘ ਨੇ ਵਿਦਿਆਰਥੀਆਂ, ਮਾਪਿਆਂ ਅਤੇ ਸਮੂਹ ਸਟਾਫ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਮਿਹਨਤ ਅਤੇ ਅਧਿਆਪਕਾਂ ਦੀ ਲਗਨ ਦਾ ਨਤੀਜਾ ਹਨ। ਉਨ੍ਹਾਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਬਾਰਵੀਂ ਜਮਾਤ ਦੇ ਇੰਚਾਰਜ ਜਸਬੀਰ ਸਿੰਘ ਕੰਪਿਊਟਰ ਅਧਿਆਪਕ ਨੇ ਵਿਦਿਆਰਥੀਆਂ ਨੂੰ ਅੱਗੇ ਵੀ ਮਿਹਨਤ ਨਾਲ ਪੜ੍ਹਾਈ ਜਾਰੀ ਰੱਖਣ ਲਈ ਪ੍ਰੇਰਿਆ।