ਆਬਜ਼ਰਵਰ ਬਣੇ ਹਰਸੁਹਿੰਦਰ ਪਾਲ ਸਿੰਘ ਬਰਾੜ
ਹਰਸੁਹਿੰਦਰ ਪਾਲ ਸਿੰਘ ਬਰਾੜ ਬਠਿੰਡਾ ਦੇ ਅਬਜ਼ਰਬਰ ਨਿਯੁਕਤ
Publish Date: Sun, 17 May 2026 04:38 PM (IST)
Updated Date: Mon, 18 May 2026 04:04 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ-2026 ਨੂੰ ਸੁਚੱਜੇ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਹਰਸੁਹਿੰਦਰ ਪਾਲ ਸਿੰਘ ਬਰਾੜ ਆਈਏਐੱਸ ਡਾਇਰੈਕਟਰ ਉਚੇਰੀ ਸਿੱਖਿਆ, ਪੰਜਾਬ ਨੂੰ ਜ਼ਿਲ੍ਹਾ ਬਠਿੰਡਾ ਲਈ ਅਬਜ਼ਰਬਰ ਨਿਯੁਕਤ ਕੀਤਾ ਗਿਆ ਹੈ। ਆਬਜ਼ਰਬਰ ਵਜੋਂ ਨਿਯੁਕਤ ਕੀਤੇ ਗਏ ਬਰਾੜ ਚੋਣ ਪ੍ਰਕਿਰਿਆ ’ਤੇ ਨਿਗਰਾਨੀ ਰੱਖਣਗੇ ਅਤੇ ਚੋਣਾਂ ਨੂੰ ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਪ੍ਰਸ਼ਾਸਨ ਨਾਲ ਤਾਲਮੇਲ ਬਣਾਈ ਰੱਖਣਗੇ। ਉਨ੍ਹਾਂ ਦਾ ਲੋਕਲ ਸੰਪਰਕ ਨੰਬਰ 95927-16353 ਜਾਰੀ ਕੀਤਾ ਗਿਆ ਹੈ, ਜਦਕਿ ਈ-ਮੇਲ ਆਈ.ਡੀ. hpsbrar@yahoo.com ਹੈ। ਉਨ੍ਹਾਂ ਦਾ ਦਫ਼ਤਰ ਲੇਕ ਵਿਊ ਗੈਸਟ ਹਾਊਸ, ਬਠਿੰਡਾ ਵਿਖੇ ਸਥਾਪਿਤ ਕੀਤਾ ਹੈ, ਜਿੱਥੇ ਆਮ ਲੋਕ ਜਾਂ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਚੋਣਾਂ ਨਾਲ ਸਬੰਧਤ ਆਪਣੀਆਂ ਸ਼ਿਕਾਇਤਾਂ ਜਾਂ ਸੁਝਾਅ ਪੇਸ਼ ਕਰ ਸਕਣਗੇ। ਰਾਜ ਚੋਣ ਕਮਿਸ਼ਨ ਵੱਲੋਂ ਚੋਣਾਂ ਨੂੰ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਿਆਂ ਵਿੱਚ ਅਬਜ਼ਰਬਰਾਂ ਦੀ ਨਿਯੁਕਤੀ ਕੀਤੀ ਜਾ ਰਹੀ ਹੈ ਤਾਂ ਜੋ ਚੋਣ ਜਾਬਤੇ ਦੀ ਪਾਲਣਾ ਯਕੀਨੀ ਬਣਾਈ ਜਾ ਸਕੇ ਤੇ ਕਿਸੇ ਵੀ ਤਰ੍ਹਾਂ ਦੀ ਗੜਬੜ ਜਾਂ ਸ਼ਿਕਾਇਤ ’ਤੇ ਤੁਰੰਤ ਕਾਰਵਾਈ ਹੋ ਸਕੇ।