ਫ਼ਿਨਲੈਂਡ ਟ੍ਰੇਨਿੰਗ ਪ੍ਰੋਗਰਾਮ ਲਈ ਜ਼ਿਲ੍ਹੇ ਦੇ ਤਿੰਨ ਅਧਿਆਪਕ ਚੁਣੇ
ਫ਼ਿਨਲੈਂਡ ਟ੍ਰੇਨਿੰਗ ਪ੍ਰੋਗਰਾਮ ਲਈ ਜ਼ਿਲ੍ਹੇ ਦੇ ਤਿੰਨ ਅਧਿਆਪਕਾਂ ਦੀ ਚੋਣ
Publish Date: Sun, 17 May 2026 05:30 PM (IST)
Updated Date: Mon, 18 May 2026 04:07 AM (IST)

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਪੰਜਾਬ ਸਰਕਾਰ ਵੱਲੋਂ ਪ੍ਰਾਇਮਰੀ ਸਿੱਖਿਆ ਲਈ ਚਲਾਏ ਜਾ ਰਹੇ ਫ਼ਿਨਲੈਂਡ ਟ੍ਰੇਨਿੰਗ ਪ੍ਰੋਗਰਾਮ ਯੂਨੀਵਰਸਿਟੀ ਆਫ਼ ਤੁਰਕੂ ਫ਼ਿਨਲੈਂਡ ਲਈ ਬਠਿੰਡਾ ਜ਼ਿਲ੍ਹੇ ਦੇ ਤਿੰਨ ਅਧਿਆਪਕਾਂ ਦਾ ਨਾਮ ਮੈਰਿਟ ਸੂਚੀ ਵਿੱਚ ਆਇਆ ਹੈ। ਪੰਜਾਬ ਵਿੱਚੋਂ 72 ਪ੍ਰਾਇਮਰੀ ਅਧਿਆਪਕ ਇਸ ਟ੍ਰੇਨਿੰਗ ਲਈ ਯੂਨੀਵਰਸਿਟੀ ਆਫ਼ ਤੁਰਕੂ ਫ਼ਿਨਲੈਂਡ ਜਾ ਰਹੇ ਹਨ। ਇਹ ਟ੍ਰੇਨਿੰਗ ਪੰਜਾਬ ਸਰਕਾਰ ਅਤੇ ’ਵਰਸਿਟੀ ਆਫ਼ ਤੁਰਕੂ ਫ਼ਿਨਲੈਂਡ ਦੇ ਵਿਚਕਾਰ ਹੋਏ ਸਹਿਮਤੀ ਪੱਤਰ ਅਨੁਸਾਰ ਕਾਰਵਾਈ ਜਾ ਰਹੀ ਹੈ। ਇਸ ਟ੍ਰੇਨਿੰਗ ਦਾ ਮੁੱਖ ਉਦੇਸ਼ ਪ੍ਰਾਇਮਰੀ ਅਧਿਆਪਕਾਂ ਨੂੰ ਵਿਸ਼ਵ ਪੱਧਰ 'ਤੇ ਵਰਤੀਆਂ ਜਾ ਰਹੀਆਂ ਪੜ੍ਹਾਉਣ ਦੀਆਂ ਤਕਨੀਕਾਂ ਤੋਂ ਜਾਣੂ ਕਰਵਾਉਣਾ ਹੈ। ਇਸ ਟ੍ਰੇਨਿੰਗ ਲਈ ਪੂਰੇ ਪੰਜਾਬ ਭਰ ਵਿੱਚੋਂ ਪ੍ਰਾਇਮਰੀ ਅਧਿਆਪਕਾਂ ਵੱਲੋਂ ਅਪਲਾਈ ਕੀਤਾ ਸੀ, ਜਿਸ ਵਿੱਚ ਸਕਰੂਟਨੀ ਅਤੇ ਇੰਟਰਵਿਊ ਲਈ ਚੁਣੇ ਗਏ ਅਧਿਆਪਕਾਂ ਵਿੱਚੋਂ 72 ਅਧਿਆਪਕ ਇਸ ਟ੍ਰੇਨਿੰਗ ਲਈ ਮੈਰਿਟ ਅਨੁਸਾਰ ਚੁਣੇ ਗਏ। ਬਠਿੰਡਾ ਜ਼ਿਲ੍ਹੇ ਤੋਂ ਹਰਪ੍ਰੀਤ ਸਿੰਘ ਰਤਨ ਹੈੱਡ ਟੀਚਰ ਸਰਕਾਰੀ ਪ੍ਰਾਇਮਰੀ ਸਕੂਲ ਪੂਹਲਾ ਬ੍ਰਾਂਚ, ਡਾ. ਸੁਖਪਾਲ ਸਿੰਘ ਸਿੱਧੂ ਸਰਕਾਰੀ ਪ੍ਰਾਇਮਰੀ ਫੁਲੀ ਏਸੀ. ਸਮਾਰਟ ਸਕੂਲ ਨਥਾਣਾ ਲੜਕੇ ਅਤੇ ਸ਼ੁਭਮ ਗਰਗ ਸਰਕਾਰੀ ਪ੍ਰਾਇਮਰੀ ਸਕੂਲ ਰਾਮਾ ਮੰਡੀ ਦਾ ਇਸ ਟ੍ਰੇਨਿੰਗ ਲਈ ਚੁਣੇ ਜਾਣਾ ਬਠਿੰਡਾ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ। ਇਸ ਅੰਤਰਰਾਸ਼ਟਰੀ ਟ੍ਰੇਨਿੰਗ ’ਤੇ ਜਾਣ ਵਾਲੇ ਅਧਿਆਪਕਾਂ ਨੂੰ ਮਨਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ, ਮਮਤਾ ਖੁਰਾਣਾ ਸੇਠੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ, ਚਮਕੌਰ ਸਿੰਘ ਸਿੱਧੂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ, ਭਰਪੂਰ ਸਿੰਘ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ, ਲਖਵਿੰਦਰ ਸਿੰਘ ਸਿੱਧੂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ, ਗੁਰਵੀਰ ਸਿੰਘ ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ, ਨਿਰਭੈ ਸਿੰਘ ਭੁੱਲਰ ਜ਼ਿਲ੍ਹਾ ਸਮਾਰਟ ਸਕੂਲ ਕੋਆਰਡੀਨੇਟਰ, ਜਤਿੰਦਰ ਭੁੱਚੋ ਜ਼ਿਲ੍ਹਾ ਸਮਾਰਟ ਸਕੂਲ ਕੋਆਰਡੀਨੇਟਰ, ਸਤਨਾਮ ਸਿੰਘ ਸੈਂਟਰ ਹੈੱਡ ਟੀਚਰ, ਰਣਦੀਪ ਕੌਰ ਖਾਲਸਾ ਸੈਂਟਰ ਹੈੱਡ ਟੀਚਰ, ਅਨੁਰਾਗ ਕੁਮਾਰ ਹੈੱਡ ਟੀਚਰ ਅਤੇ ਬਠਿੰਡਾ ਜ਼ਿਲ੍ਹੇ ਦੇ ਸਮੂਹ ਅਧਿਆਪਕਾਂ ਵੱਲੋਂ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।