ਕਿਸਾਨਾਂ ’ਤੇ ਕੀਤੇ ਜਬਰ ਖ਼ਿਲਾਫ਼ ਫੂਕਿਆ ਦੋਵੇਂ ਸਰਕਾਰਾਂ ਦਾ ਪੁਤਲਾ
ਕਿਸਾਨਾਂ ’ਤੇ ਕੀਤੇ ਜ਼ਬਰ ਦੇ ਵਿਰੋਧ ਵਜੋਂ ਫੂਕਿਆ ਸਰਕਾਰਾਂ ਦਾ ਪੁਤਲਾ
Publish Date: Sun, 17 May 2026 05:38 PM (IST)
Updated Date: Mon, 18 May 2026 04:07 AM (IST)

ਹਰਮੇਲ ਸਾਗਰ, ਪੰਜਾਬੀ ਜਾਗਰਣ, ਭੁੱਚੋ ਮੰਡੀ : ਜੀਐੱਚਟੀਪੀ ਠੇਕਾ ਮੁਲਾਜ਼ਮ ਯੂਨੀਅਨ ਆਜ਼ਾਦ ਦੇ ਬੈਨਰ ਹੇਠ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਨੇ ਚੰਡੀਗੜ੍ਹ ਦੀ ਪੁਲਿਸ ਵੱਲੋਂ ਕਿਸਾਨਾਂ ਉੱਤੇ ਢਾਹੇ ਅੰਨ੍ਹੇ ਜ਼ਬਰ ਦੇ ਵਿਰੋਧ ਵਜੋਂ ਕੇਂਦਰ ਅਤੇ ਸੂਬਾ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਸਮੇਂ ਹਾਜ਼ਰ ਆਗੂਆਂ ਜਗਰੂਪ ਸਿੰਘ ਲਹਿਰਾ,ਜਗਸੀਰ ਸਿੰਘ ਭੰਗੂ, ਹਰਦੀਪ ਸਿੰਘ ਤੱਗੜ, ਲਛਮਣ ਸਿੰਘ ਰਾਮਪੁਰਾ, ਬਲਜਿੰਦਰ ਸਿੰਘ ਮਾਨ ਅਤੇ ਨਾਇਬ ਸਿੰਘ ਲਹਿਰਾ ਨੇ ਕਿਹਾ ਕਿ ਐੱਸਕੇਐੱਮ.ਦੇ ਸੱਦੇ ਤੇ ਕਿਸਾਨਾਂ-ਮਜ਼ਦੂਰਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਰਾਜ ਭਵਨ ਤਕ ਰੋਸ ਮਾਰਚ ਕੀਤਾ ਜਾ ਰਿਹਾ ਸੀ,ਪਰ ਪੁਲਿਸ ਪ੍ਰਸਾਸ਼ਨ ਵੱਲੋਂ ਕਿਸਾਨਾਂ-ਮਜ਼ਦੂਰਾਂ ਦੀ ਗੱਲ ਸੁਨਣ ਦੀ ਬਜਾਏ ਕਿਸਾਨਾਂ-ਮਜ਼ਦੂਰਾਂ ਉੱਤੇ ਲਾਠੀਚਾਰਜ, ਗੈਸ ਦੇ ਗੋਲੇ ਅਤੇ ਪਾਣੀ ਦੀਆਂ ਬੁਛਾੜਾਂ ਸੁੱਟਕੇ ਅੰਨ੍ਹਾ ਜ਼ਬਰ ਢਾਹਿਆ। ਆਗੂਆਂ ਨੇ ਪੁਲਿਸ ਪ੍ਰਸਾਸ਼ਨ ਵੱਲੋਂ ਕੀਤੀ ਇਸ ਘਿਨਾਉਣੀ ਕਾਰਵਾਈ ਦੀ ਸਖ਼ਤ ਸਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਪੁਲਿਸ ਦੀ ਇਸ ਕਾਰਵਾਈ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਦੇ ਕਿਸਾਨ ਹਿਤੈਸ਼ੀ ਹੋਣ ਦੇ ਦਾਅਵਿਆਂ ਦੀ ਪੂਰੀ ਤਰ੍ਹਾਂ ਪੋਲ ਖੋਲ ਦਿੱਤੀ ਹੈ।ਪੰਜਾਬ ਸਰਕਾਰ ਦੀ ਸ਼ਹਿ ’ਤੇ ਕੀਤੀ ਪੁਲਿਸ ਦੀ ਇਹ ਕਾਰਵਾਈ ਇੱਥੇ ਨਕਲੀ ਜਮਹੂਰੀਅਤ ਦੀ ਪੁਸ਼ਟੀ ਕਰਦੀ ਹੈ ਅਤੇ ਕੇਂਦਰ ਅਤੇ ਸੂਬਾ ਸਰਕਾਰਾਂ ਲੋਕਾਂ ਦੀ ਹੱਕੀ ਆਵਾਜ਼ ਨੂੰ ਡੰਡੇ ਦੇ ਜੋਰ ’ਤੇ ਦਬਾਉਣਾ ਚਾਹੁੰਦੀਆ ਹਨ ਅਤੇ ਸੂਬੇ ਨੂੰ ਪੁਲਿਸ ਰਾਜ ਵਿੱਚ ਤਬਦੀਲ ਕੀਤਾ ਹੋਇਆ ਹੈ,ਪਰ ਪੰਜਾਬ ਦੇ ਸੰਘਰਸ਼ੀ ਲੋਕ ਸਰਕਾਰਾਂ ਦੇ ਇਸ ਜ਼ਬਰ ਦੇ ਹੱਲੇ ਨੂੰ ਸਾਂਝੇ ਸੰਘਰਸ਼ਾਂ ਰਾਹੀਂ ਪਿੱਛੇ ਮੋੜਨਗੇ। ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ-ਮਜ਼ਦੂਰਾਂ ਦੀਆਂ ਸਮੂਹ ਮੰਗਾਂ ਨੂੰ ਫੌਰੀ ਪ੍ਰਵਾਨ ਕੀਤਾ ਜਾਵੇ।