ਸਰਬ ਸਾਂਝੇ ਉਮੀਦਵਾਰ ਜੱਸਾ ਆਜ਼ਾਦ ਤੌਰ ’ਤੇ ਲੜਣਗੇ ਚੋਣ
ਸਰਬ ਸਾਂਝੇ ਉਮੀਦਵਾਰ ਜੱਸਾ ਮੈਦਾਨ ’ਚ, ਅਜ਼ਾਦ ਤੌਰ ’ਤੇ ਲੜਣਗੇ ਚੋਣ
Publish Date: Sun, 17 May 2026 06:59 PM (IST)
Updated Date: Mon, 18 May 2026 04:13 AM (IST)
ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ, ਕੋਟਫੱਤਾ : ਨਗਰ ਪੰਚਾਇਤ ਕੋਟ ਸ਼ਮੀਰ ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਦਿਨੋਂ-ਦਿਨ ਗਰਮਾਉਂਦਾ ਜਾ ਰਿਹਾ ਹੈ। ਵਾਰਡ ਨੰਬਰ 4 ਤੋਂ ਜਸਪ੍ਰੀਤ ਸਿੰਘ ਜੱਸਾ ਨੂੰ ਇਲਾਕੇ ਦੇ ਲੋਕਾਂ ਵੱਲੋਂ ਸਰਬ ਸਾਂਝੇ ਉਮੀਦਵਾਰ ਵਜੋਂ ਸਮਰਥਨ ਦਿੱਤਾ ਗਿਆ ਹੈ ਅਤੇ ਉਹ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਚੋਣ ਮੈਦਾਨ ਵਿੱਚ ਉਤਰ ਰਹੇ ਹਨ।ਇਸ ਸਬੰਧੀ ਜਸਪ੍ਰੀਤ ਸਿੰਘ ਜੱਸਾ ਵੱਲੋਂ ਪਿਛਲੇ ਦਿਨੀਂ ਨੂੰ ਨਗਰ ਪੰਚਾਇਤ ਕੋਟਸ਼ਮੀਰ ਦੇ ਦਫ਼ਤਰ ਵਿੱਚ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ। ਕਾਗਜ਼ ਦਾਖਲ ਕਰਨ ਮੌਕੇ ਵਾਰਡ-4 ਦੇ ਵੱਡੀ ਗਿਣਤੀ ਵਿੱਚ ਸਮਰਥਕਾ ਮੌਜੂਦ ਰਹੇ, ਜਿੱਥੇ ਕਾਫੀ ਉਤਸ਼ਾਹ ਵੇਖਣ ਨੂੰ ਮਿਲਿਆ। ਜਸਪ੍ਰੀਤ ਸਿੰਘ ਜੱਸਾ ਨੇ ਕਿਹਾ ਕਿ ਉਹ ਕਿਸੇ ਇਕ ਧੜੇ ਨਹੀਂ, ਸਗੋਂ ਸਮੂਹ ਵਾਰਡ ਵਾਸੀਆਂ ਦੇ ਸਾਂਝੇ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ ਅਤੇ ਵਾਰਡ-4 ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਹੀ ਉਨ੍ਹਾਂ ਦੀ ਪਹਿਲ ਰਹੇਗੀ। ਉਨ੍ਹਾਂ ਦੇ ਸਮਰਥਕਾਂ ਨੇ ਦਾਅਵਾ ਕੀਤਾ ਕਿ ਵਾਰਡ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਭਰਪੂਰ ਸਹਿਯੋਗ ਮਿਲ ਰਿਹਾ ਹੈ ਅਤੇ ਚੋਣਾਂ ਵਿੱਚ ਵੱਡੇ ਫਰਕ ਨਾਲ ਜਿੱਤ ਦਰਜ ਕੀਤੀ ਜਾਵੇਗੀ।