ਲਾਪਰਵਾਹ ਕਾਰ ਡਰਾਈਵਰ ਖ਼ਿਲਾਫ਼ ਕੇਸ ਦਰਜ
ਲਾਪਰਵਾਹ ਕਾਰ ਚਾਲਕ ਖ਼ਿਲਾਫ਼ ਕੇਸ ਦਰਜ
Publish Date: Mon, 18 May 2026 04:20 PM (IST)
Updated Date: Tue, 19 May 2026 04:02 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਕੋਤਵਾਲੀ ਪੁਲਿਸ ਨੇ ਲਾਪਰਵਾਹੀ ਅਤੇ ਅਣਗਹਿਲੀ ਨਾਲ ਕਾਰ ਚਲਾਉਣ ਵਾਲੇ ਡਰਾਈਵਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਵਿਅਕਤੀ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਮਨਪ੍ਰੀਤ ਸਿੰਘ ਵਾਸੀ ਗਲੀ ਨੰਬਰ ਅੱਠ, ਜਨਤਾ ਨਗਰ ਨੇ ਦੱਸਿਆ ਕਿ ਉਹ 4 ਅਪ੍ਰੈਲ ਨੂੰ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਗੋਨਿਆਣਾ ਜੀਟੀ ਰੋਡ, ਬਠਿੰਡਾ ਵੱਲ ਜਾ ਰਿਹਾ ਸੀ। ਇਸ ਦੌਰਾਨ ਉਸ ਦੇ ਅੱਗੇ ਜਾ ਰਹੀ ਇੱਕ ਸਵਿਫਟ ਕਾਰ ਦੇ ਡਰਾਈਵਰ ਨੇ ਅਚਾਨਕ ਬਿਨਾਂ ਪਿੱਛੇ ਵੇਖੇ ਗੱਡੀ ਰੋਕ ਕੇ ਦਰਵਾਜ਼ਾ ਖੋਲ੍ਹ ਦਿੱਤਾ। ਪੀੜਤ ਨੇ ਦੱਸਿਆ ਕਿ ਅਚਾਨਕ ਕਾਰ ਦਾ ਦਰਵਾਜ਼ਾ ਖੁੱਲ੍ਹਣ ਕਾਰਨ ਉਸ ਦਾ ਮੋਟਰਸਾਈਕਲ ਦਰਵਾਜ਼ੇ ਨਾਲ ਟਕਰਾ ਗਿਆ, ਜਿਸ ਕਾਰਨ ਉਹ ਸੜਕ ’ਤੇ ਡਿੱਗ ਪਿਆ ਅਤੇ ਉਸ ਨੂੰ ਸੱਟਾਂ ਲੱਗੀਆਂ। ਉਸ ਨੇ ਦੱਸਿਆ ਕਿ ਕਾਰ ਨੂੰ ਹਰਿੰਦਰ ਸਿੰਘ ਪੁੱਤਰ ਗੁਰਦਿੱਤ ਸਿੰਘ ਵਾਸੀ ਖਿੜਕੀਆਂ ਵਾਲਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਚਲਾ ਰਿਹਾ ਸੀ। ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਨਿਰਮਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਅਜੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ।