ਨਗਰ ਪੰਚਾਇਤਾਂ ’ਚ ‘ਆਪ’ ਦੇ ਹੱਕ ’ਚ ਮਜ਼ਬੂਤ ਮਾਹੌਲ : ਵਿਧਾਇਕ ਸਿੱਧੂ
ਨਗਰ ਪੰਚਾਇਤਾਂ ’ਚ ਆਪ ਦੇ ਹੱਕ ਵਿਚ ਮਜ਼ਬੂਤ ਮਾਹੌਲ:- ਵਿਧਾਇਕ ਬਲਕਾਰ ਸਿੱਧੂ
Publish Date: Mon, 18 May 2026 05:11 PM (IST)
Updated Date: Tue, 19 May 2026 04:04 AM (IST)

ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ : ਹਲਕਾ ਰਾਮਪੁਰਾ ਫੂਲ ਤੋਂ ‘ਆਪ’ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ 26 ਮਈ ਨੂੰ ਹੋਣ ਵਾਲੀਆਂ ਨਗਰ ਪੰਚਾਇਤ ਚੋਣਾਂ ਨੂੰ ਲੈ ਕੇ ਦਾਅਵਾ ਕੀਤਾ ਹੈ ਕਿ ਰਾਮਪੁਰਾ ਫੂਲ ਹਲਕੇ ਵਿੱਚ ਆਮ ਆਦਮੀ ਪਾਰਟੀ ਇਤਿਹਾਸਕ ਜਿੱਤ ਦਰਜ ਕਰੇਗੀ ਅਤੇ ਲੋਕ ਇਕ ਵਾਰ ਫਿਰ ਵਿਕਾਸ ਅਤੇ ਇਮਾਨਦਾਰ ਰਾਜਨੀਤੀ ਦੇ ਹੱਕ ਵਿੱਚ ਫ਼ੈਸਲਾ ਸੁਣਾਉਣਗੇ। ਉਨ੍ਹਾਂ ਕਿਹਾ ਕਿ ਰਾਮਪੁਰਾ ਫੂਲ ਹਲਕੇ ਅਧੀਨ ਆਉਣ ਵਾਲੀਆਂ ਪੰਜ ਨਗਰ ਪੰਚਾਇਤਾਂ ਮਹਿਰਾਜ, ਭਾਈ ਰੂਪਾ, ਮਲੂਕਾ, ਭਗਤਾ ਭਾਈਕਾ ਅਤੇ ਕੋਠਾ ਗੁਰੂ ਵਿੱਚ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਮਜ਼ਬੂਤ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਹਰ ਵਰਗ ਦੇ ਲੋਕ ਪਾਰਟੀ ਨਾਲ ਜੁੜ ਰਹੇ ਹਨ ਅਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸੂਬਾ ਸਰਕਾਰ ਨੇ ਪਿਛਲੇ ਸਮੇਂ ਦੌਰਾਨ ਲੋਕ ਭਲਾਈ ਲਈ ਬੇਮਿਸਾਲ ਕੰਮ ਕੀਤੇ ਹਨ, ਜਿਨ੍ਹਾਂ ਦਾ ਲਾਭ ਹਰ ਵਰਗ ਨੂੰ ਮਿਲਿਆ ਹੈ। ਹਲਕੇ ਵਿੱਚ ਸੜਕਾਂ, ਗਲੀਆਂ-ਨਾਲੀਆਂ, ਪੀਣਯੋਗ ਪਾਣੀ, ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਹੋਏ ਹਨ, ਜਿਸ ਕਾਰਨ ਲੋਕਾਂ ਦਾ ਭਰੋਸਾ ਆਮ ਆਦਮੀ ਪਾਰਟੀ ’ਤੇ ਹੋਰ ਮਜ਼ਬੂਤ ਹੋਇਆ ਹੈ। ਸਿੱਧੂ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ਲੋਕਾਂ ਵਿੱਚ ਜਾਣ ਲਈ ਕੋਈ ਢੁਕਵਾਂ ਮੁੱਦਾ ਨਹੀਂ ਹੈ, ਜਦਕਿ ਆਮ ਆਦਮੀ ਪਾਰਟੀ ਆਪਣੀਆਂ ਕੀਤੀਆਂ ਗਰੰਟੀਆਂ ਤੇ ਵਿਕਾਸ ਕਾਰਜਾਂ ਦੇ ਆਧਾਰ ’ਤੇ ਚੋਣ ਮੈਦਾਨ ਵਿੱਚ ਉਤਰੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹਲਕੇ ਦੀਆਂ ਸਾਰੀਆਂ ਨਗਰ ਪੰਚਾਇਤਾਂ ਵਿੱਚ ਪਾਰਟੀ ਦੇ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਨਗੇ। ਉਨ੍ਹਾਂ ਹਲਕਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼ਹਿਰਾਂ ਅਤੇ ਕਸਬਿਆਂ ਦੇ ਵਿਕਾਸ ਨੂੰ ਹੋਰ ਗਤੀ ਦੇਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਕਾਮਯਾਬ ਬਣਾਇਆ ਜਾਵੇ।