ਫ਼ਤਿਹ ਗਰੁੱਪ ਦੇ ਸਕੂਲੀ ਨਤੀਜੇ ਰਹੇ ਸ਼ਾਨਦਾਰ, ਲਹਿਰਾਇਆ ਕਾਮਯਾਬੀ ਦਾ ਝੰਡਾ

ਮਨਪ੍ਰੀਤ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਜਮਾਤ ਬਾਰਵੀਂ ਦੇ ਨਤੀਜਿਆਂ ’ਚ ਫ਼ਤਿਹ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਆਰਟਸ, ਕਾਮਰਸ, ਸਾਇੰਸ ਅਤੇ ਨਾਨ-ਮੈਡੀਕਲ ਸਮੇਤ ਸਾਰੀਆਂ ਧਾਰਾਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੰਸਥਾ, ਮਾਪਿਆਂ ਅਤੇ ਸਮੂਹ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦਾ ਨਤੀਜਾ ਇਸ ਵਰ੍ਹੇ ਵੀ ਬੇਹੱਦ ਸਲਾਹਣਯੋਗ ਰਿਹਾ, ਜਿਸ ਨਾਲ ਫ਼ਤਿਹ ਗਰੁੱਪ ਨੇ ਗੁਣਵੱਤਾ-ਪੂਰਨ ਸਿੱਖਿਆ ਦੇ ਖੇਤਰ ਵਿੱਚ ਆਪਣੀ ਵਿਲੱਖਣ ਪਛਾਣ ਨੂੰ ਹੋਰ ਮਜ਼ਬੂਤ ਕੀਤਾ ਹੈ। ਆਰਟਸ ਸਟਰੀਮ ਵਿੱਚ ਜਸਪ੍ਰੀਤ ਕੌਰ ਪੁੱਤਰੀ ਬੂਟਾ ਸਿੰਘ ਨੇ 91 ਫ਼ੀਸਦੀ ਅੰਕਾਂ ਨਾਲ ਪਹਿਲਾ ਸਥਾਨ ਹਾਸਲ ਕੀਤਾ। ਅਰਸ਼ਪ੍ਰੀਤ ਕੌਰ ਪੁੱਤਰੀ ਬਲਦੇਵ ਸਿੰਘ ਨੇ 86 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ ਤੇ ਜਸਪ੍ਰੀਤ ਕੌਰ ਪੁੱਤਰੀ ਗੁਰਨੈਬ ਸਿੰਘ ਨੇ 84 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਕਾਮਰਸ ਸਟਰੀਮ ਵਿੱਚ ਪਰਵੀਰ ਕੌਰ ਪੁੱਤਰੀ ਚਮਕੌਰ ਸਿੰਘ ਨੇ 86 ਫ਼ੀਸਦੀ ਅੰਕਾਂ ਨਾਲ ਪਹਿਲਾ ਸਥਾਨ, ਕੁਸ਼ਲ ਪੁੱਤਰੀ ਲਵਲੀ ਕੁਮਾਰ ਨੇ 85.20 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ ਤੇ ਖੁਸ਼ਪ੍ਰੀਤ ਕੌਰ ਪੁੱਤਰੀ ਨਛੱਤਰ ਸਿੰਘ ਨੇ 82.40 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ। ਸਾਇੰਸ ਸਟਰੀਮ ਵਿੱਚ ਜੈਸਮੀਨ ਕੌਰ ਪੁੱਤਰੀ ਜਗਸੀਰ ਸਿੰਘ ਨੇ 81.4 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ ਸਥਾਨ, ਨੋਬਲਜੋਤ ਕੌਰ ਪੁੱਤਰੀ ਜਗਵਿੰਦਰ ਸਿੰਘ ਨੇ 79.6 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਸਥਾਨ ਅਤੇ ਅਨਮੋਲਪ੍ਰੀਤ ਕੌਰ ਪੁੱਤਰੀ ਸਰਦਾਰ ਹਰਵਿੰਦਰ ਸਿੰਘ ਨੇ 78.4 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਨਾਨ-ਮੈਡੀਕਲ ਸਟਰੀਮ ਵਿੱਚ ਲੱਖਦੀਪ ਸਿੰਘ ਨੇ ਪਹਿਲਾ ਸਥਾਨ, ਸੌਰਵਜੀਤ ਸਿੰਘ ਨੇ ਦੂਜਾ ਸਥਾਨ ਅਤੇ ਸਾਹਿਲਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ। ਸਕੂਲ ਦੇ ਚੇਅਰਮੈਨ ਐਸਐਸ ਚੱਠਾ ਅਤੇ ਪ੍ਰਬੰਧ ਨਿਰਦੇਸ਼ਕ ਮਨਜੀਤ ਕੌਰ ਚੱਠਾ ਨੇ ਆਪਣੇ ਸਾਂਝੇ ਬਿਆਨ ਵਿੱਚ ਕਿਹਾ ਕਿ ਫ਼ਤਿਹ ਗਰੁੱਪ ਦਾ ਉਦੇਸ਼ ਵਿਦਿਆਰਥੀਆਂ ਨੂੰ ਕੇਵਲ ਉੱਚ ਅੰਕ ਦਿਵਾਉਣਾ ਹੀ ਨਹੀਂ, ਸਗੋਂ ਉਨ੍ਹਾਂ ਵਿੱਚ ਆਤਮਵਿਸ਼ਵਾਸ, ਅਨੁਸ਼ਾਸਨ, ਉੱਚ ਜੀਵਨ ਮੁੱਲ ਅਤੇ ਵੱਡੇ ਸੁਪਨੇ ਸਾਕਾਰ ਕਰਨ ਦੀ ਸੋਚ ਪੈਦਾ ਕਰਨੀ ਹੈ। ਉਨ੍ਹਾਂ ਕਿਹਾ ਕਿ ਇਹ ਨਤੀਜੇ ਇਸ ਗੱਲ ਦਾ ਸਪੱਸ਼ਟ ਪ੍ਰਮਾਣ ਹਨ ਕਿ ਦ੍ਰਿੜ ਨਿਸ਼ਚਾ, ਲਗਾਤਾਰ ਮਿਹਨਤ ਤੇ ਯੋਗ ਮਾਰਗਦਰਸ਼ਨ ਨਾਲ ਹਰ ਵਿਦਿਆਰਥੀ ਸਫਲਤਾ ਦੀਆਂ ਨਵੀਆਂ ਉਚਾਈਆਂ ਨੂੰ ਛੂਹ ਸਕਦਾ ਹੈ।
ਅਕਾਦਮਿਕ ਡੀਨ ਡਾ. ਜਗਵਿੰਦਰ ਸਿੰਘ, ਪ੍ਰਿੰਸੀਪਲ ਬਘੈਲ ਸਿੰਘ, ਸਹਾਇਕ ਨਿਰਦੇਸ਼ਕ ਹਰਪ੍ਰੀਤ ਸ਼ਰਮਾ, ਪ੍ਰੋ. ਕੁਮਾਰੀ ਸ਼ੈਲਜਾ, ਪ੍ਰੋ. ਸੰਦੀਪ ਕੌਰ, ਪ੍ਰੋ. ਸੋਨਵਿੰਦਰ ਸਿੰਘ, ਪ੍ਰੋ. ਕੁਲਦੀਪ ਸਿੰਘ, ਪ੍ਰੋ. ਵਰਿੰਦਰ ਕੌਰ, ਪ੍ਰੋ. ਲਵਪ੍ਰੀਤ ਸਿੰਘ, ਡਾ. ਗੁਰਵਿੰਦਰ ਸਿੰਘ, ਪ੍ਰੋ. ਮਨਦੀਪ ਕੌਰ, ਪ੍ਰੋ. ਦੀਪਤੀ, ਪ੍ਰੋ. ਅਨੀਤਾ ਗਰਗ, ਪ੍ਰੋ. ਮੁਕੇਸ਼ ਰਾਣੀ, ਪ੍ਰੋ. ਹਰਪ੍ਰੀਤ ਕੌਰ, ਪ੍ਰੋ. ਪ੍ਰੀਤ ਕੌਰ ਅਤੇ ਪ੍ਰੋ. ਪੂਜਾ ਸ਼ਰਮਾ ਨੇ ਆਪਣੇ ਸਾਂਝੇ ਬਿਆਨ ਵਿੱਚ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਲਗਨ, ਅਧਿਆਪਕਾਂ ਦੀ ਨਿਸ਼ਠਾ ਅਤੇ ਮਾਪਿਆਂ ਦੇ ਅਟੁੱਟ ਵਿਸ਼ਵਾਸ ਦੀ ਸ਼ਾਨਦਾਰ ਜਿੱਤ ਹਨ। ਉਨ੍ਹਾਂ ਕਿਹਾ ਕਿ ਫ਼ਤਿਹ ਸੀਨੀਅਰ ਸੈਕੰਡਰੀ ਸਕੂਲ ਭਵਿੱਖ ਵਿੱਚ ਵੀ ਉੱਚ ਗੁਣਵੱਤਾ ਵਾਲੀ ਸਿੱਖਿਆ, ਆਧੁਨਿਕ ਸਹੂਲਤਾਂ ਤੇ ਪ੍ਰੇਰਣਾਦਾਇਕ ਮਾਰਗਦਰਸ਼ਨ ਰਾਹੀਂ ਵਿਦਿਆਰਥੀਆਂ ਨੂੰ ਸਫਲਤਾ ਦੇ ਸਿਖਰ ਤੱਕ ਪਹੁੰਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਰਹੇਗਾ।