12ਵੀਂ ’ਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਬੱਚੇ ਸਨਮਾਨਿਤ
ਬਾਰਵੀਂ ਜਮਾਤ ਦੇ ਨਤੀਜਿਆਂ ਵਿਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਸਨਮਾਨਿਤ
Publish Date: Tue, 19 May 2026 04:58 PM (IST)
Updated Date: Wed, 20 May 2026 04:01 AM (IST)
ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ, ਕੋਟਫੱਤਾ
ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ 12ਵੀਂ ਦੇ ਸਾਲਾਨਾ ਨਤੀਜਿਆਂ ਵਿਚ ਸਕੂਲ ਆਫ਼ ਐਮੀਨੈਂਸ ਕੋਟਸ਼ਮੀਰ ਦਾ ਸਾਲਾਨਾ ਨਤੀਜਾ 100 ਫੀਸਦੀ ਰਿਹਾ। ਵਿਦਿਆਰਥਣ ਮਨਜੋਤ ਕੌਰ ਨੇ ਮੈਰਿਟ ਪੁਜੀਸ਼ਨ ਪ੍ਰਾਪਤ ਕੀਤੀ ਅਤੇ ਸਕੂਲ ਪਹਿਲਾ ਸਥਾਨ ਹਾਸਲ ਕੀਤਾ। ਨਵਦੀਪ ਕੌਰ ਨੇ ਦੂਜਾ ਸਥਾਨ ਅਤੇ ਰਾਜਦੀਪ ਸਿੰਘ ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਜ਼ਿਕਰਯੋਗ ਹੈ ਕਿ ਸਕੂਲ ਦੇ 169 ਵਿਦਿਆਰਥੀ ਸਾਲਾਨਾ ਪ੍ਰੀਖਿਆ ਵਿੱਚ ਬੈਠੇ ਅਤੇ ਸਾਰੇ ਹੀ ਪਾਸ ਹੋਣ ਵਿੱਚ ਸਫਲ ਰਹੇ। 17 ਵਿਦਿਆਰਥੀਆਂ ਨੇ 90 ਫ਼ੀਸਦੀ ਵੱਧ ਤੇ 88 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ। ਸਕੂਲ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਪਿੰਡ ਵਿੱਚ ਇੱਕ ਰੋਡ ਸ਼ੋਅ ਉਪਰੰਤ 90 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਅਤੇ ਉਸ ਦੇ ਮਾਪਿਆਂ ਨੂੰ ਸਕੂਲ ਵਿਖੇ ਇੱਕ ਸਧਾਰਨ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ।ਇਸ ਪ੍ਰਾਪਤੀ ਤੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰੀਮਤੀ ਮਮਤਾ ਖੁਰਾਣਾ ਸੇਠੀ ਵੱਲੋਂ ਸਾਰੇ ਸਫਲ ਵਿਦਿਆਰਥੀਆਂ, ਮਾਪੇ ਅਤੇ ਸਕੂਲ ਕਰਮਚਾਰੀਆਂ ਨੂੰ ਵਧਾਈ ਸੰਦੇਸ਼ ਦਿੰਦੇ ਹੋਏ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਸ਼ਾ ਬਾਂਸਲ ਨੇ ਵਧਾਈ ਦਿੰਦੇ ਹੋਏ ਦੱਸਿਆ ਕਿ ਬੱਚਿਆਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਮਿਹਨਤ, ਲਗਨ, ਸਵੈ-ਅਧਿਐਨ ਤੇ ਅਧਿਆਪਕਾਂ ਦੇ ਦੱਸੇ ਮਾਰਗ ’ਤੇ ਚੱਲ ਕੇ ਵੱਡੀਆਂ ਪ੍ਰਾਪਤੀਆਂ ਕੀਤੀਆਂ ਜਾ ਸਕਦੀਆਂ ਹਨ।
ਉਨ੍ਹਾਂ ਦੱਸਿਆ ਕਿ ਸ਼ੌਕਤ ਅਹਿਮਦ ਪਰੇ ਵਿੱਤ ਸਕੱਤਰ ਪੰਜਾਬ ਸਰਕਾਰ ਦੇ ਮਾਰਗ ਦਰਸ਼ਨ, ਜ਼ਿਲਾ ਸਿੱਖਿਆ ਅਫਸਰ ਸ੍ਰੀਮਤੀ ਮਮਤਾ ਖੁਰਾਣਾ ਦੀ ਯੋਗ ਅਗਵਾਈ ਅਤੇ ਸਕੂਲ ਦੇ ਤਜਰਬੇਕਾਰ ਅਧਿਆਪਕਾਂ ਦੇ ਸਹਿਯੋਗ ਦੇ ਨਾਲ ਸਕੂਲ ਦੇ ਵਿਦਿਆਰਥੀ ਹਰ ਖੇਤਰ ਵਿੱਚ ਵੱਡੀਆਂ ਪੁਲਾਂਘਾਂ ਪੁੱਟ ਰਹੇ ਹਨ। ਉਪਰੋਕਤ ਜਾਣਕਾਰੀ ਸਕੂਲ ਮੀਡੀਆ ਕੋਆਰਡੀਨੇਟਰ ਦਵਿੰਦਰ ਸਿੰਘ ਵੱਲੋਂ ਦਿੱਤੀ ਗਈ। ਇਸ ਮੌਕੇ ਤੇ ਵਿਸ਼ਾਲ ਬਾਂਸਲ, ਅਲਪਨਾ ਚੋਪੜਾ, ਹਰਬਖਸ਼ ਸਿੰਘ, ਨੀਤੂ ਰਾਣੀ, ਕਿਰਨਪਾਲ ਕੌਰ, ਸੀਨਮ, ਸੁਮਨ ਕਾਂਸਲ,ਮੋਨਾ ਰਾਣੀ, ਮਲਕੀਤ ਸਿੰਘ ਆਹਲੂਵਾਲੀਆ, ਡਾ. ਰਵਨੀਤ ਸਿੰਘ ਮਾਨ, ਸੋਮਾ ਸਿੰਘ ਝੰਡੂਕੇ, ਅਸ਼ੋਕ ਕੁਮਾਰ, ਗੁਰਦੀਪ ਸਿੰਘ ਪਥਰਾਲਾ, ਅਮਰੀਕ ਸਿੰਘ, ਮਨਦੀਪ ਸਿੰਘ ਤਲਵੰਡੀ, ਅਮਰਜੀਤ ਕੌਰ, ਸੋਨਪ੍ਰੀਤ ਕੌਰ, ਨਿਸ਼ਾ ਅਰੋੜਾ, ਅੰਜੂ ਰਾਣੀ, ਰਣਜੀਤ ਕੌਰ, ਪ੍ਰਤਿਭਾ ਸ਼ਰਮਾਂ, ਸ਼ਿਵਾਲੀ ਗੁਪਤਾ, ਸ਼ਿਵਾਨੀ ਜਿੰਦਲ, ਪਰਮਜੀਤ ਕੌਰ, ਰਚਨਾ ਗੋਇਲ, ਰੀਤੂ ਰਾਣੀ, ਪਰਮਜੀਤ ਕੌਰ, ਜੋਤੀ ਸੱਚਦੇਵਾ, ਕਮਲਜੀਤ ਕੌਰ, ਨੀਤੂ ਗੁਪਤਾ, ਕੁਲਜੀਤ ਕੌਰ, ਪਰਮਜੀਤ ਕੌਰ, ਅੰਮ੍ਰਿਤਪਾਲ ਸਿੰਘ, ਰਣਜੀਤ ਰਾਮ, ਗੁਰਦੀਪ ਸਿੰਘ, ਗੁਰਜੰਟ ਸਿੰਘ ਚੌਂਕੀਦਾਰ ਤੇ ਕੁਸਮ ਦੇਵੀ ਆਦਿ ਮੁਲਾਜ਼ਮ ਹਾਜ਼ਰ ਸਨ।