ਪਲੇਅ ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਈ ਹਦਾਇਤਾਂ
ਪਲੇਅ ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਈ ਹਦਾਇਤਾਂ
Publish Date: Tue, 19 May 2026 05:01 PM (IST)
Updated Date: Wed, 20 May 2026 04:01 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਅਰਲੀ ਚਾਇਲਡ ਹੁੱਡ ਕੇਅਰ ਐਂਡ ਐਜੂਕੇਸ਼ਨ ਸਕੀਮ ਹੇਠ ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਦੀ ਨਵੀਂ ਰਜਿਸਟਰੇਸ਼ਨ ਕਰਵਾਉਣ ਸਬੰਧੀ ਪੰਜਾਬ ਸਰਕਾਰ ਵੱਲੋਂ ਪਲੇਅ ਵੇਅ ਸਕੂਲਾਂ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਇਨ੍ਹਾਂ ਹਦਾਇਤਾਂ ਤਹਿਤ ਪੰਜਾਬ ਵਿਚ ਚੱਲ ਰਹੇ ਸਾਰੇ ਪ੍ਰਾਈਵੇਟ ਪਲੇਅ-ਵੇਅ ਸਕੂਲ ਹੁਣ ਤੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਰਜਿਸਟਰਡ ਕੀਤੇ ਜਾਣਗੇ। ਪੰਕਜ ਕੁਮਾਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਬਠਿੰਡਾ ਨੇ ਦੱਸਿਆ ਕਿ ਨਵੇਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਨ੍ਹਾਂ ਪਲੇਅ ਵੇਅ ਸਕੂਲਾਂ ਦੀ ਨਵੀਂ ਰਜਿਸਟ੍ਰੇਸ਼ਨ ਅਤੇ ਪੁਰਾਣੀ ਰਜਿਸਟਰੇਸ਼ਨ ਰਿਨਿਊ ਕਰਵਾਉਣਾ ਲਾਜ਼ਮੀ ਕਰਾਰ ਦਿੱਤਾ ਗਿਆ ਹੈ, ਜਿਸ ਸਬੰਧੀ ਵਿਸਥਾਰ ’ਚ ਨਿਯਮ ਤੇ ਹਦਾਇਤਾਂ ਲਾਗੂ ਹੋਣਗੀਆਂ। ਪਲੇਅ ਸਕੂਲ ਦੀ ਇਮਾਰਤ ਦਾ ਹਵਾਦਾਰ ਹੋਣਾ, ਸਕੂਲ ਦੀ ਚਾਰ-ਦੀਵਾਰੀ, ਸਾਫ਼-ਸੁਥਰਾ ਪੀਣ ਯੋਗ ਪਾਣੀ ਹੋਵੇ ਤੇ ਇਸ ਦੇ ਨਾਲ ਇੱਕ ਕੇਅਰ ਟੇਕਰ ਵੀ ਹੋਵੇਗਾ। ਸਕੂਲ ਦੀ ਅੰਦਰਲੀ ਬਣਤਰ, ਰੈਸਟ ਰੂਮ ਦੀ ਵਿਵਸਥਾ, ਲੜਕਿਆਂ ਤੇ ਲੜਕੀਆਂ ਲਈ ਵੱਖਰੇ ਪਖਾਨੇ ਤੇ ਸਾਰੇ ਸਕੂਲਾਂ ਵਿੱਚ ਸੀਸੀਟੀਵੀ ਕੈਮਰੇ ਵੀ ਲਾਜ਼ਮੀ ਕੀਤੇ ਗਏ ਹਨ।