ਅਮਨਦੀਪ ਸ਼ਰਮਾ ਦਾ ਵਿਸ਼ੇਸ਼ ਤੌਰ ’ਤੇ ਕੀਤਾ ਸਨਮਾਨ
ਅਮਨਦੀਪ ਸ਼ਰਮਾ ਦਾ ਵਿਸ਼ੇਸ਼ ਤੌਰ ’ਤੇ ਕੀਤਾ ਸਨਮਾਨ
Publish Date: Tue, 19 May 2026 05:12 PM (IST)
Updated Date: Wed, 20 May 2026 04:04 AM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ : ਨੇੜਲੇ ਪਿੰਡ ਫੂਲ ਦੇ ਵਸਨੀਕ ਅਤੇ ਪੰਜਾਬ ਪੁਲਿਸ ਦੀ ਸਥਾਪਨਾ-1 ਸ਼ਾਖਾ ਵਿੱਚ ਸੀਨੀਅਰ ਸਹਾਇਕ ਵਜੋਂ ਸੇਵਾ ਨਿਭਾ ਰਹੇ ਅਮਨਦੀਪ ਸ਼ਰਮਾ ਨੂੰ ਉਨ੍ਹਾਂ ਦੀਆਂ ਉੱਤਮ ਸੇਵਾਵਾਂ ਲਈ ਡੀਜੀਪੀ ਪ੍ਰਸ਼ੰਸਾ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ ਹੈ। ਪੰਜਾਬ ਪੁਲਿਸ ਦੇ ਮੁਖੀ ਵੱਲੋਂ ਜਾਰੀ ਹੁਕਮਾਂ ਤਹਿਤ ਇਹ ਵਕਾਰੀ ਸਨਮਾਨ ਅਮਨਦੀਪ ਸ਼ਰਮਾ ਨੂੰ ਆਪਣੀਆਂ ਡਿਊਟੀਆਂ ਪੂਰੇ ਸਮਰਪਣ, ਇਮਾਨਦਾਰੀ ਅਤੇ ਅਨੁਸ਼ਾਸਨ ਨਾਲ ਨਿਭਾਉਣ ਲਈ ਪ੍ਰਦਾਨ ਕੀਤਾ ਗਿਆ। ਸ਼ਰਮਾ ਦੀ ਇਸ ਪ੍ਰਾਪਤੀ ਨਾਲ ਪਿੰਡ ਫੂਲ ਅਤੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਨੇ ਆਪਣੀ ਮਿਹਨਤ ਤੇ ਨਿਸ਼ਠਾ ਨਾਲ ਨਾ ਸਿਰਫ਼ ਆਪਣੇ ਪਰਿਵਾਰ, ਸਗੋਂ ਪਿੰਡ ਦਾ ਨਾਮ ਵੀ ਰੌਸ਼ਨ ਕੀਤਾ ਹੈ। ਸਮਾਜਿਕ, ਧਾਰਮਿਕ ਅਤੇ ਸਿੱਖਿਆ ਖੇਤਰ ਨਾਲ ਜੁੜੀਆਂ ਸ਼ਖਸੀਅਤਾਂ ਨੇ ਇਸ ਉਪਲੱਬਧੀ ਨੂੰ ਨੌਜਵਾਨਾਂ ਲਈ ਪ੍ਰੇਰਣਾਦਾਇਕ ਦੱਸਿਆ। ਇਸ ਮੌਕੇ ਉਨ੍ਹਾਂ ਦੇ ਸਹਿਪਾਠੀਆਂ ਅਭਿਸ਼ੇਕ ਸ਼ਿਬੂ (ਕੈਨੇਡਾ), ਮਮਨਦੀਪ ਸਿੰਘ ਮਾਨ, ਰਮਨਦੀਪ ਸਿੰਘ (ਯੂਕੇ), ਹਿਤੇਸ਼ ਮੰਗਲਾ ਤੇ ਪਾਵੇਲ ਕੌਸ਼ਲ ਨੇ ਵੀ ਅਮਨਦੀਪ ਸ਼ਰਮਾ ਨੂੰ ਵਧਾਈ ਦਿੱਤੀ।