ਮੌੜ ਨਗਰ ਕੌਂਸਲ ਚੋਣਾਂ ’ਚ ਉਤਰੇ 75 ਉਮੀਦਵਾਰ
ਮੌੜ ਨਗਰ ਕੌਂਸਲ ਚੋਣਾਂ ਲਈ ਕੁੱਲ 75 ਉਮੀਦਵਾਰ ਚੋਣ ਮੈਦਾਨ ਵਿੱਚ
Publish Date: Tue, 19 May 2026 07:34 PM (IST)
Updated Date: Wed, 20 May 2026 04:10 AM (IST)
ਸੁਰੇਸ਼ ਕੁਮਾਰ ਹੈਪੀ , ਪੰਜਾਬੀ ਜਾਗਰਣ, ਮੌੜ ਮੰਡੀ
ਮੌੜ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਦੇ ਕਾਗਜ਼ ਭਰਨ ਕਾਗਜ਼ਾਂ ਦੀ ਪੜਤਾਲ ਤੇ ਕਾਗਜ਼ ਚੁੱਕਣ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਮੌੜ ਮੰਡੀ ਦੇ 17 ਵਾਰਡਾਂ ਲਈ ਕੁੱਲ 75 ਉਮੀਦਵਾਰ ਚੋਣ ਮੈਦਾਨ ਵਿਚ ਹਨ ਜਿਨ੍ਹਾਂ ਵਿੱਚ ਕਾਂਗਰਸ ਪਾਰਟੀ ਦੇ 17 ‘ਆਪ’ ਦੇ 16 ਸ਼੍ਰੋਮਣੀ ਅਕਾਲੀ ਦਲ ਦੇ 17 ਬੀਜੇਪੀ ਦੇ 15, ਬਹੁਜਨ ਸਮਾਜ ਪਾਰਟੀ ਦੇ ਦੋ ਉਮੀਦਵਾਰਾਂ ਤੋਂ ਇਲਾਵਾ ਬਾਕੀ 8 ਆਜ਼ਾਦ ਉਮੀਦਵਾਰ ਚੋਣ ਮੈਦਾਨ ਵਿਚ ਹਨ। ਜਿਨ੍ਹਾਂ ਦੀ ਆਉਣ ਵਾਲੀ 26 ਮਈ ਨੂੰ ਕਿਸਮਤ ਡੱਬਿਆਂ ਵਿਚ ਬੰਦ ਹੋ ਜਾਵੇਗੀ ਤੇ ਜਿਸਦਾ ਫੈਸਲਾ 29 ਮਈ ਨੂੰ ਹੋਵੇਗਾ। ਇੱਥੇ ਦੱਸਣਾ ਬਣਦਾ ਹੈ ਕਿ ਮੌੜ ਨਗਰ ਕੌਂਸਲ ਦੇ 17 ਵਾਰਡਾਂ ਵਿੱਚੋਂ ਮੌਜੂਦਾ ‘ਆਪ’ ਦੀ ਸਰਕਾਰ ਹੋਣ ਦੇ ਬਾਵਜੂਦ ਵਾਰਡ ਨੰਬਰ 13 ਤੋਂ ਆਮ ਆਦਮੀ ਪਾਰਟੀ ਵੱਲੋਂ ਕਿਸੇ ਉਮੀਦਵਾਰ ਨੇ ਆਪਣੇ ਕਾਗ਼ਜ਼ ਦਾਖਲ ਨਹੀਂ ਕੀਤੇ। ਐੱਸਡੀਐੱਮ ਮੌੜ ਚੋਣ ਅਧਿਕਾਰੀ ਨੇ ਕਿਹਾ ਕਿ ਚੋਣ ਪ੍ਰੀਕ੍ਰਿਆ ਨੂੰ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਸੰਪੰਨ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਰੀ ਪ੍ਰਕਿਿਰਆ ਨੂੰ ਸੁਚਾਰੂ ਢੰਗ ਨਾਲ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ।