ਡੀਜ਼ਲ ਚੋਰੀ ਕਰਨ ਵਾਲਾ ਕਾਬੂ
ਡੀਜ਼ਲ ਚੋਰੀ ਕਰਨ ਵਾਲਾ ਕਾਬੂ
Publish Date: Wed, 20 May 2026 04:36 PM (IST)
Updated Date: Thu, 21 May 2026 04:01 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਡੀਜ਼ਲ ਚੋਰੀ ਕਰਨ ਦੇ ਦੋਸ਼ ਹੇਠ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ’ਚ ਅਮਰੀਕ ਸਿੰਘ ਵਾਸੀ ਜੈਬੀਪੁਰ ਜ਼ਿਲ੍ਹਾ ਹਿਸਾਰ ਹਰਿਆਣਾ ਨੇ ਦੱਸਿਆ ਕਿ ਉਹ ਚੈਕਿੰਗ ਕਰ ਰਹੇ ਸਨ ਕਿ ਜਦੋਂ ਉਹ ਇੰਡੀਅਨ ਪਾਇਲ ਪੰਪ ਦੇ ਨੇੜੇ ਪੁੱਜੇ ਤਾਂ ਇਕ ਵਿਅਕਤੀ ਡੀਜ਼ਲ ਚੋਰੀ ਕਰ ਰਿਹਾ ਸੀ, ਜਿਸ ਨੂੰ ਮੌਕੇ ’ਤੇ ਹੀ ਫੜ ਲਿਆ ਗਿਆ। ਥਾਣਾ ਸੰਗਤ ਮੰਡੀ ਦੇ ਸਹਾਇਕ ਥਾਣੇਦਾਰ ਬਾਬੂ ਲਾਲ ਨੇ ਦੱਸਿਆ ਕਿ ਅਮਰੀਕ ਸਿੰਘ ਦੀ ਸ਼ਿਕਾਇਤ ਦੇ ਅਧਾਰ ’ਤੇ ਰੇਸ਼ਮ ਸਿੰਘ ਖਿਲਾਫ ਕੇਸ ਦਰਜ ਕਰਕੇ ਕਾਰ ਨੰਬਰ ਪੀਬੀ 53 ਏ 4155 ਅਤੇ 30 ਲੀਟਰ ਡੀਜ਼ਲ ਬਰਾਮਦ ਕੀਤਾ ਹੈ।