ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ
ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ
Publish Date: Wed, 20 May 2026 04:40 PM (IST)
Updated Date: Thu, 21 May 2026 04:01 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਬਿਨਾਂ ਨੰਬਰੀ ਮੋਟਰਸਾਈਕਲ ਸਮੇਤ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਜੋਹਨ ਵਾਸੀ ਗਾਂਧੀ ਨਗਰ ਰਾਮਪੁਰਾ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਦੀ ਤਾਕ ਵਿਚ ਘੁੰਮ ਰਿਹਾ ਹੈ। ਇਸ ਤੋਂ ਬਾਅਦ ਸਹਾਇਕ ਥਾਣੇਦਾਰ ਜਗਤਾਰ ਸਿੰਘ ਦੀ ਅਗਵਾਈ ਹੇਠਲੀ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ ਇੱਕ ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਕੀਤਾ ਹੈ।