ਕੁੱਟਮਾਰ ਦੇ ਦੋਸ਼ ਹੇਠ ਤਿੰਨ ਖ਼ਿਲਾਫ਼ ਕੇਸ ਦਰਜ
ਕੁੱਟਮਾਰ ਦੇ ਦੋਸ਼ ਹੇਠ ਤਿੰਨ ਖਿਲਾਫ ਕੇਸ ਦਰਜ
Publish Date: Wed, 20 May 2026 04:41 PM (IST)
Updated Date: Thu, 21 May 2026 04:01 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਤਲਵੰਡੀ ਸਾਬੋ ਦੀ ਪੁਲਿਸ ਨੇ ਕੁੱਟ ਮਾਰ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ’ਚ ਸੁਖਦੇਵ ਸਿੰਘ ਵਾਸੀ ਬੰਗੀ ਨਿਹਾਲ ਸਿੰਘ ਵਾਲਿਆਂ ਨੇ ਦੱਸਿਆ ਕਿ ਜਗਦੇਵ ਸਿੰਘ ਵਾਸੀ ਬੰਗੀ ਨਿਹਾਲ ਸਿੰਘ ਵਾਲਾ, ਸ਼ੁਭਮ ਵਾਸੀ ਰਾਮਾ ਮੰਡੀ ਤੇ ਅਣਪਛਾਤੇ ਵਿਅਕਤੀ ਨੇ ਉਸ ਦੀ ਕੁੱਟਮਾਰ ਕੀਤੀ ਅਤੇ ਜਗਦੇਵ ਸਿੰਘ ਨੇ ਉਸ ਦੇ ਹੱਥ ’ਚ ਪਾਇਆ ਸੋਨੇ ਦਾ ਕੜਾ ਖੋਹ ਲਿਆ। ਥਾਣਾ ਤਲਵੰਡੀ ਸਾਬੋ ਦੇ ਸਬ ਇੰਸਪੈਕਟਰ ਜਤਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ, ਪਰ ਅਜੇ ਤਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ।