ਲਾਪਰਵਾਹ ਚਾਲਕ ਖਿਲਾਫ ਕੇਸ ਦਰਜ
ਲਾਪਰਵਾਹ ਚਾਲਕ ਖਿਲਾਫ ਕੇਸ ਦਰਜ
Publish Date: Wed, 20 May 2026 04:56 PM (IST)
Updated Date: Thu, 21 May 2026 04:04 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਸਦਰ ਬਠਿੰਡਾ ਦੀ ਪੁਲਿਸ ਨੇ ਕਾਰ ਦੇ ਲਾਪਰਵਾਹ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ’ਚ ਸੁਖਮੰਦਰ ਸਿੰਘ ਵਾਸੀ ਪਿੰਡ ਬੁਰਜ ਮਹਿਮਾ ਨੇ ਦੱਸਿਆ ਕਿ ਉਸ ਦਾ ਪੁੱਤਰ ਤਲਵਿੰਦਰ ਸਿੰਘ 26 ਸਾਲ ਤੇ ਪਿੰਡ ਦਾ ਇਕ ਹੋਰ ਨੌਜਵਾਨ ਜਗਰੂਪ ਸਿੰਘ ਆਪਣੀ ਬਾਈਕ ’ਤੇ ਸਵਾਰ ਹੋ ਕੇ ਜਾ ਰਹੇ ਸਨ ਕਿ ਇਕ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਤਲਵਿੰਦਰ ਸਿੰਘ ਦੀ ਮੌਤ ਹੋ ਗਈ, ਜਦੋਂ ਕਿ ਜਗਰੂਪ ਸਿੰਘ ਜ਼ਖ਼ਮੀ ਹੋ ਗਿਆ। ਪੀੜਤ ਨੇ ਦੱਸਿਆ ਕਿ ਕਾਰ ਨੂੰ ਗੁਰਫਤਿਹ ਸਿੰਘ ਵਾਸੀ ਚੰਦਸਰ ਬਸਤੀ ਬਠਿੰਡਾ ਚਲਾ ਰਿਹਾ ਸੀ। ਸਹਾਇਕ ਥਾਣੇਦਾਰ ਰਮਨਦੀਪ ਸਿੰਘ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਹੈ।