ਅਦਾਲਤ ਨੇ ਇਕ ਵਿਅਕਤੀ ਨੂੰ ਭਗੌੜਾ ਐਲਾਨਿਆ
ਅਦਾਲਤ ਨੇ ਪੀਓ ਐਲਾਨਿਆ
Publish Date: Wed, 20 May 2026 05:18 PM (IST)
Updated Date: Thu, 21 May 2026 04:04 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਅਦਾਲਤ ਨੇ ਇਕ ਵਿਅਕਤੀ ਨੂੰ ਭਗੌੜਾ ਐਲਾਨ ਕਰਦਿਆਂ ਕੇਸ ਦਰਜ ਕਰਨ ਦੇ ਹੁਕਮ ਦਿੱਤੇ। ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਅਦਾਲਤੀ ਹੁਕਮਾਂ ਤੋਂ ਬਾਅਦ ਮੁਲਜ਼ਮ ਖਿਲਾਫ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਬਹਾਦਰ ਸਿੰਘ ਵਾਸੀ ਮਲੂਕਾ ਰੋਡ ਕੋਠਾ ਗੁਰੂ ਦਾ ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਦੀ ਅਦਾਲਤ ਵਿੱਚ ਕੋਈ ਕੇਸ ਚੱਲਦਾ ਹੈ, ਪਰ ਮੁਲਜ਼ਮ ਲੰਬੇ ਸਮੇਂ ਤੋਂ ਪੇਸ਼ੀਆਂ ਤੇ ਹਾਜ਼ਰ ਨਹੀਂ ਹੋ ਰਿਹਾ। ਇਸ ਤੋਂ ਬਾਅਦ ਅਦਾਲਤ ਨੇ ਉਸਨੂੰ ਕਈ ਵਾਰ ਸੰਮਨ ਤੇ ਵਾਰੰਟ ਵੀ ਜਾਰੀ ਕੀਤੇ ਪਰ ਫਿਰ ਵੀ ਉਹ ਅਦਾਲਤ ’ਚ ਪੇਸ਼ ਨਹੀਂ ਹੋਇਆ। ਹੁਣ ਅਦਾਲਤ ਨੇ ਉਸ ਨੂੰ ਭਗੌੜਾ ਕਰਾਰ ਦਿੰਦਿਆਂ ਪੁਲਿਸ ਨੂੰ ਗ੍ਰਿਫਤਾਰ ਕਰਕੇ ਅਦਾਲਤ ਵਿੱਚ ਪੇਸ਼ ਕਰਨ ਲਈ ਕਿਹਾ ਹੈ। ਥਾਣਾ ਸਿਵਲ ਲਾਈਨ ਦੇ ਸਹਾਇਕ ਥਾਣੇਦਾਰ ਸੁਖਦਰਸ਼ਨ ਕੁਮਾਰ ਨੇ ਦੱਸਿਆ ਕਿ ਅਦਾਲਤ ਦੇ ਹੁਕਮਾਂ ਤੋਂ ਬਾਅਦ ਬਹਾਦਰ ਸਿੰਘ ਖਿਲਾਫ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।