ਸੁਖਦੇਵ ਸਿੰਘ ਚਹਿਲ ਅਕਾਲੀ ਦਲ ਤੋਂ ਮੁਅੱਤਲ
ਸੁਖਦੇਵ ਸਿੰਘ ਚਹਿਲ ਅਕਾਲੀ ਦਲ ਤੋਂ ਮੁਅੱਤਲ
Publish Date: Wed, 20 May 2026 06:34 PM (IST)
Updated Date: Thu, 21 May 2026 04:05 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਹੇਠ ਆਗੂ ਸੁਖਦੇਵ ਸਿੰਘ ਚਹਿਲ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਦਿਹਾਤੀ ਦੀ ਲੀਡਰਸ਼ਿਪ ਅਤੇ ਸਰਕਲ ਪ੍ਰਧਾਨ ਵੱਲੋਂ ਪਾਰਟੀ ਹਾਈਕਮਾਂਡ ਕੋਲ ਸ਼ਿਕਾਇਤ ਕੀਤੀ ਗਈ ਸੀ ਕਿ ਸੁਖਦੇਵ ਸਿੰਘ ਚਹਿਲ ਪਾਰਟੀ ਵਿਰੋਧੀ ਸਰਗਰਮੀਆਂ ਵਿੱਚ ਸ਼ਾਮਲ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਗਿਆ ਅਤੇ ਪਾਰਟੀ ਹਾਈਕਮਾਂਡ ਨਾਲ ਸਲਾਹ-ਮਸ਼ਵਰਾ ਕੀਤਾ ਗਿਆ। ਇਸ ਉਪਰੰਤ ਅਨੁਸ਼ਾਸਨਹੀਣਤਾ ਅਤੇ ਪਾਰਟੀ ਵਿਰੋਧੀ ਸਰਗਰਮੀਆਂ ਨੂੰ ਧਿਆਨ ਵਿੱਚ ਰੱਖਦਿਆਂ ਚਹਿਲ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖਾਸਤ ਕਰਨ ਦਾ ਫੈਸਲਾ ਲਿਆ ਗਿਆ। ਕਲਿਆਣ ਨੇ ਕਿਹਾ ਕਿ ਪਾਰਟੀ ਅਨੁਸ਼ਾਸਨ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਤੇ ਜੋ ਵੀ ਆਗੂ ਜਾਂ ਵਰਕਰ ਪਾਰਟੀ ਦੀ ਨੀਤੀ ਦੇ ਉਲਟ ਕੰਮ ਕਰੇਗਾ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਏਕਤਾ ਲਈ ਮਿਲਜੁਲ ਕੇ ਕੰਮ ਕਰਨ ਤੇ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ।