ਮਾਤਾ ਸੁੰਦਰੀ ਕਾਲਜ ’ਚ ਲਾਇਆ “ਮਹਿਲਾ ਸਤਿਕਾਰ ਸਖੀ” ਟ੍ਰੇਨਿੰਗ ਕੈਂਪ
ਮਾਤਾ ਸੁੰਦਰੀ ਕਾਲਜ ਢੱਡੇ ਵਿਖੇ “ਮਹਿਲਾ ਸਤਿਕਾਰ ਸਖੀ” ਟ੍ਰੇਨਿੰਗ ਕੈਂਪ
Publish Date: Wed, 20 May 2026 06:58 PM (IST)
Updated Date: Thu, 21 May 2026 04:07 AM (IST)

ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ ਮਾਲਵਾ ਖੇਤਰ ਵਿੱਚ ਲੜਕੀਆਂ ਦੀ ਸਿੱਖਿਆ ਲਈ ਪ੍ਰਸਿੱਧ ਮਾਤਾ ਸੁੰਦਰੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਢੱਡੇ ਵਿਖੇ “ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ” ਚੰਡੀਗੜ੍ਹ ਵੱਲੋਂ “ਮਹਿਲਾ ਸਤਿਕਾਰ ਸਖੀ” ਟ੍ਰੇਨਿੰਗ ਕੈਂਪ ਲਗਾਇਆ ਗਿਆ। ਇਹ ਕੈਂਪ ਐਸਡੀਐਮ ਮੌੜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਾਲ ਵਿਕਾਸ ਅਫਸਰ ਰਾਮਪੁਰਾ ਡਾ. ਬਹਾਦਰ ਸਿੰਘ ਦੀ ਦੇਖ-ਰੇਖ ਹੇਠ ਕਰਵਾਇਆ ਗਿਆ। ਕੈਂਪ ਵਿੱਚ ਪੰਜਾਬ ਮਹਿਲਾ ਕਮਿਸ਼ਨ ਦੀ ਵਾਈਸ ਚੇਅਰਪਰਸਨ ਰੁਪਿੰਦਰ ਕੌਰ ਗਿੱਲ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਸੰਸਥਾ ਦੇ ਚੇਅਰਮੈਨ ਕੁਲਵੰਤ ਸਿੰਘ ਸਿੱਧੂ, ਮੈਨੇਜਿੰਗ ਡਾਇਰੈਕਟਰ ਗੁਰਬਿੰਦਰ ਸਿੰਘ ਬੱਲੀ ਅਤੇ ਡਾਇਰੈਕਟਰ ਐਡਮਿਨਿਸਟਰੇਸ਼ਨ ਪਰਮਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਮੌੜ ਬਲਾਕ ਦੇ 59 ਪਿੰਡਾਂ ਦੀਆਂ ਕਰੀਬ 1500 “ਮਹਿਲਾ ਸਖੀ” ਵਲੰਟੀਅਰਾਂ ਨੇ ਟ੍ਰੇਨਿੰਗ ਕੈਂਪ ਵਿੱਚ ਭਾਗ ਲਿਆ। ਇਸ ਮੌਕੇ ਰੁਪਿੰਦਰ ਕੌਰ ਗਿੱਲ ਨੇ ਕਿਹਾ ਕਿ ਇਸ ਸੰਸਥਾ ਦੀ ਚੋਣ ਇਸ ਲਈ ਕੀਤੀ ਗਈ ਹੈ ਕਿਉਂਕਿ ਇਹ ਸੰਸਥਾ ਪੂਰੇ ਮਾਲਵਾ ਖੇਤਰ ਵਿੱਚ ਧੀਆਂ ਦੀ ਸੁਰੱਖਿਅਤ ਅਤੇ ਉੱਚ ਪੱਧਰੀ ਸਿੱਖਿਆ ਲਈ ਜਾਣੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇੰਨੀ ਵੱਡੀ ਗਿਣਤੀ ਵਿੱਚ ਮਹਿਲਾਵਾਂ ਦੀ ਭਾਗੀਦਾਰੀ ਦੇਖ ਕੇ ਉਨ੍ਹਾਂ ਨੂੰ ਮਾਣ ਮਹਿਸੂਸ ਹੋ ਰਿਹਾ ਹੈ। ਇਸ ਮੌਕੇ ਸੰਸਥਾ ਵੱਲੋਂ ਠੰਡੇ-ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ। ਕੌਮੀ ਸੇਵਾ ਯੋਜਨਾ (ਐਨਐੱਸਐੱਸ.) ਦੇ ਵਲੰਟੀਅਰਾਂ ਨੇ ਅਨੁਸ਼ਾਸਨ ਨਾਲ ਸੇਵਾ ਨਿਭਾਈ, ਜਦਕਿ ਟਰਾਂਸਪੋਰਟ ਵਿਭਾਗ ਵੱਲੋਂ ਸੰਸਥਾ ਦੇ ਮੁੱਖ ਦਰਵਾਜ਼ੇ ’ਤੇ ਆਉਂਦੇ-ਜਾਂਦੇ ਰਾਹਗੀਰਾਂ ਨੂੰ ਜਲ ਛਕਾਇਆ ਗਿਆ। ਕੈਂਪ ਨੂੰ ਸਫਲ ਬਣਾਉਣ ਲਈ ਸਮੂਹ ਪ੍ਰਿੰਸੀਪਲਾਂ ਅਤੇ ਪ੍ਰੋਫੈਸਰ ਸਾਹਿਬਾਨਾਂ ਨੇ ਵਿਸ਼ੇਸ਼ ਯੋਗਦਾਨ ਪਾਇਆ।