ਰਾਮ ਚੰਦਰ ਦਰਜੀ 40 ਪਰਿਵਾਰਾਂ ਸਮੇਤ ‘ਆਪ’ ’ਚ ਹੋਏ ਸ਼ਾਮਲ
ਰਾਮ ਚੰਦਰ ਦਰਜੀ 40 ਪਰਿਵਾਰਾਂ ਸਮੇਤ ‘ਆਪ’ ’ਚ ਸ਼ਾਮਲ, ਵਿਧਾਇਕ ਬਲਕਾਰ ਸਿੱਧੂ ਨੇ ਕਰਵਾਈ ਸ਼ਮੂਲੀਅਤ
Publish Date: Wed, 20 May 2026 07:30 PM (IST)
Updated Date: Thu, 21 May 2026 04:07 AM (IST)

ਜਸਪਾਲ ਪਾਲੀ, ਪੰਜਾਬੀ ਜਾਗਰਣ, ਮਹਿਰਾਜ : ਨਗਰ ਪੰਚਾਇਤ ਚੋਣਾਂ ਸਬੰਧੀ ‘ਆਪ’ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਮਹਿਰਾਜ ਪੱਤੀ ਕਾਲਾ ਤੋਂ ਰਾਮ ਚੰਦਰ ਦਰਜ਼ੀ ਕਾਲਾ ਪੱਤੀ ਮਹਿਰਾਜ ਨਗਰ ਦੇ 40 ਪਰਿਵਾਰਾਂ ਸਮੇਤ ਭਾਜਪਾ ਤੇ ਕਾਂਗਰਸ ਨੂੰ ਅਲਵਿਦਾ ਕਹਿ ਕੇ ‘ਆਪ’ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਵਿਧਾਇਕ ਬਲਕਾਰ ਸਿੱਧੂ ਨੇ ਸਭਨਾਂ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਦੀ ਨੀਅਤ ਤੇ ਨੀਤੀ ਪੂਰੀ ਤਰ੍ਹਾਂ ਪੰਜਾਬ ਪੱਖੀ ਹੈ, ਜਿਸ ਕਾਰਨ ਲੋਕ ਵੱਡੀ ਗਿਣਤੀ ਵਿੱਚ ‘ਆਪ’ ਨਾਲ ਜੁੜ ਰਹੇ ਹਨ। ਵਿਧਾਇਕ ਸਿੱਧੂ ਨੇ ਕਿਹਾ ਕਿ ਨਗਰ ਪੰਚਾਇਤ ਚੋਣਾਂ ਵਿੱਚ ਆਮ ਆਦਮੀ ਪਾਰਟੀ ਪੂਰੇ ਜੋਸ਼ ਨਾਲ ਮੈਦਾਨ ਵਿੱਚ ਉਤਰੇਗੀ ਅਤੇ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ। ਕਾਂਗਰਸ, ਅਕਾਲੀ ਦਲ ਤੇ ਭਾਜਪਾ ਨੂੰ ਛੱਡ ਕੇ ਲੋਕਾਂ ਦਾ ‘ਆਪ’ ’ਚ ਸ਼ਾਮਲ ਹੋਣਾ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਦੀ ਜਨਤਾ ਰਵਾਇਤੀ ਪਾਰਟੀਆਂ ਤੋਂ ਤੰਗ ਆ ਚੁੱਕੀ ਹੈ ਅਤੇ ਹੁਣ ਵਿਕਾਸ ਅਤੇ ਇਮਾਨਦਾਰ ਰਾਜਨੀਤੀ ਨੂੰ ਤਰਜੀਹ ਦੇ ਰਹੀ ਹੈ। ਰਾਮ ਚੰਦਰ ਦਰਜ਼ੀ ਅਤੇ ਉਨ੍ਹਾਂ ਨਾਲ ਸ਼ਾਮਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਵਿਧਾਇਕ ਬਲਕਾਰ ਸਿੱਧੂ ਅਤੇ ਮਾਨ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ‘ਆਪ’ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਰਣਯੋਧ ਸਿੰਘ ਯੋਧਾ ਮਹਿਰਾਜ, ਲਖਵਿੰਦਰ ਸਿੰਘ ਲੱਖਾ, ਪਰਮਜੀਤ ਸਿੰਘ ਪੰਮਾ, ਪਰਮਿੰਦਰ ਸਿੰਘ ਬੂਰਾ ਨੰਬਰਦਾਰ, ਗੁਰਚਰਨ ਸਿੰਘ, ਜਗਦੀਪ ਸਿੰਘ ਕਾਲੀ, ਗੁਰਦੀਪ ਸਿੰਘ, ਸੁਖਚੈਨ ਸਿੰਘ ਤੇ ਵੱਡੀ ਗਿਣਤੀ ’ਚ ਮਹਿਰਾਜ ਵਾਸੀ ਹਾਜ਼ਰ ਸਨ।