ਚੇਅਰਮੈਨ ਮਾਨ ਨੇ ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਕਰਵਾਈ ਖ਼ਤਮ
ਚੇਅਰਮੈਨ ਮਾਨ ਨੇ ਸਫਾਈ ਸੇਵਕਾਂ ਦੀ ਹੜਤਾਲ ਖਤਮ ਕਰਵਾਈ
Publish Date: Fri, 22 May 2026 06:51 PM (IST)
Updated Date: Sat, 23 May 2026 04:11 AM (IST)

ਵੀਰਪਾਲ ਭਗਤਾ, ਪੱਤਰ ਪ੍ਰੇਰਕ, ਭਗਤਾ ਭਾਈਕਾ : ਪੰਜਾਬ ਸਰਕਾਰ ਨਾਲ ਸਫਾਈ ਕਰਮਚਾਰੀਆਂ ਦੇ ਆਗੂਆਂ ਦੀ ਹੋਈ ਅਹਿਮ ਮੀਟਿੰਗ ਤੋਂ ਬਾਅਦ ਪੰਜਾਬ ਭਰ ਵਿੱਚ ਚੱਲ ਰਹੀ ਸਫਾਈ ਸੇਵਕਾਂ ਦੀ ਹੜਤਾਲ ਨੂੰ ਫਿਲਹਾਲ ਖਤਮ ਕਰ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਭਰੋਸਾ ਦਿਵਾਇਆ ਕਿ ਸਫਾਈ ਸੇਵਕਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਜਲਦ ਹੀ ਪੁਰਾ ਜਾਵੇਗਾ। ਇੰਦਰਜੀਤ ਸਿੰਘ ਮਾਨ ਚੇਅਰਮੈਨ ਮਾਰਕਫੈਡ ਪੰਜਾਬ ਨੇ ਨਗਰ ਪੰਚਾਇਤ ਭਗਤਾ ਭਾਈ ਵਿਖੇ ਧਰਨੇ ’ਤੇ ਬੈਠੇ ਸਫਾਈ ਕਰਮਚਾਰੀਆਂ ਕੋਲ ਪਹੁੰਚ ਕੇ ਉਨ੍ਹਾਂ ਦਾ ਧਰਨਾ ਸਮਾਪਤ ਕਰਵਾਇਆ। ਜ਼ਿਕਰਯੋਗ ਹੈ ਕਿ ਹੜਤਾਲ ਕਾਰਨ ਸ਼ਹਿਰ ਦੀਆਂ ਵਿੱਚ ਗਲੀਆਂ, ਬਾਜ਼ਾਰ ਵਿਚ ਥਾਂ-ਥਾਂ ’ਤੇ ਕੂੜੇ ਦੇ ਢੇਰ ਲੱਗ ਗਏ ਸਨ, ਜਿਸ ਨਾਲ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਕਈ ਥਾਵਾਂ ’ਤੇ ਗੰਦਗੀ ਵਧਣ ਕਾਰਨ ਬਿਮਾਰੀਆਂ ਫੈਲਣ ਦਾ ਵੀ ਖਤਰਾ ਬਣ ਗਿਆ ਸੀ। ਇਸ ਮੌਕੇ ਇੰਦਰਜੀਤ ਸਿੰਘ ਮਾਨ ਚੇਅਰਮੈਨ ਮਾਰਕਫੈੱਡ ਨੇ ਦੱਸਿਆ ਕਿ ਪੰਜਾਬ ਸਰਕਾਰ ਨਾਲ ਹੋਈ ਮੀਟਿੰਗ ਦੌਰਾਨ ਉਨ੍ਹਾਂ ਦੀਆਂ ਮੁੱਖ ਮੰਗਾਂ ’ਤੇ ਗੰਭੀਰਤਾ ਨਾਲ ਚਰਚਾ ਕੀਤੀ ਗਈ। ਸੂਬਾ ਸਰਕਾਰ ਵੱਲੋਂ ਭਵਿੱਖ ’ਚ ਸਫ਼ਾਈ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਮੁੱਢਲੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਸਫਾਈ ਸੇਵਕ ਯੂਨੀਅਨ ਦੇ ਆਗੂ ਸੇਵਕ ਸਿੰਘ ਭਗਤਾ ਨੇ ਦੱਸਿਆ ਕਿ ਸਫਾਈ ਕਰਮਚਾਰੀਆਂ ਦੀਆਂ ਮੁੱਖ ਮੰਗਾਂ ਆਉਟਸੋਰਸ ਤੇ ਅਸਥਾਈ ਕਰਮਚਾਰੀਆਂ ਨੂੰ ਪੱਕਾ ਕਰਨਾ, ਤਨਖਾਹਾਂ ਵਿੱਚ ਵਾਧਾ ਪੀਐੱਫ, ਈਐੱਸਆਈ ਅਤੇ ਹੋਰ ਸਰਕਾਰੀ ਸੁਵਿਧਾਵਾਂ ਲਾਗੂ ਕਰਨਾ ਸੁਰੱਖਿਆ ਲਈ ਲੋੜੀਂਦਾ ਸਾਮਾਨ ਮੁਹੱਈਆ ਕਰਵਾਉਣਾ। ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀ ਸ਼ਹਿਰਾਂ ਨੂੰ ਸਾਫ਼-ਸੁਥਰਾ ਰੱਖਣ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ। ਸਫਾਈ ਸੇਵਕਾਂ ਦੀ ਮੰਗਾਂ ਪ੍ਰਵਾਨ ਹੋਣ ਉਪਰੰਤ ਹੜਤਾਲ ਖਤਮ ਹੋਣ ਕਾਰਨ ਸਹਿਰ ਨਿਵਾਸੀਆਂ ਨੇ ਸੁੱਖ ਦਾ ਸਾਹ ਲਿਆ। ਇਸ ਸਮੇਂ ਸਫਾਈ ਸੇਵਕਾਂ ਨੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਦਾ ਮੂੰਹ ਮਿੱਠਾ ਕਰਵਾ ਕੇ ਲੱਡੂ ਵੰਡੇ। ਕਈ ਦਿਨ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਨ ਵਾਲੇ ਸਫਾਈ ਸੇਵਕਾਂ ਨੇ ਉਨ੍ਹਾਂ ਦੀ ਮੰਗਾਂ ਪ੍ਰਵੀਨ ਹੋਣ ਦੀ ਖੁਸ਼ੀ ਵਿਚ ਸੂਬਾ ਸਰਕਾਰ ਦੇ ਹੱਕ ਵੀ ਨਾਅਰੇ ਲਗਾਏ। ਇਸ ਮੌਕੇ ਆਪ ਆਗੂ ਅਜਾਇਬ ਸਿੰਘ ਭਗਤਾ ਆਦਿ ਹਾਜ਼ਰ ਸਨ।