ਮੋਟਰਸਾਈਕਲ ਚੋਰ ਨੂੰ ਕੀਤਾ ਗ੍ਰਿਫ਼ਤਾਰ
ਥਾਣਾ ਕੋਤਵਾਲੀ ਪੁਲਿਸ ਨੇ ਇਕ ਮੋਟਰਸਾਈਕਲ ਚੋਰ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਚੋਰੀ ਦਾ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ। ਪੁਲਿਸ ਨੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Publish Date: Mon, 25 May 2026 04:29 PM (IST)
Updated Date: Tue, 26 May 2026 04:13 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਕੋਤਵਾਲੀ ਪੁਲਿਸ ਨੇ ਇਕ ਮੋਟਰਸਾਈਕਲ ਚੋਰ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਚੋਰੀ ਦਾ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ। ਪੁਲਿਸ ਨੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਬ ਇੰਸਪੈਕਟਰ ਮਨਜੀਤ ਸਿੰਘ ਮੁਤਾਬਕ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਬਲਵਿੰਦਰ ਸਿੰਘ ਵਾਸੀ ਪਿੰਡ ਭਾਗੀਵਾਂਦਰ ਸ਼ਹਿਰ ਵਿੱਚੋਂ ਮੋਟਰਸਾਈਕਲ ਚੋਰੀ ਕਰਨ ਦਾ ਆਦੀ ਹੈ ਅਤੇ ਉਹ ਚੋਰੀ ਦਾ ਮੋਟਰਸਾਈਕਲ ਲੈ ਕੇ ਦਾਣਾ ਮੰਡੀ ਇਲਾਕੇ ਵਿੱਚ ਘੁੰਮ ਰਿਹਾ ਹੈ। ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਚੋਰੀ ਦਾ ਮੋਟਰਸਾਈਕਲ ਬਰਾਮਦ ਕਰ ਲਿਆ। ਪੁਲਿਸ ਨੇ ਦੋਸ਼ੀ ਦਾ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਹੋਰ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਜਾ ਸਕਣ।