ਬੂਟੇ ਲਾ ਕੇ ਵਾਤਾਵਰਨ ਸੰਭਾਲਣ ਦਾ ਦਿੱਤਾ ਸੁਨੇਹਾ
ਸਰਕਾਰੀ ਹਾਈ ਸਕੂਲ ਤਿਉਣਾ ਵਿਖੇ ਸਕੂਲ ਮੁਖੀ ਅਮਨਦੀਪ ਕੌਰ ਦੀ ਅਗਵਾਈ ਹੇਠ ਵਾਤਾਵਰਨ ਸੰਭਾਲ ਮੁਹਿੰਮ ਤਹਿਤ ਬੂਟੇ ਲਗਾਏ ਗਏ।
Publish Date: Mon, 25 May 2026 05:34 PM (IST)
Updated Date: Tue, 26 May 2026 04:13 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਰਕਾਰੀ ਹਾਈ ਸਕੂਲ ਤਿਉਣਾ ਵਿਖੇ ਸਕੂਲ ਮੁਖੀ ਅਮਨਦੀਪ ਕੌਰ ਦੀ ਅਗਵਾਈ ਹੇਠ ਵਾਤਾਵਰਨ ਸੰਭਾਲ ਮੁਹਿੰਮ ਤਹਿਤ ਬੂਟੇ ਲਗਾਏ ਗਏ। ਇਸ ਮੁਹਿੰਮ ਦੀ ਰਸਮੀ ਸ਼ੁਰੂਆਤ ਲਈ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਮੁੱਖ ਮਹਿਮਾਨ ਵਜੋਂ ਪਹੁੰਚੇ, ਜਦਕਿ ਜ਼ਿਲ੍ਹਾ ਸਿੱਖਿਆ ਦਫ਼ਤਰ ਬਠਿੰਡਾ ਤੋਂ ਪ੍ਰਦੀਪ ਸਿੰਘ ਕਲਰਕ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਸਕੂਲ ਕੰਪਲੈਕਸ ਵਿੱਚ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ। ਸਮਾਗਮ ਦੌਰਾਨ ਬੱਚਿਆਂ ਨੂੰ ਸੰਬੋਧਨ ਕਰਦਿਆਂ ਜਸਵੀਰ ਸਿੰਘ ਗਿੱਲ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਲਈ ਹਰ ਵਿਅਕਤੀ ਨੂੰ ਆਪਣੇ ਘਰ ਅਤੇ ਆਲੇ-ਦੁਆਲੇ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਰੁੱਖਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਉਂਦਿਆਂ ਪ੍ਰਕਿਰਤੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਅੰਤ ਵਿੱਚ ਸਕੂਲ ਮੁਖੀ ਅਮਨਦੀਪ ਕੌਰ ਵੱਲੋਂ ਪਹੁੰਚੇ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਮੁੱਖ ਮਹਿਮਾਨ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਕੂਲ ਮੁਖੀ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਇਕ ਬੂਟਾ ਜਰੂਰ ਲਗਾਉਣ ਅਤੇ ਜਦੋਂ ਤਕ ਉਹ ਵੱਡਾ ਨਹੀਂ ਹੋ ਜਾਂਦਾ, ਉਦੋਂ ਤਕ ਉਸਦੀ ਸਾਂਭ ਸੰਭਾਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਬੂਟੇ ਅਸੀਂ ਲਗਾ ਤਾਂ ਦਿੰਦੇ ਹਾਂ ਪਰ ਉਸਦੀ ਸੰਭਾਲ ਨਹੀਂ ਕਰਦੇ। ਇਸ ਮੌਕੇ ਨਰਵਿੰਦਰ ਸਿੰਘ, ਕੁਲਵੀਰ ਸਿੰਘ ਸਮੇਤ ਸਕੂਲ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।