2 ਜੂਨ ਨੂੰ ਬਠਿੰਡੇ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਦੇ ਦਫਤਰ ਅੱਗੇ ਦਿੱਤਾ ਜਾਵੇਗਾ ਇੱਕ ਰੋਜ਼ਾ ਧਰਨਾ

ਸੁਰੇਸ਼ ਕੁਮਾਰ ਹੈਪੀ, ਪੰਜਾਬੀ ਜਾਗਰਣ, ਮੌੜ ਮੰਡੀ : ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੌੜ ਦੀ ਮੀਟਿੰਗ ਗੁਰਦੁਆਰਾ ਤਿੱਤਰਸਰ ਸਾਹਿਬ ਮਾਈਸਰਖਾਨਾ ਵਿਖੇ ਬਲਾਕ ਪ੍ਰਧਾਨ ਰਾਜਵਿੰਦਰ ਸਿੰਘ ਰਾਮਨਗਰ ਦੀ ਅਗਵਾਈ ਹੇਠ ਕੀਤੀ ਗਈ। ਇਸ ਮੀਟਿੰਗ ਵਿਚ ਜ਼ਿਲ੍ਹਾ ਜਰਨਲ ਸਕੱਤਰ ਹਰਜਿੰਦਰ ਸਿੰਘ ਬੱਗੀ ਵਿਸ਼ੇਸ਼ ਤੌਰ ’ਤੇ ਪਹੁੰਚੇ ਕਿਸਾਨ ਆਗੂਆਂ ਨੇ ਕਿਹਾ ਕਿ ਐਸਕੇਐਮ ਦੇ ਸੱਦੇ ਨੂੰ ਲਾਗੂ ਕਰਦਿਆਂ ਕਿਹਾ ਕਿ ਕਿਸਾਨਾਂ ਮਜ਼ਦੂਰਾਂ ਮੁਲਾਜ਼ਮਾਂ ਦੀਆਂ ਸਾਂਝੀਆਂ ਮੰਗਾਂ ਨੂੰ ਲੈਕੇ 2 ਜੂਨ ਨੂੰ ਬਠਿੰਡੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦੇ ਦਫਤਰ ਅੱਗੇ ਇੱਕ ਰੋਜ਼ਾ ਧਰਨਾ ਦਿੱਤਾ ਜਾਵੇਗਾ। ਇਸ ਮੀਟਿੰਗ ਵਿਚ ਧਰਨੇ ਦੀ ਠੋਸ ਵਿਉਂਤਬੰਦੀ ਤੈਅ ਕੀਤੀ ਗਈ।ਕਿਸਾਨ ਆਗੂਆਂ ਨੇ ਕਿਹਾ ਕਿ ਸਉਣੀ ਦੀ ਫ਼ਸਲ ਵਾਸਤੇ ਕਿਸਾਨਾਂ ਨੂੰ ਯੂਰੀਆ ਤੇ ਡੀਏਪੀ ਖਾਦ ਦੀ ਆ ਰਹੀ ਘਾਟ ਨੂੰ ਮੁੱਢਲੇ ’ਤੇ ਹੱਲ ਕੀਤਾ ਜਾਵੇ। ਕੇਂਦਰ ਸਰਕਾਰ ਨੇ ਝੋਨੇ ਦੀ ਐੱਮਐੱਸਪੀ ਵਿੱਚ ਨਿਗੂਣਾ ਵਾਧਾ ਕਰਕੇ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਉਸ ਨੂੰ ਵਾਪਸ ਲੈਕੇ ਕਿਸਾਨਾਂ ਦੀਆਂ ਫਸਲਾਂ ਦਾ ਬਣਦਾ ਪੂਰਾ ਮੁੱਲ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਫਸਲਾਂ ਪ੍ਰਤੀ ਲਾਗਤ ਖਰਚੇ ਪਹਿਲਾਂ ਹੀ ਲਗਾਤਾਰ ਵੱਧ ਰਹੇ ਹਨ ਅਤੇ ਕਿਸਾਨ ਸਿਰ ਪਹਿਲਾਂ ਹੀ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਕਰਜੇ ਦਾ ਬੋਝ ਵੱਧ ਰਿਹਾ ਹੈ ਜਿਸ ਕਾਰਨ ਕਿਸਾਨ ਲਗਾਤਾਰ ਖ਼ੁਦਕੁਸ਼ੀਆਂ ਕਰ ਰਹੇ ਹਨ।
ਕਿਸਾਨ ਆਗੂਆਂ ਨੇ ਕਿਹਾ ਕਿ ਬੈਂਕਾਂ ਵੱਲੋਂ ਕਿਸਾਨਾਂ ਨੂੰ ਆਪਣੀ ਵੇਚੀ ਹੋਈ ਫ਼ਸਲ ਦੇ ਭੁਗਤਾਨ ਨੂੰ ਲੈਣ ਦੀ ਖਾਤਰ ਬੇਲੋੜੀਆ ਸ਼ਰਤਾਂ ਲਾਗੂ ਕੀਤੀਆਂ ਜਾ ਰਹੀਆਂ ਨੂੰ ਹਟਾਕੇ ਉਨ੍ਹਾਂ ਨੂੰ ਸਮੇਂ ਸਿਰ ਭੁਗਤਾਨ ਕੀਤਾ ਜਾਵੇ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਨਵਾਂ ਹੱਦ ਕਰਜ਼ਾ ਤੁਰੰਤ ਲਾਗੂ ਕਰਨਾ ਰਜਿਸਟਰਰ ਸਹਿਕਾਰੀ ਸਭਾਵਾਂ ਨੇ 15 ਮਈ ਤੱਕ ਵਾਅਦਾ ਕੀਤਾ ਸੀ ਪਰ ਅਜੇ ਤੱਕ ਨੋਟੀਫਿਕੇਸ਼ਨ ਨਹੀਂ ਆਇਆ ਅਤੇ ਸਾਰੇ ਕਿਸਾਨਾਂ ਮਜ਼ਦੂਰਾਂ ਦੀ ਕਰਜ਼ਾ ਮੁਕਤੀ ਤੇ 58 ਸਾਲ ਦੀ ਉਮਰ ਦੇ ਕਿਸਾਨਾਂ ਮਜ਼ਦੂਰਾਂ ਨੂੰ ਦੱਸ ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਵੇ। ਫ਼ਸਲਾਂ ਦਾ ਹੜ੍ਹਾਂ ਨਾਲ ਜਾਂ ਕੁਦਰਤੀ ਹੋਏ ਨੁਕਸਾਨ ਦਾ ਮੁਆਵਜ਼ਾ ਤੁਰੰਤ ਜਾਰੀ ਕੀਤਾ ਜਾਵੇ। ਅੰਮ੍ਰਿਤ ਸਿੰਘ ਮੌੜ ਨੇ ਕਿਹਾ ਕਿ ਬਲਾਕ ਆਗੂ ਗੁਰਜੀਤ ਸਿੰਘ ਬੰਗੇਹਰ ਦੇ ਪਿਤਾ ਸੁਖਦੇਵ ਸਿੰਘ ਢਿੱਲੋਂ ਦੀ ਪਿਛਲੇ ਦਿਨੀਂ ਅਟੈਕ ਨਾਲ ਮੌਤ ਹੋ ਗਈ ਸੀ ਜਿਸ ਦਾ ਪਾਠ ਦਾ ਭੋਗ 28 ਮਈ ਨੂੰ ਉਨ੍ਹਾਂ ਦੇ ਪਿੰਡ ਬੰਗੇਹਰ ਚੜ੍ਹਤ ਸਿੰਘ ਵਿਖੇ ਗੁਰਦੁਆਰਾ ਸ੍ਰੀ ਝੋਟਾ ਸਰ ਸਾਹਿਬ ਵਿਖੇ ਪਾਏ ਜਾਣਗੇ ਅਤੇ ਬਲਾਕ ਮੌੜ ਵੱਲੋਂ ਸਾਰੀਆਂ ਹੀ ਪਿੰਡ ਕਮੇਟੀਆਂ ਨਾਲ ਭੋਗ ਤੇ ਅੰਤਿਮ ਅਰਦਾਸ ਵਿਚ ਪੁਹੰਚਣ ਦੀ ਠੋਸ ਵਿਉਂਤਬੰਦੀ ਬਣਾਈ ਗਈ। ਅੱਜ ਦੀ ਮੀਟਿੰਗ ਵਿੱਚ ਗੁਰਮੇਲ ਸਿੰਘ ਬੱਬਲੀ ਭੂੰਦੜ, ਕਲਕੱਤਾ ਸਿੰਘ ਮਾਣਕ ਖਾਨਾਂ, ਗੁਰਦੀਪ ਸਿੰਘ ਮਾਈਸਰਖਾਨਾ, ਭੋਲਾ ਸਿੰਘ ਮਾੜੀ ਤੇ ਕਿਸਾਨ ਸ਼ਾਮਲ ਸਨ।