ਕੇਵਲ ਢਿੱਲੋਂ ਦੀ ਨਿਯੁਕਤੀ ਦਾ ਕੀਤਾ ਸਵਾਗਤ
ਕੇਵਲ ਢਿੱਲੋਂ ਦੀ ਨਿਯੁਕਤੀ ਦਾ ਸਵਾਗਤ ਕੀਤਾ
Publish Date: Thu, 28 May 2026 05:28 PM (IST)
Updated Date: Thu, 28 May 2026 05:31 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ
ਬਠਿੰਡਾ : ਬਰਨਾਲਾ ਤੋਂ ਵਿਧਾਇਕ ਰਹੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਦਾ ਸੂਬਾ ਪ੍ਰਧਾਨ ਨਿਯੁਕਤ ਕੀਤੇ ਤੇ ਮਾਲਵੇ ਖਿੱਤੇ ਦੇ ਭਾਜਪਾ ਆਗੂਆਂ ਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਭਾਜਪਾ ਹਾਈਕਮਾਂਡ ਦਾ ਇਸ ਫੈਸਲੇ ਲਈ ਧੰਨਵਾਦ ਕਰਦੇ ਨਵ ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਭਾਜਪਾ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਅਤੇ ਭਾਜਪਾ ਲੋਕ ਸਭਾ ਹਲਕਾ ਬਠਿੰਡਾ ਦੇ ਕੁਆਰਡੀਨੇਟਰ ਪਰਮਪਾਲ ਕੌਰ ਸਿੱਧੂ ਨੇ ਵੀ ਕੇਵਲ ਸਿੰਘ ਢਿੱਲੋਂ ਨੂੰ ਪ੍ਰਧਾਨ ਬਣਾਏ ਜਾਣ ਦਾ ਸਵਾਗਤ ਕਰਦੇ ਵਧਾਈ ਦਿੱਤੀ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੌਮੀ ਪ੍ਰਧਾਨ ਨਿਤਿਨ ਨਵੀਨ ਅਤੇ ਅਮਿਤ ਸ਼ਾਹ ਦਾ ਇਸ ਨਿਯੁਕਤੀ ਲਈ ਧੰਨਵਾਦ ਕਰਦੇ ਕਿਹਾ ਕਿ ਕੇਵਲ ਢਿੱਲੋਂ ਨੂੰ ਪ੍ਰਧਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਕੀਤਾ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਅਹਿਮ ਤੇ ਦੂਰ ਅੰਦੇਸ਼ੀ ਸੋਚ ਵਾਲਾ ਫੈਸਲਾ ਹੈ। ਭਾਜਪਾ ਨੂੰ ਸ਼ਹਿਰਾਂ ਦੇ ਨਾਲ ਨਾਲ ਪੇਂਡੂ ਖੇਤਰ ਵਿਚ ਮਜ਼ਬੂਤ ਕਰਨ ਲਈ ਕੇਵਲ ਢਿੱਲੋਂ ਸਹੀ ਚੋਣ ਤੇ ਪੂਰੀ ਤਰ੍ਹਾਂ ਸਮਰੱਥ ਚਿਹਰਾ ਹਨ। ਇਸ ਤੋਂ ਇਲਾਵਾ ਮਾਲਵਾ ਖਿੱਤੇ ਵਿਚ ਜਮੀਨੀ ਪੱਧਰ ’ਤੇ ਕੰਮ ਕਰਨ ਦਾ ਕੇਵਲ ਢਿਲੋਂ ਲੰਬਾ ਤਜ਼ਰਬਾ ਰੱਖਦੇ ਹਨ। ਜਿੱਥੇ ਉਹ ਵਪਾਰੀ ਵਰਗ ਨਾਲ ਜੁੜੇ ਹੋਏ ਹਨ, ਉਥੇ ਹੀ ਕਿਸਾਨੀ ਨਾਲ ਸਬੰਧਤ ਮੁਸ਼ਕਿਲਾਂ ਨੂੰ ਸਮਝਦੇ ਹਨ, ਜਿਸ ਕਰਕੇ ਉਨ੍ਹਾਂ ਦੀ ਨਿਯੁਕਤੀ ਨਾਲ ਭਾਜਪਾ ਹੋਰ ਵੀ ਮਜ਼ਬੂਤ ਹੋਵੇਗੀ। ਇਸ ਮੌਕੇ ਐਸਸੀ ਵਿੰਗ ਸੂਬਾ ਜਰਨਲ ਸਕੱਤਰ ਜਸਵੀਰ ਸਿੰਘ ਮਹਿਰਾਜ, ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਭਗਤਾ, ਜ਼ਿਲ੍ਹਾ ਯੂਥ ਪ੍ਰਧਾਨ ਜਸਪ੍ਰੀਤ ਸਿੰਘ ਜੱਸਾ ਭੁੱਚੋ, ਜਰਨਲ ਸਕੱਤਰ ਚੰਦਨ ਕਾਂਤ, ਕਰਮਪਾਲ ਸਿੰਘ ਭੁੱਲਰ, ਮੇਜਰ ਸਿੰਘ ਬਰਾੜ, ਭਾਜਪਾ ਦੇ ਮੰਡਲ ਪ੍ਰਧਾਨ ਬਵਲੇਸ ਕੁਮਾਰ ਬੌਬੀ ਸਿੰਗਲਾ, ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਬੁਰਜ ਲੱਧਾ, ਜਗਸੀਰ ਸਿੰਘ ਪੱਪੂ ਗੰਗਾਨਗਰ ਵਾਲੇ, ਮਹਿਲਾ ਮੋਰਚਾ ਪ੍ਰਧਾਨ ਸੁਖਵਿੰਦਰ ਕੌਰ ਸ਼ੇਰਗੜ੍ਹ, ਭਾਰਤ ਭੂਸ਼ਨ ਜੈਨ, ਵਿਵੇਕ ਗਰਗ, ਸੁਖਮੰਦਰ ਸਿੰਘ ਕੋਇਰ ਸਿੰਘ ਵਾਲਾ, ਅਮਨ ਚੱਠਾ, ਤੇਲੂ ਰਾਮ ਰਾਮਾ, ਜੋਗਿੰਦਰ ਸਿੰਗਲਾ, ਦੇਵੀ ਦਿਆਲ ਤਲਵੰਡੀ, ਗੁਰਜੀਤ ਸਿੰਘ ਗੋਰਾ ਦਿਉਣ ਅਤੇ ਜਿਲ੍ਹਾ ਮੀਡੀਆ ਕਨਵੀਨਰ ਰਤਨ ਸ਼ਰਮਾ ਮਲੂਕਾ ਨੇ ਕੇਵਲ ਢਿੱਲੋਂ ਨੂੰ ਵਧਾਈ ਦਿੱਤੀ ਹੈ।