ਚਿੱਟੇ ਦੀ ਓਵਰਡੋਜ਼ ਨਾਲ ਚਾਰ ਦਿਨ ਦੀ ਬੱਚੀ ਦੇ ਪਿਤਾ ਦੀ ਮੌਤ
ਜ਼ਿਲ੍ਹੇ 'ਚ ਚਿੱਟੇ ਦੇ ਨਸ਼ੇ ਕਾਰਨ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਦਾ ਨਜ਼ਰ ਨਹੀਂ ਆ ਰਿਹਾ ਹੈ। ਵੀਰਵਾਰ ਸਵੇਰੇ ਸਥਾਨਕ ਸੰਤਪੁਰਾ ਰੋਡ 'ਤੇ ਟੀਕਾਕਰਨ ਕਾਰਨ ਇਕ ਹੋਰ ਨੌਜਵਾਨ ਦੀ ਮੌਤ ਹੋ ਗਈ। ਮਿ੍ਤਕ ਨੌਜਵਾਨ ਦੀ ਲਾਸ਼ ਸਥਾਨਕ ਸੰਤਪੁਰਾ ਰੋਡ ਸ਼ਰਾਬ ਦੇ ਠੇਕੇ ਦੇ ਸਾਹਮਣੇ ਰੇਲਵੇ ਲਾਈਨਾਂ ਨੇੜੇ ਕੂੜੇ ਦੇ ਢੇਰ 'ਚੋਂ ਬਰਾਮਦ ਹੋਈ ਹੈ।
Publish Date: Thu, 05 Oct 2023 06:54 PM (IST)
Updated Date: Thu, 05 Oct 2023 06:54 PM (IST)

ਗੁਰਤੇਜ ਸਿੰਘ ਸਿੱਧੂ, ਬਠਿੰਡਾ : ਜ਼ਿਲ੍ਹੇ 'ਚ ਚਿੱਟੇ ਦੇ ਨਸ਼ੇ ਕਾਰਨ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਦਾ ਨਜ਼ਰ ਨਹੀਂ ਆ ਰਿਹਾ ਹੈ। ਵੀਰਵਾਰ ਸਵੇਰੇ ਸਥਾਨਕ ਸੰਤਪੁਰਾ ਰੋਡ 'ਤੇ ਟੀਕਾਕਰਨ ਕਾਰਨ ਇਕ ਹੋਰ ਨੌਜਵਾਨ ਦੀ ਮੌਤ ਹੋ ਗਈ। ਮਿ੍ਤਕ ਨੌਜਵਾਨ ਦੀ ਲਾਸ਼ ਸਥਾਨਕ ਸੰਤਪੁਰਾ ਰੋਡ ਸ਼ਰਾਬ ਦੇ ਠੇਕੇ ਦੇ ਸਾਹਮਣੇ ਰੇਲਵੇ ਲਾਈਨਾਂ ਨੇੜੇ ਕੂੜੇ ਦੇ ਢੇਰ 'ਚੋਂ ਬਰਾਮਦ ਹੋਈ ਹੈ। ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬਿ੍ਗੇਡ ਹੈਲਪਲਾਈਨ ਟੀਮ ਦੇ ਮੈਂਬਰ ਗੁੱਲੀ ਠਾਕੁਰ ਅਤੇ ਵਿੱਕੀ ਕੁਮਾਰ ਐਂਬੂਲੈਂਸ ਲੈ ਕੇ ਮੌਕੇ 'ਤੇ ਪਹੁੰਚੇ ਤਾਂ ਦੇਖਿਆ ਕਿ ਉਥੇ ਇਕ ਨੌਜਵਾਨ ਦੀ ਲਾਸ਼ ਪਈ ਸੀ, ਜਿਸ ਨੇ ਚਿੱਟੇ ਦਾ ਟੀਕਾ ਲਗਾਇਆ ਹੋਇਆ ਸੀ, ਜਦਕਿ ਲਾਸ਼ ਦੇ ਕੋਲ ਇਕ ਸਰਿੰਜ ਪਈ ਸੀ। ਸਹਾਰਾ ਟੀਮ ਨੇ ਥਾਣਾ ਜੀਆਰਪੀ ਨੂੰ ਸੂਚਨਾ ਦਿੱਤੀ। ਜੀਆਰਪੀ ਦੀ ਟੀਮ ਨੇ ਮੌਕੇ ਦਾ ਜਾਇਜ਼ਾ ਲੈ ਕੇ ਘਟਨਾ ਦੀ ਜਾਂਚ ਕੀਤੀ। ਲਾਸ਼ ਨੂੰ ਦੇਖ ਕੇ ਲੱਗਦਾ ਸੀ ਕਿ ਮਿ੍ਤਕ ਨੌਜਵਾਨ ਦੀ ਮੌਤ ਕਥਿਤ ਤੌਰ 'ਤੇ ਚਿੱਟੇ ਦੀ ਓਵਰਡੋਜ਼ ਕਾਰਨ ਹੋਈ ਸੀ। ਮਿ੍ਤਕ ਦੀ ਪਛਾਣ 27 ਸਾਲਾ ਰਾਜੇਸ਼ ਕੁਮਾਰ ਪੁੱਤਰ ਜੀਤਾਰਾਮ ਵਜੋਂ ਹੋਈ ਹੈ। ਮਿ੍ਤਕ ਨੌਜਵਾਨ ਦੇ ਘਰ ਚਾਰ ਦਿਨ ਪਹਿਲਾਂ ਹੀ ਧੀ ਨੇ ਜਨਮ ਲਿਆ ਸੀ। ਸੂਤਰਾਂ ਅਨੁਸਾਰ ਮਿ੍ਤਕ ਦਿਹਾੜੀ ਮਜ਼ਦੂਰੀ ਦਾ ਕੰਮ ਕਰਦਾ ਸੀ। ਜੀਆਰਪੀ ਪੁਲਿਸ ਨੇ ਸਹਾਰਾ ਟੀਮ ਦੀ ਮਦਦ ਨਾਲ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਜਿੱਥੇ ਮਿ੍ਤਕ ਦੇ ਵਾਰਸਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਗਈ।