ਪੰਚਾਇਤ ਸੰਮਤੀ ਲਈ 10 ਨਾਮਜ਼ਦਗੀਆਂ ਅਯੋਗ
news from bti news from bti news from bti
Publish Date: Fri, 05 Dec 2025 07:57 PM (IST)
Updated Date: Sat, 06 Dec 2025 04:12 AM (IST)
ਸੀਨੀਅਰ ਸਟਾਫ ਰਿਪੋਰਟਰ, ਬਠਿੰਡਾ : ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਮੱਦੇਨਜ਼ਰ 14 ਦਸੰਬਰ ਨੂੰ ਪੈਣ ਵਾਲੀਆਂ ਵੋਟਾਂ ਲਈ ਕੁੱਲ 698 ਨਾਮਜ਼ਦਗੀ ਪੱਤਰ ਦਾਖਲ ਹੋਏ ਸਨ, ਜਿਸ ਵਿੱਚੋਂ ਪੜਤਾਲ ਉਪਰੰਤ 11 ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ। ਉਕਤ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ। ਜ਼ਿਲ੍ਹਾ ਚੋਣ ਅਫਸਰ ਨੇ ਹੋਰ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਲਈ 1 ਤੇ ਪੰਚਾਇਤ ਸੰਮਤੀ ਲਈ 10 ਨਾਮਜ਼ਦਗੀ ਪੱਤਰ ਰੱਦ ਕੀਤੇ ਗਏ। ਜ਼ਿਲ੍ਹਾ ਚੋਣ ਅਫਸਰ ਨੇ ਰੱਦ ਕੀਤੇ ਗਏ ਨਾਮਜ਼ਦਗੀ ਪੱਤਰਾਂ ਬਾਰੇ ਦੱਸਿਆ ਕਿ ਪੰਚਾਇਤ ਸੰਮਤੀ ਦੀਆਂ ਚੋਣਾਂ ਲਈ ਬਲਾਕ ਬਠਿੰਡਾ ਤੋਂ 3, ਗੋਨਿਆਣਾ, ਮੌੜ ਤੇ ਤਲਵੰਡੀ ਸਾਬੋ ਤੋਂ 1-1, ਸੰਗਤ ਅਤੇ ਰਾਮਪੁਰਾ ਤੋਂ 2-2 ਨਾਮਜ਼ਦਗੀ ਪੱਤਰ ਰੱਦ ਕੀਤੇ ਗਏ। ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ 6 ਦਸੰਬਰ 2025 ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। ਇਸ ਦੌਰਾਨ ਉਨ੍ਹਾਂ ਜਾਣਕਾਰੀ ਦਿੱਤੀ ਕਿ 14 ਦਸੰਬਰ 2025 ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ ਹੋਵੇਗੀ ਅਤੇ 17 ਦਸੰਬਰ 2025 ਨੂੰ ਵੋਟਾਂ ਦੀ ਗਿਣਤੀ ਕਰਕੇ ਉਸੇ ਹੀ ਦਿਨ ਨਤੀਜੇ ਘੋਸ਼ਿਤ ਕੀਤੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਚੋਣ ਪ੍ਰਕਿਰਿਆ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਹੋਵੇਗੀ।