ਵਿਜੀਲੈਂਸ ਦਫ਼ਤਰ ’ਤੇ ਸੀਬੀਆਈ ਦੀ ਛਾਪੇਮਾਰੀ ਨੇ ਖੜ੍ਹੇ ਕੀਤੇ ਸਵਾਲ : ਸਰੂਪ ਰਾਮਾ
news from bti news from btinews from bti
Publish Date: Tue, 12 May 2026 05:53 PM (IST)
Updated Date: Wed, 13 May 2026 04:06 AM (IST)

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਸੋਮਵਾਰ ਰਾਤ ਪੰਜਾਬ ਵਿਜੀਲੈਂਸ ਵਿਭਾਗ ਦੇ ਦਫ਼ਤਰ ’ਤੇ ਕੇਂਦਰੀ ਜਾਂਚ ਏਜੰਸੀ ਸੀਬੀਆਈ ਵੱਲੋਂ ਕੀਤੀ ਛਾਪੇਮਾਰੀ ਨੇ ਸਿਆਸੀ ਤੇ ਪ੍ਰਸ਼ਾਸਨਿਕ ਗਲਿਆਰਿਆਂ ਵਿੱਚ ਚਰਚਾ ਦਾ ਵਿਸ਼ਾ ਬਣਾ ਦਿੱਤਾ ਹੈ। ਇਹ ਬਿਆਨ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਰਾਮਾ ਨੇ ਕਿਹਾ ਕਿ ਇਸ ਕਾਰਵਾਈ ਤੋਂ ਬਾਅਦ ਆਮ ਲੋਕਾਂ ਵਿੱਚ ਇਹ ਸਵਾਲ ਚੁੱਕ ਰਹੇ ਹਨ ਕਿ ਜੇਕਰ ਭ੍ਰਿਸ਼ਟਾਚਾਰ ਰੋਕਣ ਵਾਲੇ ਵਿਭਾਗਾਂ ‘ਤੇ ਹੀ ਜਾਂਚ ਏਜੰਸੀਆਂ ਨੂੰ ਛਾਪੇਮਾਰੀ ਕਰਨੀ ਪੈ ਰਹੀ ਹੈ ਤਾਂ ਫਿਰ ਦੇਸ਼ ਵਿੱਚ ਪ੍ਰਸ਼ਾਸਨਿਕ ਪ੍ਰਣਾਲੀ ਕਿਸ ਦਿਸ਼ਾ ਵੱਲ ਵੱਧ ਰਹੀ ਹੈ। ਲੋਕਾਂ ਅਨੁਸਾਰ ਵਿਜੀਲੈਂਸ ਵਿਭਾਗ ਦਾ ਮੁੱਖ ਕੰਮ ਭ੍ਰਿਸ਼ਟਾਚਾਰ ‘ਤੇ ਨਕੇਲ ਕੱਸਣਾ ਅਤੇ ਸਰਕਾਰੀ ਤੰਤਰ ਵਿੱਚ ਪਾਰਦਰਸ਼ਤਾ ਬਣਾਈ ਰੱਖਣਾ ਹੁੰਦਾ ਹੈ। ਪਰ ਜਦੋਂ ਇਸ ਵਿਭਾਗ ‘ਤੇ ਗੰਭੀਰ ਸਵਾਲ ਖੜ੍ਹੇ ਹੋਣ ਲੱਗ ਜਾਣ ਤਾਂ ਆਮ ਆਦਮੀ ਦਾ ਭਰੋਸਾ ਪ੍ਰਸ਼ਾਸਨਿਕ ਪ੍ਰਣਾਲੀ ਤੋਂ ਡੋਲਣਾ ਸੁਭਾਵਿਕ ਹੈ। ਸਮਾਜਿਕ ਤੇ ਰਾਜਨੀਤਿਕ ਵਰਗਾਂ ਵੱਲੋਂ ਵੀ ਇਸ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੱਚਾਈ ਸਾਹਮਣੇ ਆਉਣੀ ਬਹੁਤ ਜ਼ਰੂਰੀ ਹੈ ਤਾਂ ਜੋ ਲੋਕਾਂ ਦਾ ਵਿਸ਼ਵਾਸ ਕਾਇਮ ਰਹੇ ਅਤੇ ਜੇਕਰ ਕੋਈ ਦੋਸ਼ੀ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇ। ਲੋਕਾਂ ਦਾ ਮੰਨਣਾ ਹੈ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਦੇਸ਼ ਦੀਆਂ ਜਾਂਚ ਏਜੰਸੀਆਂ ਦੀ ਕਾਰਗੁਜ਼ਾਰੀ ਅਤੇ ਆਪਸੀ ਤਾਲਮੇਲ ‘ਤੇ ਵੀ ਸਵਾਲ ਖੜ੍ਹੇ ਕਰਦੀਆਂ ਹਨ। ਹੁਣ ਸਭ ਦੀਆਂ ਨਜ਼ਰਾਂ ਆਉਣ ਵਾਲੇ ਦਿਨਾਂ ’ਚ ਹੋਣ ਵਾਲੀ ਜਾਂਚ ਤੇ ਸਰਕਾਰੀ ਪ੍ਰਤੀਕਿਰਿਆ ‘ਤੇ ਟਿਕੀਆਂ ਹੋਈਆਂ ਹਨ। ਪਹਿਲਾਂ ਛਾਪੇਮਾਰੀ ਕਰਨ ਵਾਲੀ ਕੇਂਦਰੀ ਜਾਂਚ ਏਜੰਸੀ ਸੀਬੀਆਈ ਇਮਾਨਦਾਰ ਹੈ, ਇਸਦੀ ਜਾਂਚ ਕੌਣ ਕਰੇਗਾ, ਕਿਉਂਕਿ ਸੀਬੀਆਈ ਨੂੰ ਬਹੁਤੇ ਮਾਮਲਿਆਂ ਵਿਚ ਅਦਾਲਤਾਂ ਨੇ ਫਟਕਾਰ ਲਗਾਈ ਹੈ। ਦੇਸ਼ ਵਿਚ ਇਮਾਨਦਾਰ ਕੌਣ ਹੈ, ਇਹ ਵੀ ਅੱਜ ਸਮਾਜ ਵਿਚ ਇੱਕ ਵੱਡਾ ਸੁਆਲ ਹੈ।