ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਦਮਨੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਇਕਬਾਲ ਸਿੰਘ ਬੁੱਟਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਦੀ ਅਗਵਾਈ ਵਿਚ ਰਾਣੀ ਲਕਸ਼ਮੀ ਬਾਈ ਪ੍ਰਰੀਕਸ਼ਨ ਸਕੀਮ ਤਹਿਤ ਬਠਿੰਡਾ ਜ਼ਿਲ੍ਹੇ ਦੇ ਸਾਰੇ ਬਲਾਕਾਂ ਵਿਚ ਛੇਵੀਂ ਜਮਾਤ ਤੋਂ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਵਿਚਕਾਰ ਕਰਾਟੇ ਮੁਕਾਬਲੇ ਕਰਵਾਏ ਗਏ। ਇਸ ਲੜੀ ਤਹਿਤ ਮੌੜ ਬਲਾਕ ਦੇ ਇਹ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਮੋੜ ਮੰਡੀ ਵਿਖੇ ਕਰਵਾਏ ਗਏ।

ਪੱਤਰ ਪੇ੍ਰਰਕ, ਮੌੜ ਮੰਡੀ : ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਦਮਨੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਇਕਬਾਲ ਸਿੰਘ ਬੁੱਟਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਦੀ ਅਗਵਾਈ ਵਿਚ ਰਾਣੀ ਲਕਸ਼ਮੀ ਬਾਈ ਪ੍ਰਰੀਕਸ਼ਨ ਸਕੀਮ ਤਹਿਤ ਬਠਿੰਡਾ ਜ਼ਿਲ੍ਹੇ ਦੇ ਸਾਰੇ ਬਲਾਕਾਂ ਵਿਚ ਛੇਵੀਂ ਜਮਾਤ ਤੋਂ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਵਿਚਕਾਰ ਕਰਾਟੇ ਮੁਕਾਬਲੇ ਕਰਵਾਏ ਗਏ। ਇਸ ਲੜੀ ਤਹਿਤ ਮੌੜ ਬਲਾਕ ਦੇ ਇਹ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਮੋੜ ਮੰਡੀ ਵਿਖੇ ਕਰਵਾਏ ਗਏ। ਅੱਜ ਹੋਏ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਨੋਡਲ ਅਫ਼ਸਰ ਨਵਦੀਪ ਕੌਰ ਡੀਪੀਈ ਨੇ ਦੱਸਿਆ ਕਿ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਦੇ ਮੁਕਾਬਲਿਆਂ 55 ਕਿੱਲੋ ਤੋਂ ਵੱਧ ਭਾਰ ਵਿਚ ਸਤਵਿੰਦਰ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲਿਆਂਵਾਲੀ ਨੇ ਪਹਿਲਾਂ, ਹੁਸਨਪ੍ਰਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਮਾਲੂ ਸਵੈਚ ਨੇ ਦੂਜਾ, 50 ਕਿਲੋ ਤੋਂ ਘੱਟ ਭਾਰ ਵਿਚ ਅਰਸ਼ਪ੍ਰਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁੱਤੀਵਾਲ ਕਲਾਂ ਨੇ ਪਹਿਲਾ, ਸੁਮਨਦੀਪ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਨਗਰ ਨੇ ਦੂਜਾ ਸਥਾਨ, 45 ਕਿਲੋ ਤੋਂ ਘੱਟ ਭਾਰ ਵਿਚ ਸੁਖਪ੍ਰਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਮਾਲੂ ਸਵੈਚ ਨੇ ਪਹਿਲਾਂ, ਸਿਮਰ ਕੌਰ ਸਰਕਾਰੀ ਹਾਈ ਸਕੂਲ ਕੋਟਲੀ ਖੁਰਦ ਨੇ ਦੂਜਾ, 40 ਕਿਲੋ ਤੋਂ ਘੱਟ ਭਾਰ ਵਿਚ ਜੋਤੀ ਕੌਰ ਸਰਕਾਰੀ ਹਾਈ ਸਕੂਲ ਭਾਈ ਬਖਤੌਰ ਨੇ ਪਹਿਲਾਂ, ਸੁਖਪ੍ਰਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੰਡੂ ਕੇ ਦੂਜਾ, 6 ਜਮਾਤ ਤੋਂ ਅੱਠਵੀਂ ਦੇ 35 ਕਿਲੋ ਤੋਂ ਘੱਟ ਮੁਕਾਬਲਿਆਂ ਵਿਚ ਸੀਮਾ ਕੌਰ ਨੰਦਗੜ੍ਹ ਕੋਟੜਾ ਨੇ ਪਹਿਲਾਂ, ਖੁਸ਼ਪ੍ਰਰੀਤ ਕੌਰ ਸਰਕਾਰੀ ਮਾਡਲ ਸਕੂਲ ਰਾਮ ਨਗਰ ਨੇ ਦੂਜਾ, ਗਗਨਦੀਪ ਕੌਰ ਸਰਕਾਰੀ ਹਾਈ ਸਕੂਲ ਭੈਣੀ ਚੂਹੜ ਨੇ ਤੀਜਾ ਸਥਾਨ ਪ੍ਰਰਾਪਤ ਪ੍ਰਰਾਪਤ ਕੀਤਾ। ਇਸ ਮੌਕੇ ਜ਼ੋਨਲ ਟੂਰਨਾਮੈਂਟ ਕਮੇਟੀ ਦੇ ਜੋਨ ਸਕੱਤਰ ਲੈਕਚਰਾਰ ਹਰਜਿੰਦਰ ਸਿੰਘ, ਅਵਤਾਰ ਸਿੰਘ ਮਾਨ, ਰਾਜਿੰਦਰ ਸਿੰਘ ਿਢੱਲੋਂ, ਵਰਿੰਦਰ ਸਿੰਘ ਵਿਰਕ ਕੁਲਦੀਪ ਸਿੰਘ ਮੂਸਾ, ਕੁਲਵਿੰਦਰ ਸਿੰਘ, ਗੁਰਪਿੰਦਰ ਸਿੰਘ, ਅਮਨਦੀਪ ਸਿੰਘ, ਲਖਵੀਰ ਸਿੰਘ, ਬਲਰਾਜ ਸਿੰਘ, ਕਸ਼ਮੀਰ ਸਿੰਘ, ਕੁਲਦੀਪ ਸ਼ਰਮਾ, ਰੁਪਿੰਦਰ ਕੌਰ, ਸੋਮਾਵਤੀ, ਕੁਲਵਿੰਦਰ ਸਿੰਘ, ਰਣਜੀਤ ਸਿੰਘ ਚਹਿਲ, ਹਰਪ੍ਰਰੀਤ ਸਿੰਘ, ਅਨੰਦ ਸਿੰਘ ਬਾਲਿਆਂਵਾਲੀ, ਭੁਪਿੰਦਰ ਸਿੰਘ ਤੱਗੜ ਹਾਜ਼ਰ ਸਨ।