ਆਕਸਫੋਰਡ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ
ਆਕਸਫੋਰਡ ਦੇ ਵਿਦਿਆਰਥੀਆਂ ਨੇ ਬੱਲੇ ਬੱਲੇ ਕਰਵਾਈ
Publish Date: Thu, 14 May 2026 07:03 PM (IST)
Updated Date: Thu, 14 May 2026 07:06 PM (IST)

ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ : ਦਿ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈਕਾ ਦੇ ਵਿਦਿਆਰਥੀਆਂ ਨੇ ਇਕ ਵਾਰ ਫਿਰ ਬੱਲੇ ਬੱਲੇ ਕਰਵਾ ਦਿੱਤੀ ਹੈ। ਆਕਸਫੋਰਡ ਦੇ ਵਿਦਿਆਰਥੀਆਂ ਨੇ ਇਸ ਵਾਰ ਵੀ ਬਾਰਵ੍ਹੀਂ ਜਮਾਤ ਦੇ ਵਿਦਿਆਰਥੀਆਂ ਨੇ ਬੋਰਡ ਦੇ ਨਤੀਜੇ ਵਿੱਚ ਸ਼ਾਨਦਾਰ ਬਾਜ਼ੀ ਮਾਰੀ ਹੈ। ਸਕੂਲ ਦੇ ਬਾਰਵ੍ਹੀਂ ਜਮਾਤ ਦੇ ਵਿਦਿਆਰਥੀਆਂ ਨੇ ਮੈਡੀਕਲ, ਨਾਨ-ਮੈਡੀਕਲ, ਕਾਮਰਸ ਅਤੇ ਆਰਟਸ ਦੇ ਨਤੀਜਿਆਂ ਵਿੱਚ ਵਿਸ਼ੇਸ ਪੁਜੀਸ਼ਨਾਂ ਲੈ ਕੇ ਸ਼ਾਨਦਾਰ ਨਤੀਜਾ ਦੇ ਕੇ ਸਕੂਲ ਅਤੇ ਆਪਣੇ ਇਲਾਕੇ ਦਾ ਨਾਮ ਰੋਸ਼ਨ ਕੀਤਾ ਹੈ। ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਦੱਸਿਆ ਕਿ 12ਵੀਂ ਕਲਾਸ ਦੀ ਸੀਬੀਐੱਸਈ ਦੀ ਪ੍ਰੀਖਿਆ ਵਿੱਚ ਸਕੂਲ ਦੇ ਕਾਮਰਸ ਗੁਰੱਪ ਵਿੱਚੋਂ ਜੈਸਮੀਨ ਕੌਰ ਪੁੱਤਰੀ ਜਸਵਿੰਦਰ ਸਿੰਘ ਵਾਸੀ ਲੰਬਵਾਲੀ ਨੇ 95.4 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ। ਮੈਡੀਕਲ ਗਰੁੱਪ ਵਿੱਚੋਂ ਐਸ਼ਵੀਨ ਕੌਰ ਪੁੱਤਰੀ ਵਰਿੰਦਰ ਸਿੰਘ ਵਾਸੀ ਸਿਰੀਏਵਾਲਾ ਨੇ 95.2 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ।ਨਾਨ-ਮੈਡੀਕਲ ਗਰੁੱਪ ਵਿੱਚੋਂ ਗੁਰਲੀਨ ਕੌਰ ਸਿੱਧੂ ਪੁੱਤਰੀ ਹਰਮੰਦਰ ਸਿੰਘ ਵਾਸੀ ਕਲਿਆਣ ਮੱਲਕਾ ਨੇ 92.2 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ। ਆਰਟਸ ਗਰੁੱਪ ਦੇ ਵਿਦਿਆਰਥੀਆਂ ਵਿੱਚੋਂ ਜਸਪ੍ਰਿਆ ਕੌਰ ਪੁੱਤਰੀ ਗੁਰਦਰਸ਼ਨ ਸਿੰਘ ਵਾਸੀ ਗੋਨਿਆਣਾ ਨੇ 89.2 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ। ਅੰਗਰੇਜ਼ੀ ਵਿਸ਼ੇ ਵਿੱਚੋਂ ਖੁਸਪ੍ਰੀਤ ਕੌਰ ਸਿੱਧੂ, ਉਨੀਸ਼ਾ ਵਰਮਾ, ਖੁਸ਼ਨੂਰ ਕੌਰ, ਗੁਰਲੀਨ ਕੌਰ ਸਿੱਧੂ ਨੇ 100 ਚੋਂ 100 ਅੰਕ ਪ੍ਰਾਪਤ ਕੀਤੇ ਹਨ। ਐਸ਼ਵੀਨ ਕੌਰ ਨੇ ਵੀ ਫਿਜ਼ੀਕਲ ਐਜ਼ੂਕੇਸ਼ਨ ਵਿੱਚੋਂ 100 ਚੋਂ 100 ਅੰਕ ਪ੍ਰਾਪਤ ਕੀਤੇ। ਐਸ਼ਵੀਨ ਕੌਰ ਨੇ ਬਾਇਓਲੌਜੀ ਵਿਸ਼ੇ ਵਿੱਚ 100-97 ਅੰਕ ਹਾਸਲ ਕੀਤੇ ਹਨ। ਇਸੇ ਤਰ੍ਹਾਂ ਗੁਰਲੀਨ ਕੌਰ ਸਿੱਧੂ ਨੇ ਮੈਥ ਵਿਸ਼ੇ ਵਿੱਚੋਂ100-95 ਅਨਮੋਲ ਸਿੰਘ ਨੇ ਪੰਜਾਬੀ ਵਿਸ਼ੇ ਵਿੱਚੋਂ 100-95 ਅੰਕ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਸਕੂਲ ਦੇ ਪ੍ਰਿੰਸੀਪਲ ਸ੍ਰੀ ਰੂਪ ਲਾਲ ਬਾਂਸਲ ਨੇ ਕਿਹਾ ਕਿ ਅਸਲ ਵਿੱਚ ਇਹ ਸ਼ਾਨਦਾਰ ਨਤੀਜਾ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਦੀ ਮਿਹਨਤ, ਸਹਿਯੋਗ ਅਤੇ ਸਾਂਝੇ ਉੱਦਮ ਦਾ ਹੀ ਨਤੀਜਾ ਹੈ। ਪ੍ਰਿੰਸੀਪਲ ਸ੍ਰੀ ਰੂਪ ਲਾਲ ਬਾਂਸਲ ਨੇ ਸਕੂਲ ਦੇ ਬਾਕੀ ਵਿਦਿਆਰਥੀਆਂ ਨੂੰ ਵੀ ਇਸੇ ਤਰਾਂ ਸਖਤ ਮਿਹਨਤ ਕਰਨ ਦੇ ਲਈ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਆਉਣ ਵਾਲੇ ਸਮੇਂ ‘ਚ ਚਣੌਤੀਆਂ ਨੂੰ ਮਾਤ ਦੇਣੀ ਹੀ ਤੁਹਾਡਾ ਮੁੱਖ ਨਿਸ਼ਾਨਾ ਹੋਣਾ ਚਾਹੀਦਾ ਹੈ ਕਿਉ ਕਿ ਇਸ ਨੂੰ ਮੁੱਖ ਰੱਖ ਕੇ ਹੀ ਵਿਦਿਆਰਥੀ ਔਕੜਾਂ ਦਾ ਸਾਹਮਣਾ ਕਰਦਾ ਹੋਇਆ ਮੰਜ਼ਲ ਦੀ ਪ੍ਰਾਪਤੀ ਵੱਲ ਵੱਧ ਸਕਦਾ ਹੈ। ਇਸ ਸਮੇਂ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਹਰਦੇਵ ਸਿੰਘ ਬਰਾੜ ਸਾਬਕਾ ਚੇਅਰਮੈਨ, ਹਰਗੁਰਪ੍ਰੀਤ ਸਿੰਘ ਗਗਨ ਬਰਾੜ ਚੇਅਰਮੈਨ, ਗੁਰਮੀਤ ਸਿੰਘ ਗਿੱਲ ਪ੍ਰਧਾਨ, ਪਰਮਪਾਲ ਸਿੰਘ ‘ਸ਼ੈਰੀ ਢਿੱਲੋਂ’ ਵਾਈਸ ਚੇਅਰਮੈਨ, ਰਾਜਵਿੰਦਰ ਸਿੰਘ ਸੋਢੀ ਜਨਰਲ ਸਕੱਤਰ, ਗੁਰਮੀਤ ਸਿੰਘ ਗਿੱਲ ਸਰਪੰਚ ਵਿੱਤ-ਸਕੱਤਰ ਨੇ ਵੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਸਕੂਲ ਦੇ ਵਿਦਿਆਰਥੀਆਂ ਦੇ ਸਨਮੁੱਖ ਹੁੰਦੇ ਹੋਏ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਤੋਂ ਪ੍ਰੇਰਿਤ ਹੋਣ ਅਤੇ ਸਿੱਖਿਆ ਗ੍ਰਹਿਣ ਕਰਨ ਲਈ ਤੁਹਾਨੂੰ ਵੀ ਤੱਤਪਰ ਹੋਣਾ ਚਾਹੀਦਾ ਹੈ ਤਾਂ ਜੋ ਆਪਣੇ ਮਾਪਿਆਂ ਦੀ ਕਮਾਈ ਅਤੇ ਮਿਹਨਤ ਦਾ ਪੂਰਾ ਮੁੱਲ ਮੋੜਿਆ ਜਾ ਸਕੇ।