ਰਿਹਰਸਲ ਦੌਰਾਨ ਗ਼ੈਰ-ਹਾਜ਼ਰ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਡੀਸੀ ਵੱਲੋਂ ਨੋਟਿਸ ਜਾਰੀ
ਜ਼ਿਲ੍ਹਾ ਚੋਣ ਅਫ਼ਸਰ -ਕਮ-ਡਿਪਟੀ ਕਮਿਸ਼ਨਰ
Publish Date: Mon, 18 May 2026 05:55 PM (IST)
Updated Date: Tue, 19 May 2026 04:07 AM (IST)

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡੀਸੀ ਨਵਜੋਤ ਕੌਰ ਆਈਏਐੱਸ ਨੇ ਪੰਜਾਬ ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਵਾਲਿਆਂ ਖਿਲਾਫ਼ ਬਣਦੀ ਕਾਰਵਾਈ ਅਮਲ ’ਚ ਲਿਆਉਣ ਦੇ ਹੁਕਮ ਦਿੱਤੇ ਹਨ। ਬੀਤੀ 17 ਮਈ ਨੂੰ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਦੀ ਪਹਿਲੀ ਰਿਹਰਸਲ ਦੌਰਾਨ ਗੈਰ ਹਾਜ਼ਰ ਰਹਿਣ ਵਾਲੇ ਚੋਣ ਕਰਮੀਆਂ ਨੂੰ ਨੋਟਿਸ ਜਾਰੀ ਕੀਤੇ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸਮੂਹ ਚੋਣ ਅਮਲੇ ਨੂੰ ਪਹਿਲਾਂ ਹੀ ਇਹ ਜਾਣੂ ਕਰਵਾ ਦਿੱਤਾ ਸੀ ਕਿ ਰਿਹਰਸਲ ਦੌਰਾਨ ਗ਼ੈਰ-ਹਾਜ਼ਰ ਰਹਿਣ ਵਾਲਿਆਂ ਖਿਲਾਫ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਇਸ ਦੇ ਬਾਵਜੂਦ ਜਿਹੜੇ ਅਧਿਕਾਰੀ ਅਤੇ ਕਰਮਚਾਰੀ ਗ਼ੈਰ-ਹਾਜ਼ਰ ਰਹੇ ਸਨ। ਉਨ੍ਹਾਂ ਨੂੰ ਨੋਟਿਸ ਭੇਜਿਆ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਆਉਂਦੀ 26 ਮਈ ਨੂੰ ਜ਼ਿਲ੍ਹਾ ਮਾਨਸਾ ਵਿਖੇ 5 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਦੌਰਾਨ ਤਾਇਨਾਤ ਕੀਤੇ ਜਾਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ, ਸਬੰਧਤ ਰਿਟਰਨਿੰਗ ਅਧਿਕਾਰੀਆਂ ਦੀ ਨਿਗਰਾਨੀ ਹੇਠ ਕਰਵਾਈ ਜਾਵੇਗੀ। ਜੇਕਰ ਦੂਜੀ ਰਿਹਰਸਲ ਦੌਰਾਨ ਵੀ ਜੇਕਰ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਗੈਰ-ਹਾਜ਼ਰ ਪਾਇਆ ਜਾਵੇਗਾ ਤਾਂ ਉਸ ਖਿਲਾਫ ਨਿਯਮ ਅਨੁਸਾਰ ਸਖਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਰਿਹਰਸਲ ਦੌਰਾਨ ਚੋਣ ਅਮਲੇ ਨੂੰ ਵੋਟਿੰਗ ਪ੍ਰਕਿਰਿਆ ਦੀਆਂ ਬਾਰੀਕੀਆਂ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਜਾਂਦੀ ਹੈ, ਜਿਸ ’ਚ ਸ਼ਾਮਲ ਹੋਣਾ ਅਤਿਅੰਤ ਜ਼ਰੂਰੀ ਹੁੰਦਾ ਹੈ। ਜ਼ਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣਾਂ ਦਾ ਸਮੁੱਚਾ ਅਮਲ ਸ਼ਾਂਤੀਪੂਰਵਕ, ਸੁਰੱਖਿਅਤ ਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ।