ਰਾਮਾ ਮੰਡੀ ਨੇੜੇ ਦਰਦਨਾਕ ਹਾਦਸਾ: ਦੋ ਮੋਟਰਸਾਈਕਲਾਂ ਦੀ ਟੱਕਰ 'ਚ 60 ਸਾਲਾ ਬਜ਼ੁਰਗ ਦੀ ਮੌਤ, ਚਾਲਕ ਖ਼ਿਲਾਫ਼ ਮੁਕੱਦਮਾ ਦਰਜ
ਇਸ ਦੌਰਾਨ ਕੁਲਦੀਪ ਸਿੰਘ ਵਾਸੀ ਬੰਗੀ ਨਿਹਾਲ ਸਿੰਘ ਨੇ ਆਪਣੇ ਮੋਟਰਸਾਈਕਲ ਨਾਲ ਉਹਨਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਣ ਕਾਰਨ ਰੂਪ ਸਿੰਘ ਦੀ ਮੌਤ ਹੋ ਗਈ।
Publish Date: Fri, 15 May 2026 02:57 PM (IST)
Updated Date: Fri, 15 May 2026 02:59 PM (IST)
ਦੀਪਕ ਸ਼ਰਮਾ, ਪੰਜਾਬੀ ਜਾਗਰਣ ਬਠਿੰਡਾ। ਪਿੰਡ ਬੰਗੀ ਨਿਹਾਲ ਸਿੰਘ ਵਾਲਾ ਕੋਲ ਵਾਪਰੇ ਇੱਕ ਸੜਕ ਹਾਦਸੇ ਵਿੱਚ ਇੱਕ ਬਜ਼ੁਰਗ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਪੁਲਿਸ ਨੇ ਮ੍ਰਿਤਕ ਦੇ ਲੜਕੇ ਦੀ ਸ਼ਿਕਾਇਤ ਤੇ ਹਾਦਸੇ ਦਾ ਕਾਰਨ ਬਣੇ ਮੋਟਰਸਾਈਕਲ ਚਾਲਕ ਦੇ ਖਿਲਾਫ ਕੇਸ ਦਰਜ ਕੀਤਾ ਹੈ।
ਇਸ ਸਬੰਧੀ ਸੇਵਕ ਸਿੰਘ ਵਾਸੀ ਕੋਟਬਖਤੂ ਨੇ ਥਾਣਾ ਰਾਮਾ ਦੀ ਪੁਲਿਸ ਨੂੰ ਬਿਆਨ ਦਰਜ ਕਰਵਾਇਆ ਕਿ ਲੰਘੀ 13 ਮਈ ਨੂੰ ਉਸ ਦਾ ਪਿਤਾ ਰੂਪ ਸਿੰਘ (60) ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਿਹਾ ਸੀ। ਇਸ ਦੌਰਾਨ ਕੁਲਦੀਪ ਸਿੰਘ ਵਾਸੀ ਬੰਗੀ ਨਿਹਾਲ ਸਿੰਘ ਨੇ ਆਪਣੇ ਮੋਟਰਸਾਈਕਲ ਨਾਲ ਉਹਨਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਣ ਕਾਰਨ ਰੂਪ ਸਿੰਘ ਦੀ ਮੌਤ ਹੋ ਗਈ।
ਸਬ ਇੰਸਪੈਕਟਰ ਜਸਵਿੰਦਰ ਸਿੰਘ ਅਨੁਸਾਰ ਨੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।