ਜੇਲ੍ਹ ਵਿੱਚ ਬੰਦ ਦੋ ਕਿਸਾਨ ਆਗੂਆਂ ਦੀ ਰਿਹਾਈ ਲਈ ਬਠਿੰਡਾ ਦੇ ਡੀਸੀ ਦਫਤਰ ਦਾ ਘਿਰਾਓ ਕਰਨ ਲਈ ਪੈਦਲ ਅੱਗੇ ਵਧ ਰਹੇ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਨੇ ਅਥਰੂ ਗੈਸ ਦੇ ਗੋਲੇ ਦਾਗ ਦਿੱਤੇ। ਇੱਥੇ ਪੁਲਿਸ ਤੇ ਕਿਸਾਨ ਬਿਲਕੁਲ ਇਕ ਦੂਜ ਦੇ ਆਹਮੋ ਸਾਹਮਣੇ ਆ ਗਏ ਅਤੇ ਟਰਕਾਅ ਹੋਰ ਵਧ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

ਮਨਪ੍ਰੀਤ, ਪੰਜਾਬੀ ਜਾਗਰਣ, ਰਾਮਪੁਰਾ ਫੂਲ ; ਜੇਲ੍ਹ ਵਿੱਚ ਬੰਦ ਦੋ ਕਿਸਾਨ ਆਗੂਆਂ ਦੀ ਰਿਹਾਈ ਲਈ ਬਠਿੰਡਾ ਦੇ ਡੀਸੀ ਦਫਤਰ ਦਾ ਘਿਰਾਓ ਕਰਨ ਲਈ ਪੈਦਲ ਅੱਗੇ ਵਧ ਰਹੇ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਨੇ ਅਥਰੂ ਗੈਸ ਦੇ ਗੋਲੇ ਦਾਗ ਦਿੱਤੇ। ਇੱਥੇ ਪੁਲਿਸ ਤੇ ਕਿਸਾਨ ਬਿਲਕੁਲ ਇਕ ਦੂਜ ਦੇ ਆਹਮੋ ਸਾਹਮਣੇ ਆ ਗਏ ਅਤੇ ਟਰਕਾਅ ਹੋਰ ਵਧ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਕਿਸਾਨਾਂ ਨੂੰ ਰੋਕਣ ਲਈ ਪੁਲਿਸ ਨੇ ਪਹਿਲਾਂ ਹੀ ਜ਼ਿਲ੍ਹੇ ਅੰਦਰ ਪੂਰੀ ਤਰ੍ਹਾਂ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਵੱਡੀ ਗਿਣਤੀ ਕਿਸਾਨ ਪਿੰਡ ਜੇਠੂਕੇ ਨੇੜੇ ਇਕੱਠੇ ਹੋ ਗਏ ਅਤੇ ਉਨ੍ਹਾਂ ਆਪਣੇ ਵਹੀਕਲ ਉਥੇ ਹੀ ਛੱਡਦਿਆਂ ਪੈਦਲ ਬਠਿੰਡਾ ਵੱਲ ਵਧਣਾ ਸ਼ੁਰੂ ਕਰ ਦਿੱਤਾ। ਪੁਲਿਸ ਨੇ ਬਠਿੰਡਾ ਨੈਸ਼ਨਲ ਹਾਈਵੇ ’ਤੇ ਪਿੰਡ ਜੇਠੂਕੇ ਨੇੜੇ ਲਸਾੜਾ ਡਰੇਨ ਉੱਪਰ ਬੈਰੀਕੇਡ ਲਗਾ ਕੇ ਸਖਤ ਨਾਕਾਬੰਦੀ ਕੀਤੀ ਹੋਈ ਸੀ। ਜਦੋਂ ਕਿਸਾਨ ਲਗਾਤਾਰ ਅੱਗੇ ਵੱਧ ਰਹੇ ਸਨ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਲਈ ਵੱਡੀ ਗਿਣਤੀ ਹੰਹੂ ਗੈਸ ਦੇ ਗੋਲੇ ਛੱਡੇ, ਜਿਸ ਕਾਰਨ ਸਥਿਤੀ ਤਨਾਅ ਪੂਰਨ ਬਣੀ ਰਹੀ।
ਇਸ ਘਟਨਾ ਤੋਂ ਬਾਅਦ ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ ਪੂਰੀ ਤਰ੍ਹਾਂ ਜਾਮ ਹੋ ਗਿਆ, ਜਿਸ ਕਾਰਨ ਲੋਕਾਂ ਨੂੰ ਘੰਟਿਆਂਬੱਧੀ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪਿਆ। ਸਕੂਲੀ ਬੱਸਾਂ ਅਤੇ ਐਂਬੂਲੈਂਸਾਂ ਵੀ ਜਾਮ ਵਿੱਚ ਫਸੀਆਂ ਰਹੀਆਂ। ਤਨਾਅ ਪੂਰਨ ਸਥਿਤੀ ਅਤੇ ਕਿਸਾਨਾਂ ਦੇ ਆਕਰਮਕ ਰੁੱਖ ਨੂੰ ਦੇਖਦਿਆਂ ਪੁਲਿਸ ਨੇ ਖੁਦ ਹੀ ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ ਉੱਪਰ ਵੱਡੇ ਟਰੱਕ ਅਤੇ ਟਰਾਲੇ ਲਗਾ ਕੇ ਸੜਕ ਨੂੰ ਪੂਰੀ ਤਰ੍ਹਾਂ ਜਾਮ ਕਰ ਦਿੱਤਾ ਤਾਂ ਜੋ ਕਿਸਾਨ ਬਠਿੰਡਾ ਵੱਲ ਨਾ ਵੱਧ ਸਕਣ। ਹਾਲਾਂਕਿ ਅੱਥਰੂ ਗੈਸ ਦੇ ਗੋਲੇ ਛੱਡੇ ਜਾਣ ਨਾਲ ਕਿਸੇ ਦੇ ਵੀ ਜ਼ਖਮੀ ਹੋਣ ਦੀ ਕੋਈ ਸੂਚਨਾ ਨਹੀਂ ਹੈ। ਇਸ ਤੋਂ ਬਾਅਦ ਕਿਸਾਨਾਂ ਨੇ ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ ’ਤੇ ਧਰਨਾ ਲਗਾ ਦਿੱਤਾ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਉਹ ਆਪਣੇ ਦੋਵਾਂ ਆਗੂਆਂ ਨੂੰ ਜੇਲ੍ਹ ਵਿੱਚੋਂ ਰਿਹਾਅ ਕਰਾ ਕੇ ਹੀ ਦਮ ਲੈਣਗੇ। ਉਨ੍ਹਾਂ ਦੋਸ਼ ਲਾਇਆ ਕਿ ਕਿਸਾਨ ਸ਼ਾਂਤਮਈ ਤੌਰ ’ਤੇ ਡਿਪਟੀ ਕਮਿਸ਼ਨਰ ਦਫਤਰ ਅੱਗੇ ਧਰਨਾ ਦੇਣਾ ਚਾਹੁੰਦੇ ਸਨ, ਪਰ ਪੁਲਿਸ ਅੱਥਰੂ ਗੈਸ ਦੇ ਗੋਲੇ ਛੱਡ ਕੇ ਭਟਕਾਹਟ ਪੈਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਕੋਈ ਸੜਕ ਨਹੀਂ ਰੋਕੀ ਸਗੋਂ ਪੁਲਿਸ ਨੇ ਖੁਦ ਵੱਡੇ ਵਾਹਨ ਨੈਸ਼ਨਲ ਹਾਈਵੇ ਉੱਪਰ ਲਗਾ ਕੇ ਜਾਮ ਕੀਤਾ ਹੈ। ਕਿਸਾਨਾਂ ਦੇ ਵੱਡੇ ਇਕੱਠ ਨੂੰ ਦੇਖਦਿਆਂ ਬਠਿੰਡਾ ਦੀ ਐਸਐਸਪੀ ਡਾਕਟਰ ਜਯੋਤੀ ਯਾਦਵ ਬੈਂਸ ਨੇ ਖੁਦ ਸੁਰੱਖਿਆ ਦੀ ਕਮਾਂਡ ਸੰਭਾਲੀ ਹੋਈ ਸੀ। ਜਾਮ ਕਾਰਨ ਸੜਕ ’ਤੇ ਟ੍ਰੈਫਿਕ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ। ਹਜ਼ਾਰਾਂ ਰਾਹਗੀਰ ਪੰਜ-ਪੰਜ ਘੰਟਿਆਂ ਤਕ ਤਕ ਸੜਕ ’ਤੇ ਫਸੇ ਰਹੇ। ਐਂਬੂਲੈਂਸਾਂ, ਸਕੂਲੀ ਬੱਸਾਂ ਅਤੇ ਦਫ਼ਤਰੀ ਕਰਮਚਾਰੀ ਵਾਹਨ ਵੀ ਜਾਮ ’ਚ ਫਸੇ ਰਹੇ।