ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ: ਨਸ਼ਾ ਤਸਕਰ ਦੇ ਘਰ ਰੇਡ ਕਰਨ ਗਏ ਪੁਲਿਸ ਮੁਲਾਜ਼ਮਾਂ ’ਤੇ ਹਮਲਾ, ASI ਸਣੇ ਦੋ ਮੁਲਾਜ਼ਮ ਜ਼ਖ਼ਮੀ
ਉੱਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਚੱਠੇਵਾਲਾ ਵਿਖੇ ਇੱਕ ਕਥਿਤ ਨਸ਼ਾ ਤਸਕਰ ਦੇ ਘਰ ਰੇਡ ਕਰਨ ਗਈ ਪੁਲਿਸ ਪਾਰਟੀ ’ਤੇ ਹਮਲਾ ਕਰਕੇ ਏ. ਐੱਸ. ਆਈ. ਤੇ ਇੱਕ ਪੁਲਿਸ ਮੁਲਾਜ਼ਮ ਨੂੰ ਜ਼ਖ਼ਮੀ ਕਰ ਦਿੱਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ।
Publish Date: Sat, 09 May 2026 01:13 PM (IST)
Updated Date: Sat, 09 May 2026 01:18 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ। ਉੱਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਚੱਠੇਵਾਲਾ ਵਿਖੇ ਇੱਕ ਕਥਿਤ ਨਸ਼ਾ ਤਸਕਰ ਦੇ ਘਰ ਰੇਡ ਕਰਨ ਗਈ ਪੁਲਿਸ ਪਾਰਟੀ ’ਤੇ ਹਮਲਾ ਕਰਕੇ ਏ. ਐੱਸ. ਆਈ. ਤੇ ਇੱਕ ਪੁਲਿਸ ਮੁਲਾਜ਼ਮ ਨੂੰ ਜ਼ਖ਼ਮੀ ਕਰ ਦਿੱਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ।
ਮਿਲੀ ਜਾਣਕਾਰੀ ਅਨੁਸਾਰ ਏ. ਐੱਸ. ਆਈ. ਜਗਸੀਰ ਸਿੰਘ ਦੀ ਅਗਵਾਈ ’ਚ ਪੁਲਿਸ ਪਾਰਟੀ ਪਿੰਡ ਚੱਠੇਵਾਲਾ ਵਿਖੇ ਇੱਕ ਕਥਿਤ ਨਸ਼ਾ ਤਸਕਰ ਜਿੱਤੂ ਦੇ ਘਰ ਅੱਜ ਸਵੇਰੇ ਕਰੀਬ 7:30 ਵਜੇ ਰੇਡ ਕਰਨ ਗਈ ਸੀ ਕਿ ਅੱਗੋਂ ਘਰ ਵਾਲਿਆਂ ਨੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਏ. ਐੱਸ. ਆਈ. ਜਗਸੀਰ ਸਿੰਘ ਅਤੇ ਸਿਪਾਹੀ ਨੀਰਜ ਕੁਮਾਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਤਲਵੰਡੀ ਸਾਬੋ ਦਾਖ਼ਲ ਕਰਵਾਇਆ ਗਿਆ ਹੈ।
ਪਤਾ ਲੱਗਾ ਹੈ ਕਿ ਏ. ਐੱਸ. ਆਈ. ਜਗਸੀਰ ਸਿੰਘ ਦੇ ਸਿਰ ਵਿੱਚ ਸੱਟਾਂ ਲੱਗਣ ਕਾਰਣ ਉਸਨੂੰ ਅਗਲੇਰੀ ਜਾਂਚ ਲਈ ਬਠਿੰਡਾ ਰੈਫਰ ਕਰ ਦਿੱਤਾ ਗਿਆ ਹੈ ਜਦੋਂਕਿ ਪੁਲਿਸ ਨੇ ਕਥਿਤ ਹਮਲਾਵਰਾਂ ਦੀ ਭਾਲ ਸ਼ੁਰੂ ਦਿੱਤੀ ਹੈ