ਐੱਸਕੇਐੱਮ ਦੇ ਸੱਦੇ ’ਤੇ ਗਵਰਨਰ ਹਾਊਸ ਵੱਲ ਮਾਰਚ 15 ਨੂੰ : ਅਕਲੀਆ
ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਸਥਾਈ
Publish Date: Tue, 12 May 2026 07:14 PM (IST)
Updated Date: Wed, 13 May 2026 04:09 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਝੁਨੀਰ
ਭਾਖੜਾ ਬਿਆਸ ਮੈਨੇਜ਼ਮੈਂਟ ਬੋਰਡ ਵਿੱਚੋਂ ਪੰਜਾਬ ਦੀ ਸਥਾਈ ਮੈਂਬਰਸ਼ਿਪ ਦਾ ਹੱਕ ਖੋਹਣ ਖਿਲਾਫ਼ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ 15 ਮਈ ਨੂੰ ਗਵਰਨਰ ਹਾਊਸ ਵੱਲ ਮਾਰਚ ਕਰਨ ਦਾ ਪ੍ਰੋਗਰਾਮ ਦੀਆਂ ਤਿਆਰੀਆਂ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਪਿੰਡਾਂ ਵਿੱਚ ਮੀਟਿੰਗਾਂ ਕਰਵਾਈਆਂ ਜਾ ਰਹੀਆਂ ਹਨ। ਬਲਾਕ ਦੇ ਪਿੰਡ ਰਾਮਾਨੰਦੀ ਵਿਖੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਕਲੀਆ ਨੇ ਕਿਹਾ ਕਿ ਸੱਤਾਧਾਰੀ ਸਰਕਾਰਾਂ ਵੱਲੋਂ ਸਿਧਾਂਤਾਂ ਨੂੰ ਛਿੱਕੇ ਟੰਗ ਕੇ ਸੰਵਿਧਾਨ ਦੀ ਧਾਰਾ 78, 79 ਅਤੇ 80 ਨੂੰ ਲਾਗੂ ਕੀਤਾ ਗਿਆ ਅਤੇ ਪੰਜਾਬ ਦੇ ਹੱਕਾਂ ’ਤੇ ਡਾਕਾ ਮਾਰਿਆ ਗਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਧਾਰਾਵਾਂ ਨੂੰ ਫ਼ੌਰੀ ਰੱਦ ਕੀਤਾ ਜਾਵੇ। ਨਾਲ ਹੀ ਪੰਜਾਬ ਦੇ ਪਾਣੀਆਂ ਦਾ ਮਸਲਾ ਰਿਪੇਰੀਅਨ ਸਿਧਾਂਤ ਅਨੁਸਾਰ ਸਥਾਨਕ ਸਰਕਾਰਾਂ ਨੂੰ ਹੱਲ ਕਰਨਾ ਚਾਹੀਦਾ ਹੈ ਕਿਉਂਕਿ ਹਰ ਘਰ ਨੂੰ ਪੀਣ ਵਾਲਾ ਪਾਣੀ ਅਤੇ ਹਰ ਖੇਤ ਤੱਕ ਨਹਿਰੀ ਪਾਣੀ ਦੇਣਾ ਸਮੇਂ ਦੀ ਲੋੜ ਹੈ। ਇਸ ਮੌਕੇ ਬਲਾਕ ਪ੍ਰਧਾਨ ਤੇਜਾ ਸਿੰਘ ਰਾਮਾਨੰਦੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਐੱਸਕੇਐੱਮ ਦੇ ਸੱਦੇ ’ਤੇ ਵੱਧ ਤੋਂ ਵੱਧ ਚੰਡੀਗੜ੍ਹ ਪੁੱਜਿਆ ਜਾਵੇ ਤਾਂ ਜੋ ਸੱਤਾਧਾਰੀ ਸਰਕਾਰਾਂ ਨੂੰ ਆਪਣੇ ਹੱਕ ਮੰਨਵਾਉਣ ਲਈ ਮਜਬੂਰ ਕੀਤਾ ਜਾ ਸਕੇ। ਇਸ ਮੌਕੇ ਪਿੰਡ ਪ੍ਰਧਾਨ ਬੂਟਾ ਸਿੰਘ ਸਮੇਤ ਜਗਜੀਤ ਸਿੰਘ, ਅਜੈਬ ਸਿੰਘ, ਕਾਕਾ ਸਿੰਘ, ਅਮਰਜੀਤ ਸਿੰਘ, ਹਰਦੀਪ ਸਿੰਘ, ਅਮਰੀਕ ਸਿੰਘ, ਰਾਜੂ ਸਿੰਘ, ਗੱਗ ਸਿੰਘ ਅਤੇ ਸੀਰਾ ਸਿੰਘ ਆਦਿ ਮੌਜੂਦ ਰਹੇ।