ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਪਾਬੰਦੀ ਦੇ ਹੁਕਮ ਜਾਰੀ
ਜ਼ਿਲ੍ਹਾ ਮੈਜਿਸਟਰੇਟ ਨਵਜੋਤ ਕੌਰ, ਆਈ.ਏ.ਐੱਸ.
Publish Date: Thu, 19 Feb 2026 07:58 PM (IST)
Updated Date: Thu, 19 Feb 2026 08:00 PM (IST)

- ਨਕਲ ਕਰਵਾਉਣ ਦੇ ਮੰਤਵ ਲਈ ਖੜ੍ਹੇ ਹੋਣ, ਨਾਅਰੇ ਲਾਉਣਾ ਤੇ ਕਾਨੂੰਨ ਵਿਵਸਥਾ ਵਿਚ ਨੁਕਸੇ ਅਮਨ ਪੈਦਾ ਕਰਨ ’ਤੇ ਮਨਾਹੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਕੇਂਦਰੀ ਬੋਰਡ ਸੈਕੰਡਰੀ ਸਿੱਖਿਆ ਨਵੀਂ ਦਿੱਲੀ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਕਲਾਸ ਦੀਆਂ ਪ੍ਰੀਖਿਆਵਾਂ ਲਈ ਜ਼ਿਲ੍ਹਾ ਮਾਨਸਾ ਵਿਚ ਨਿਰਧਾਰਤ ਕੀਤੇ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਕੌਰ ਆਈਏਐੱਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਹ ਹੁਕਮ ਜਾਰੀ ਕੀਤੇ ਹਨ। ਕੇਂਦਰੀ ਬੋਰਡ ਸੈਕੰਡਰੀ ਸਿੱਖਿਆ, ਨਵੀਂ ਦਿੱਲੀ ਵੱਲੋਂ ਪ੍ਰਾਪਤ ਪੱਤਰ ਅਨੁਸਾਰ ਦੇਸ਼ ਭਰ ਵਿਚ 17 ਫ਼ਰਵਰੀ ਤੋਂ 11 ਅਪ੍ਰੈਲ 2026 ਤਕ ਦਸਵੀਂ ਅਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਵੱਖ-ਵੱਖ ਸਕੂਲਾਂ ਵਿਚ ਕਰਵਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਮਾਨਸਾ ਵਿਖੇ ਐਸਡੀਕੇਐੱਲ ਡੀਏਵੀ ਸੈਕੰਡਰੀ ਪਬਲਿਕ ਸਕੂਲ, ਵਾਟਰ ਵਰਕਸ ਰੋਡ, ਮਾਨਸਾ, ਲਾਲਾ ਅਰਜਣ ਦਾਸ ਮੈਮੋਰੀਅਲ ਡੀਏਵੀ ਪਬਲਿਕ ਸਕੂਲ, ਬੁਢਲਾਡਾ, ਮੀਰਾ ਪਬਲਿਕ ਸਕੂਲ, ਮਾਨਸਾ ਰੋਡ ਸਰਦੂਲੇਵਾਲਾ, ਬਾਲ ਵਾਟਿਕਾ ਪਬਲਿਕ ਸਕੂਲ, ਟਿੱਬੀ ਹਰੀ ਸਿੰਘ, ਸ਼੍ਰੀ ਚੇਤੰਨਯਾ ਟੈਕਨੋ ਸਕੂਲ, ਨੰਗਲ ਖੁਰਦ, ਸਿਰਸਾ ਰੋਡ ਮਾਨਸਾ, ਸਰਵਹਿੱਤਕਾਰੀ ਵਿੱਦਿਆ ਮੰਦਰ, ਮੂਲਾ ਸਿੰਘ ਵਾਲਾ ਰੋਡ ਭੀਖੀ, ਆਤਮਾ ਰਾਮ ਮੈਮੋਰੀਅਲ ਕਾਨਵੈਂਟ ਸਕੂਲ, ਵਾਟਰ ਵਰਕਸ ਰੋਡ ਬਰੇਟਾ, ਚੇਤਨ ਸਿੰਘ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ, ਜਵਾਹਰਕੇ ਰੋਡ, ਮਾਨਸਾ ਅਤੇ ਐੱਨਆਰਐੱਮ ਹੋਲੀ ਹਾਰਟ ਕਾਨਵੈਂਟ ਸਕੂਲ, ਬੁਢਲਾਡਾ ਪ੍ਰੀਖਿਆ ਕੇਂਦਰ ਨਿਰਧਾਰਤ ਕੀਤੇ ਗਏ ਹਨ। ਪ੍ਰੀਖਿਆ ਕੇਂਦਰਾਂ ਵਿਚ ਅਣਉਚਿੱਤ ਸਾਧਨਾਂ ਦੇ ਪ੍ਰਯੋਗ ਹੋਣ, ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਸ਼ਰਾਰਤੀ ਅਨਸਰਾਂ ਦੇ ਇਕੱਠੇ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ, ਜਿਸ ਨਾਲ ਉਨ੍ਹਾਂ ਵੱਲੋਂ ਪ਼੍ਰੀਖਿਆ ਕੇਂਦਰਾਂ ਵਿਚ ਪ੍ਰੀਖਿਆ ਦੀ ਪਵਿੱਤਰਤਾ ਅਤੇ ਅਨੁਸ਼ਾਸਨ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ। ਇਸ ਲਈ ਉਕਤ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਵਿਅਕਤੀ/ਵਿਅਕਤੀਆਂ ਵੱਲੋਂ ਨਕਲ ਕਰਵਾਉਣ ਦੇ ਮੰਤਵ ਲਈ ਖੜ੍ਹੇ ਹੋਣਾ, ਕਿਸੇ ਵੀ ਵਿਅਕਤੀ ਵੱਲੋਂ ਨਾਅਰੇ ਲਗਾਉਣਾ ਅਤੇ ਕਾਨੂੰਨ ਤੇ ਵਿਵਸਥਾ ਵਿਚ ਨੁਕਸੇ ਅਮਨ ਪੈਦਾ ਕਰਨ ’ਤੇ ਮਨਾਹੀ ਰਹੇਗੀ। ਇਹ ਹੁਕਮ 11 ਅਪ੍ਰੈਲ, 2026 ਤਕ ਲਾਗੂ ਰਹੇਗਾ।