ਜ਼ਿਲ੍ਹਾ ਪ੍ਰਬੰਧਕੀ ਤੇ ਕਚਹਿਰੀ ਕੰਪਲੈਕਸ ਨੇੜੇ ਮਨਾਹੀ ਦੇ ਹੁਕਮ
ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਕੌਰ ਨੇ ਭਾਰਤੀ
Publish Date: Mon, 04 May 2026 06:08 PM (IST)
Updated Date: Tue, 05 May 2026 04:09 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ, ਜਲਸਾ ਕਰਨ, ਲਾਊਡ ਸਪੀਕਰ ਲਗਾ ਕੇ ਭਾਸ਼ਨ ਕਰਨ ਅਤੇ ਧਰਨੇ ਤੇ ਬੈਠਣ ਤੇ ਪਾਬੰਦੀ ਲਗਾਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਹੱਕਾਂ ਦੀ ਵਰਤੋਂ ਕਰਦਿਆਂ ਇਹ ਹੁਕਮ ਦਿੱਤੇ। ਹੁਕਮ ਵਿੱਚ ਉਨ੍ਹਾਂ ਕਿਹਾ ਕਿ ਰਾਜਨੀਤਿਕ ਪਾਰਟੀਆਂ/ਜੱਥੇਬੰਦੀਆਂ ਆਪਣੇ ਮੁੱਦਿਆਂ ਨੂੰ ਲੈ ਕੇ ਜਲੂਸ ਆਦਿ ਕੱਢਣ ਉਪਰੰਤ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿੱਚ ਲਾਊਡ ਸਪੀਕਰ ਲਗਾ ਕੇ ਭਾਸ਼ਨ ਦਿੰਦੇ ਰਹਿੰਦੇ ਹਨ ਜਾਂ ਧਰਨਾ ਆਦਿ ਲਗਾ ਕੇ ਬੈਠ ਜਾਂਦੇ ਹਨ, ਜਿਸ ਨਾਲ ਅਮਨ ਅਤੇ ਸ਼ਾਂਤੀ ਵਿੱਚ ਵਿਘਨ ਪੈਂਦਾ ਹੈ ਅਤੇ ਸਰਕਾਰੀ ਕੰਮ ਵਿੱਚ ਰੁਕਾਵਟ ਪੈਦਾ ਹੁੰਦੀ ਹੈ, ਜਿਸ ਨਾਲ ਆਮ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਔਕੜ ਪੇਸ਼ ਆਉਂਦੀ ਹੈ। ਇਹ ਹੁਕਮ 31 ਮਈ 2026 ਤੱਕ ਲਾਗੂ ਰਹੇਗਾ।