ਸਫ਼ਾਈ ਸੇਵਕਾਂ ਨੇ ਕੀਤਾ ਸ਼ਹਿਰ ‘ਚ ਮਾਰਚ, ਡੀਸੀ ਦਫ਼ਤਰ ਅੱਗੇ ਲੱਗੇ ਧਰਨਾ
ਸਫਾਈ ਸੇਵਕ ਯੂਨੀਅਨ ਪੰਜਾਬ ਬਾਂਚ ਮਾਨਸਾ ਵੱਲੋਂ
Publish Date: Thu, 14 May 2026 06:51 PM (IST)
Updated Date: Thu, 14 May 2026 06:54 PM (IST)

- ਸੜਕਾਂ ’ਤੇ ਪਏ ਹਨ ਗੰਦਗੀ ਦੇ ਢੇਰ ਜਿਉਂ ਦੇ ਤਿਉਂ ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ : ਸਫ਼ਾਈ ਸੇਵਕ ਯੂਨੀਅਨ ਪੰਜਾਬ ਬ੍ਰਾਂਚ ਮਾਨਸਾ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਰੋਸ ਜਤਾਇਆ ਜਾ ਰਿਹਾ ਹੈ। ਅੱਜ ਸਫ਼ਾਈ ਸੇਵਕਾਂ ਵੱਲੋਂ ਡੀਸੀ ਦਫ਼ਤਰ ਤੱਕ ਰੋਸ ਮਾਰਚ ਕਰਦੇ ਹੋਏ ਧਰਨਾ ਲਗਾਇਆ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇੱਕ ਪਾਸੇ ਜਿੱਥੇ ਸਫ਼ਾਈ ਸੇਵਕਾਂ ਵੱਲੋਂ ਲਗਾਤਾਰ ਰੋਸ ਜਤਾਇਆ ਜਾ ਰਿਹਾ ਹੈ, ਉਥੇ ਹੀ ਦੂਜੇ ਪਾਸੇ ਸੜਕਾਂ ’ਤੇ ਲਗਾਤਾਰ ਕੂੜੇ ਦੇ ਢੇਰ ਲੱਗੇ ਹੋਏ ਹਨ। ਲੋਕ ਪਰੇਸ਼ਾਨ ਹੋ ਰਹੇ ਹਨ। ਇਸ ਧਰਨੇ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਵਿਜੇ ਕੁਮਾਨ ਬੁਢਲਾਡਾ ਅਤੇ ਲੋਕਲ ਪ੍ਰਧਾਨ ਪ੍ਰਵੀਨ ਕੁਮਾਰ ਮਾਨਸਾ ਵੱਲੋਂ ਕੀਤੀ ਗਈ। ਧਰਨੇ ਵਿੱਚ ਸਮੂਹ ਆਊਟਸੋਰਸ ਅਤੇ ਰੈਗੂਲਰ ਸਫ਼ਾਈ ਕਰਮਚਾਰੀ ਵੱਲੋਂ ਦਫ਼ਤਰ ਨਗਰ ਕੌਂਸਲ ਮਾਨਸਾ ਅਤੇ ਡੀਸੀ ਦਫ਼ਤਰ ਨਜ਼ਦੀਕ ਰੋਸ ਜਤਾਇਆ। ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਸੰਜੀਵ ਕੁਮਾਰ ਰੱਤੀ, ਸੈਕਟਰੀ ਸਫ਼ਾਈ ਸੇਵਕ ਯੂਨੀਅਨ ਬ੍ਰਾਂਚ ਮਾਨਸਾ ਮਨੋਜ ਕੁਮਾਰ, ਮੀਤ ਪ੍ਰਧਾਨ ਵਿਨੋਦ ਕੁਮਾਰ ਚੇਤਨ, ਜ਼ਿਲ੍ਹਾ ਸੈਕਟਰੀ ਸੁਖਦੇਵ ਮਲਿਕ, ਰਾਜ ਕੁਮਾਰ ਨੇ ਵੀ ਸੰਬੋਧਨ ਕੀਤਾ। ਆਗੂਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਆਪਣੀਆਂ ਮੰਗਾਂ 105 ਆਊਟਸੋਰਸ ਸਫ਼ਾਈ ਕਰਮਚਾਰੀਆਂ ਨੂੰ ਕੰਟ੍ਰੈਕਟ ਤੇ ਕਰਨ ਅਤੇ ਇਸ ਤੋਂ ਇਲਾਵਾ ਕੰਪਿਊਟਰ ਅਪਰੇਟਰਾਂ, ਇਲੈਕਟ੍ਰੀਸ਼ਨ, ਮਾਲੀ, ਬੇਲਦਾਰ, ਕਲਰਕ ਆਦਿ ਨੂੰ ਵੀ ਪੱਕੇ ਕੀਤੇ ਜਾਣ ਸਬੰਧੀ ਕੰਮ ਛੋੜ ਹੜਤਾਲ ਕੀਤੀ ਜਾ ਰਹੀ ਹੈ ਅਤੇ ਇਹ ਹੜਤਾਲ ਦਾ 9ਵਾਂ ਦਿਨ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੋਈ ਸੁਣਵਾਈ ਨਹੀਂ ਹੋ ਰਹੀ। ਸਮੂਹ ਆਊਟਸੋਰਸ ਮੁਲਾਜ਼ਮਾਂ ਵੱਲੋਂ ਮੰਗਾਂ ਸਬੰਧੀ ਸੁਣਵਾਈ ਨਾ ਹੋਣ ਕਾਰਨ ਮਜ਼ਬੂਰਨ ਰੋਸ ਜਤਾਉਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਨੂੰ ਜਲਦ ਪੂਰ੍ਹਾ ਨਾ ਕੀਤਾ ਗਿਆ ਤਾਂ ਇਸ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ। ਇਸ ਦੀ ਜਿੰਮੇਵਾਰੀ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੀ ਹੋਵੇਗੀ।